Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

ਜ਼ਮੀਨ ਪੰਜਾਬ ਦੇ ਲੋਕਾਂ ਦੀ ਹੈ, ਭਾਖੜਾ ਬਿਆਸ ਪ੍ਰਬੰਧ ਬੋਰਡ ਦੀ ਨਹੀਂ: ਹਰਜੋਤ ਸਿੰਘ ਬੈਂਸ

Harjot Singh Bains, Chandigarh

Web Admin

Web Admin

5 Dariya News

ਚੰਡੀਗੜ੍ਹ , 23 Mar 2026

Last updated on: Mar 24, 2026, 11:29 IST

ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ  ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ ਜ਼ਮੀਨ ਬੀ.ਬੀ.ਐਮ.ਬੀ. ਦੀ ਨਹੀਂ ਸਗੋਂ ਸਿਰਫ਼ ਪੰਜਾਬ ਦੀ ਹੈ। 

ਇਸ ਫੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ‘ਤੇ ਦਹਾਕਿਆਂ ਤੋਂ ਲਟਕਦੀ ਤਲਵਾਰ ਖ਼ਤਮ ਹੋ ਜਾਵੇਗੀ ਕਿਉਂਕਿ ਜਲ ਸਰੋਤ ਵਿਭਾਗ ਨੇ 800 ਏਕੜ ਤੋਂ ਵੱਧ ਅਜਿਹੀ ਜ਼ਮੀਨ ਸਬੰਧੀ ਬੀ.ਬੀ.ਐਮ.ਬੀ. ਨਾਲ ਰਸਮੀ ਰਾਬਤਾ ਸ਼ੁਰੂ ਵੀ ਕਰ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। 

ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਪ੍ਰੋਜੈਕਟ ਨੂੰ ਚਲਾਉਣ ਵਾਲੀ ਅਥਾਰਟੀ ਬੀ.ਬੀ.ਐਮ.ਬੀ. ਨੇ, ਇੱਕ ਮਾਲਕਾਂ ਵਾਂਗ ਵਿਹਾਰ ਕਰਨਾ ਸ਼ੁਰੂ ਕਰਕੇ ਉਨ੍ਹਾਂ ਲੋਕਾਂ ਨੂੰ ਹੀ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਨ੍ਹਾਂ ਨੇ ਇਸਨੂੰ ਬਣਾਇਆ ਸੀ।”

ਲੋਕਾਂ ਨੂੰ ਦਿੱਤੇ ਭਰੋਸੇ ਦਾ ਜ਼ਿਕਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, ‘‘ਚਾਰ ਮਹੀਨੇ ਪਹਿਲਾਂ ਮੈਂ ਨੰਗਲ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਿਆ ਸੀ ਅਤੇ ਸਥਾਈ ਹੱਲ ਦਾ ਵਾਅਦਾ ਕੀਤਾ ਸੀ। ਅੱਜ ਉਹ ਵਾਅਦਾ ਪੂਰਾ ਹੋ ਰਿਹਾ ਹੈ। ਜਲ ਸਰੋਤ ਵਿਭਾਗ ਨੇ ਬੀ.ਬੀ.ਐਮ.ਬੀ. ਨੂੰ ਰਸਮੀ ਨੋਟਿਸ ਭੇਜੇ ਹਨ, ਜਿਸ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ 800 ਏਕੜ ਤੋਂ ਵੱਧ ਵਾਧੂ ਜ਼ਮੀਨ ਪੰਜਾਬ ਦੀ ਜਾਇਦਾਦ ਹੈ।”

ਕਾਨੂੰਨੀ ਸਥਿਤੀ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ ਕੋਲ ਅਜਿਹੀਆਂ ਜਾਇਦਾਦਾਂ ਲਈ ਲੀਜ਼ ਨੀਤੀ ਬਣਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਡੈਮ ਪ੍ਰੋਜੈਕਟਾਂ ਲਈ ਸਾਡੇ ਲੋਕਾਂ ਤੋਂ ਜ਼ਮੀਨਾਂ ਲਈਆਂ ਗਈਆਂ ਸਨ। ਹੁਣ ਇਹ ਪ੍ਰੋਜੈਕਟ ਮੁਕੰਮਲ ਹੋ ਗਏ ਹਨ, ਇਸ ਲਈ ਵਾਧੂ ਜ਼ਮੀਨਾਂ ਸੂਬੇ ਦੇ ਉਨ੍ਹਾਂ ਲੋਕਾਂ ਨੂੰ ਵਾਪਸ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਪੀੜ੍ਹੀਆਂ ਤੋਂ ਇਨ੍ਹਾਂ ਜ਼ਮੀਨਾਂ ’ਤੇ ਰਹਿ ਰਹੇ ਹਨ।

ਨੀਤੀਗਤ ਢਾਂਚੇ ਦੀ ਰੂਪ-ਰੇਖਾ ਬਾਰੇ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬਾ ਸਰਕਾਰ ਜਲ ਸਰੋਤ ਵਿਭਾਗ ਦੀ ਨਿਗਰਾਨੀ ਹੇਠ ਮੌਜੂਦਾ ਕਾਬਜ਼ਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਇੱਕ ਵਿਆਪਕ ਨੀਤੀ ਤਿਆਰ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਯੋਗ ਦੁਕਾਨਦਾਰਾਂ, ਪਰਿਵਾਰਾਂ ਅਤੇ ਨਿਵਾਸੀਆਂ ਨੂੰ ਸਹੀ ਮਾਲਕੀ ਦਿੱਤੀ ਜਾਵੇਗੀ। 

ਉਨ੍ਹਾਂ ਨੂੰ ਸਟੈਂਪ ਡਿਊਟੀ ਦੇ ਅਨੁਸਾਰ ਸਿਰਫ਼ ਬਣਦੇ ਖ਼ਰਚੇ ਜਮ੍ਹਾ ਕਰਨੇ ਪੈਣਗੇ ਅਤੇ ਇਸ ਤੋਂ ਬਾਅਦ ਕਿਸੇ ਨੂੰ ਕੋਈ ਸੰਸਾ ਨਹੀਂ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਨੰਗਲ ਲਈ ਇੱਕ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਪਛਾਣ ਵੀ ਕੀਤੀ ਗਈ ਹੈ ਅਤੇ ਜਲਦ ਹੀ ਇਸਨੂੰ ਤਿਆਰ ਕੀਤਾ ਜਾਵੇਗਾ।

ਸ. ਬੈਂਸ ਨੇ ਕਿਹਾ ਕਿ ਇਹ ਸਿਰਫ਼ ਨੀਤੀਗਤ ਤਬਦੀਲੀ ਨਹੀਂ ਹੈ। ਇਹ ਇੱਕ ਇਤਿਹਾਸਕ ਗਲਤੀ ਦਾ ਸੁਧਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜ਼ਮੀਨਾਂ ਕੁਰਬਾਨ ਕੀਤੀਆਂ।

 

Tags: Harjot Singh Bains , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD