Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਪਾਰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਕਰਕੇ ਹੀ ਅੱਜ ਅਸੀਂ ਆਜ਼ਾਦੀ ਦੀ ਫਿਜਾ ਵਿੱਚ ਸਾਹ ਲੈ ਰਹੇ ਹਾਂ: ਪਵਨ ਦੀਵਾਨ

Pawan Dewan

Web Admin

Web Admin

5 Dariya News

ਲੁਧਿਆਣਾ , 23 Mar 2026

Last updated on: Mar 23, 2026, 17:43 IST

ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਸ਼ਹੀਦੀ ਦਿਵਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਰਾਭਾ ਨਗਰ ਵਿਖੇ ਆਯੋਜਿਤ ਸਮਾਗਮ ਦੌਰਾਨ ਅੱਜ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪਾਰਟੀ ਆਗੂਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਮਹਾਨ ਸ਼ਹੀਦਾਂ ਦੀਆ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ, ਦੀਵਾਨ ਨੇ ਦੇਸ਼ ਦੇ ਮਹਾਨ ਸ਼ਹੀਦਾਂ ਦੀ ਲਸਾਨੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਵੱਲੋਂ ਦਿੱਤੇ ਗਏ ਮਹਾਨ ਬਲਿਦਾਨਾਂ ਕਰਕੇ ਅੱਜ ਅਸੀਂ ਆਜ਼ਾਦੀ ਦੀ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਅੱਜ ਦਾ ਦਿਨ ਸਾਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮਹਾਨ ਬਲਿਦਾਨਾਂ ਦੀ ਯਾਦ ਦਿਵਾਉਂਦਾ ਹੈ। 

ਜਿਨ੍ਹਾਂ ਨੇ ਭਰੀ ਜਵਾਨੀ ਵਿੱਚ ਆਪਣੀ ਦੇਸ਼ ਭਗਤ ਸੋਚ ਅਤੇ ਬੇਮਿਸਾਲ ਹਿੰਮਤ ਦਾ ਪ੍ਰਦਰਸ਼ਨ ਕਰਦੇ ਹੋਏ, ਅੰਗਰੇਜ਼ੀ ਹਕੂਮਤ ਖਿਲਾਫ ਆਵਾਜ਼ ਉਠਾਈ ਅਤੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਨੇ ਸਾਨੂੰ ਸਿਖਾਇਆ ਹੈ ਕਿ ਸੱਚ ਅਤੇ ਨਿਆਂ ਲਈ ਖੜ੍ਹਾ ਹੋਣਾ ਸਭ ਤੋਂ ਵੱਡੀ ਹਿੰਮਤ ਹੈ। ਇਹਨਾਂ ਵੱਲੋਂ ਦਿਖਾਏ ਗਏ ਰਾਹ ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਪੀਸੀਸੀ ਮੈਂਬਰ ਸੁਸ਼ੀਲ ਮਲਹੋਤਰਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਗੁਰਨਾਮ ਸਿੰਘ ਕਲੇਰ, ਕੁਲਬੀਰ ਨੀਟਾ, ਜਸਵਿੰਦਰ ਸਿੰਘ ਓਸਾਹਨ, ਵਰੂਨ ਸ਼ਰਮਾ, ਸਤੀਸ਼ ਗਰਗ, ਨਿਰਭੈ ਸਿੰਘ ਰੰਗੂਵਾਲ, ਪ੍ਰਭਜੋਤ ਸਿੰਘ, ਵਰਿੰਦਰ ਸ਼ਰਮਾ ਵੀ ਮੌਜੂਦ ਰਹੇ।

 

Tags: Pawan Dewan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD