Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਿਮਾਂਸ਼ੂ ਜੈਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕਿਹਾ! ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ

Himanshu Jain, Ludhiana

Web Admin

Web Admin

5 Dariya News

ਲੁਧਿਆਣਾ , 23 Mar 2026

Last updated on: Mar 24, 2026, 12:01 IST

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨੀ ਦਾ ਵਡਮੁੱਲੀ ਭੂਮਿਕਾ ਰਹੀ ਹੈ। ਉਸੇ ਤਰ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਨੂੰ ਮੁੜ ਰੰਗਲਾ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਮਹਾਨ ਨਾਇਕਾਂ ਦੇ ਸ਼ਹੀਦੀ ਦਿਹਾੜੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਜੋਸ਼ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ। 

ਉਨ੍ਹਾਂ ਦੱਸਿਆ ਕਿ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਕਦਮਾਂ ਦੀ ਪਾਲਣਾ, ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਇਹ ਵੀ ਯਾਦ ਦੁਆਇਆ ਕਿ ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਬੋਤਮ ਕੁਰਬਾਨੀਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਸੋਚ ਦੀ ਕਦਰ ਕਰਨ ਲਈ ਸਖਤ ਯਤਨ ਕਰਨੇ ਚਾਹੀਦੇ ਹਨ।

ਇਸ ਦਿਨ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ, ਕਿਉਂਕਿ ਭਾਰਤ ਵਿਸ਼ਵ ਵਿਚ ਨੌਜਵਾਨਾਂ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ ਅਤੇ ਉਨ੍ਹਾਂ ਦੇ ਮੋਢਿਆ 'ਤੇ ਇਕ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਮਾਜ, ਪ੍ਰਸ਼ਾਸਨ ਅਤੇ ਰਾਸ਼ਟਰ ਹਮੇਸ਼ਾਂ ਉਨ੍ਹਾਂ ਸ਼ਹੀਦਾਂ ਦੇ ਸ਼ੁਕਰਗੁਜ਼ਾਰ ਰਹਿਣਗੇ ਜਿਨ੍ਹਾਂ ਭਗਤੀ ਦੀ ਭਾਵਨਾ ਨਾਲ ਆਪਣੇ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਸੇਵਾ ਕੀਤੀ।

 

Tags: Himanshu Jain , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD