Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਬਲੌਂਗੀ ਮਾਰਕੀਟ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਮੀਟਿੰਗ

ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ; ਮਸਲੇ ਤਰਜੀਹੀ ਆਧਾਰ ’ਤੇ ਹੱਲ ਕੀਤੇ ਜਾਣਗੇ: ਵਿਧਾਇਕ ਕੁਲਵੰਤ ਸਿੰਘ

Kulwant Singh Mohali, Prabhjot Kaur, Mohali

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Mar 2026

Last updated on: Mar 24, 2026, 10:59 IST

ਸੂਬੇ ਵਿੱਚ ਜ਼ਮੀਨੀ ਪੱਧਰ ’ਤੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਇਕਾਈਆਂ (ਵਿਧਾਨ ਸਭਾ ਹਲਕੇ ਤੋਂ ਜ਼ਿਲ੍ਹਾ ਅਤੇ ਜ਼ਿਲ੍ਹਾ ਤੋਂ ਰਾਜ ਪੱਧਰ ਤੱਕ ਦੇ ਉਦੇਸ਼ ਤਹਿਤ) ਵਿੱਚ ਆਪਸੀ ਤਾਲਮੇਲ ਤਹਿਤ ਅੱਜ ਸ਼ਾਮ ਬਲੌਂਗੀ ਮਾਰਕੀਟ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਅਤੇ ਹਲਕਾ ਪੱਧਰ ਟ੍ਰੇਡਰਜ਼ ਕਮਿਸ਼ਨ ਦੇ ਸਹਿਯੋਗ ਨਾਲ ਇਕ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ।

ਇਸ ਮੀਟਿੰਗ ਦੀ ਅਗਵਾਈ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕੀਤੀ, ਜਿਸ ਵਿੱਚ ਮੋਹਾਲੀ ਅਤੇ ਬਨੂੰੜ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਭਾਗ ਲਿਆ। ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਉਦੇਸ਼ ਵਪਾਰੀਆਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਰੋਬਾਰ ਨਾਲ ਸੰਬੰਧਿਤ ਸਾਰੇ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਵਪਾਰੀਆਂ ਦੇ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਕਿਉਂਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਮੀਟਿੰਗ ਦੌਰਾਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤ ਪਾਲ ਸਿੰਘ, ਵਾਈਸ ਚੇਅਰਪਰਸਨ ਸ. ਤਰਲੋਚਨ ਸਿੰਘ ਬੈਦਵਾਨ ਅਤੇ ਹਲਕਾ ਚੇਅਰਮੈਨ ਸ. ਅਕਵਿੰਦਰ ਸਿੰਘ ਗੋਸਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਸਮੇਂਬੱਧ ਨਿਪਟਾਰੇ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ ਨੇ ਵੀ ਵਪਾਰੀਆਂ ਨਾਲ ਸੰਵਾਦ ਕੀਤਾ। 

ਐਸ.ਡੀ.ਐਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਤਤਪਰ ਰਹੇਗਾ। ਇਸ ਮੌਕੇ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ ਵੀ ਮੌਜੂਦ ਸਨ।

ਮੀਟਿੰਗ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ, ਪੁਲਿਸ ਵਿਭਾਗ, ਸਟੇਟ ਟੈਕਸ ਅਫ਼ਸਰ ਰਾਜੀਵ ਸ਼ਰਮਾ (ਐਸ.ਏ.ਐਸ. ਨਗਰ-3), ਨਗਰ ਕੌਂਸਲ ਬਨੂੰੜ, ਰੇਵਨਿਊ ਵਿਭਾਗ (ਨਾਇਬ ਤਹਿਸੀਲਦਾਰ ਮੋਹਾਲੀ ਅਤੇ ਬਨੂੰੜ), ਸਿਹਤ ਵਿਭਾਗ (ਸੀਨੀਅਰ ਮੈਡੀਕਲ ਅਫਸਰ ਮੋਹਾਲੀ ਅਤੇ ਬਨੂੰੜ), ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (ਬੀ.ਡੀ.ਪੀ.ਓ.), ਫੂਡ ਅਤੇ ਸਿਵਲ ਸਪਲਾਈਜ਼ ਵਿਭਾਗ (ਏ.ਐਫ.ਐਸ.ਓ.), ਜ਼ਿਲ੍ਹਾ ਉਦਯੋਗ ਕੇਂਦਰ, ਲੇਬਰ ਵਿਭਾਗ, ਪੀ.ਐਸ.ਪੀ.ਸੀ.ਐਲ., ਵਾਟਰ ਸਪਲਾਈ ਅਤੇ ਸੈਨਿਟੇਸ਼ਨ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੇ ਅੰਤ ਵਿੱਚ ਅਧਿਕਾਰੀਆਂ ਵੱਲੋਂ ਵਿਭਾਗਾਂ ਅਤੇ ਵਪਾਰੀਆਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਅਤੇ ਜ਼ਿਲ੍ਹੇ ਵਿੱਚ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਦੁਹਰਾਈ ਗਈ।

 

Tags: Kulwant Singh Mohali , Prabhjot Kaur , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD