Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਖਰਚੇ ਜਾ ਰਹੇ ਨੇ 12.42 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਕੈਬਨਿਟ ਮੰਤਰੀ ਨੇ ਅੰਦਾਨਾ ਤੇ ਮਕਰੌੜ ਸਾਹਿਬ ਵਿਖੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

Barinder Kumar Goel

Web Admin

Web Admin

5 Dariya News

ਮੂਨਕ , 23 Mar 2026

Last updated on: Mar 23, 2026, 17:19 IST

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ। 

ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅੰਦਾਨਾ ਅਤੇ ਮਕਰੌੜ ਸਾਹਿਬ ਵਿਖੇ ਨੀਂਹ ਪੱਥਰ ਰੱਖਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 01.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। 

ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 06.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 04.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾਵੇਗਾ। ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਦੇ ਤਹਿਤ ਕੁੱਲ ਕਰੀਬ 42 ਕਿਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਅਤੇ ਉੱਚਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਕਰੀਬ 04 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਦਾ ਹੀ ਨਤੀਜਾ ਸੀ ਕਿ ਸਾਲ 2025 ਦੌਰਾਨ ਆਏ ਭਾਰੀ ਹੜ੍ਹਾਂ ਸਮੇਂ, ਜਦੋਂ ਘੱਗਰ ਦਰਿਆ ਲਗਾਤਾਰ ਕਰੀਬ 10 ਦਿਨ ਤੱਕ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗਦਾ ਰਿਹਾ, ਤਦ ਵੀ ਇਲਾਕੇ ਦੇ ਵਸਨੀਕਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕਿਆ।

ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਸੁਰੱਖਿਅਤ ਰੱਖਣਾ ਅਤੇ ਕਿਸਾਨਾਂ ਦੀ ਫ਼ਸਲਾਂ ਦੀ ਰੱਖਿਆ ਕਰਨੀ ਹੈ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਨਾਲ ਨਾ ਸਿਰਫ਼ ਹੜ੍ਹਾਂ ਦੇ ਖਤਰੇ ਨੂੰ ਘਟਾਇਆ ਜਾਵੇਗਾ, ਸਗੋਂ ਇਲਾਕੇ ਵਿੱਚ ਖੇਤੀਬਾੜੀ ਨੂੰ ਵੀ ਮਜ਼ਬੂਤੀ ਮਿਲੇਗੀ।

ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਵੇਗੀ ਅਤੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਰਹੇਗੀ। ਇਸ ਮੌਕੇ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ, ਆਪ ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: Barinder Kumar Goel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD