Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਲਵੰਤ ਸਿੰਘ ਸਿੱਧੂ, ਕੌਂਸਲਰ ਸੋਮਾ ਤੇ ਸੱਗੂ ਵੱਲੋਂ ਸੰਜੀਵ ਅਰੋੜਾ "ਸ਼ਹੀਦ ਭਗਤ ਸਿੰਘ ਯਾਦਗਾਰੀ ਐਵਾਰਡ" ਨਾਲ ਸਨਮਾਨਿਤ

ਕਿਹਾ- ਸੂਬਾ ਸਰਕਾਰ ਵੱਲੋਂ ਸ਼ਹੀਦਾਂ ਦੇ ਨਾਮ 'ਤੇ ਲਾਇਬ੍ਰੇਰੀ ਸਥਾਪਿਤ ਕਰਨਾ ਸ਼ਲਾਘਾਯੋਗ ਕਾਰਜ

Sanjeev Arora, Kulwant Singh Sidhu, Ludhiana

5 Dariya News

5 Dariya News

5 Dariya News

ਲੁਧਿਆਣਾ , 23 Mar 2026

Last updated on: Mar 24, 2026, 12:05 IST

ਬੀਤੇ ਦਿਨੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲਗਭਗ 1.74 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਵਿਖਾਈ ਗਈ ਜਿਹਨਾਂ ਵਿਚ ਚਿਲਡਰਨ ਡੇਅ ਬਹੁ ਮੰਤਵੀ ਖੇਡ ਪਾਰਕ, ਸਿਵਰ ਲਾਈਨਾਂ ਦੇ ਜਾਲ ਵਿਛਾਉਣ ਅਤੇ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਨਾਮ 'ਤੇ ਲਾਇਬ੍ਰੇਰੀ ਸਥਾਪਿਤ ਕਰਨਾ ਸ਼ਾਮਲ ਹਨ, ਦੇ ਨੀਹ ਪੱਥਰ ਰੱਖੇ ਗਏ। 

ਇਸੇ ਸੰਦਰਭ ਵਿਚ ਅੱਜ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਕੌਂਸਲਰ ਪਰਮਿੰਦਰ ਸੋਮਾ ਅਤੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਵੱਲੋਂ ਮੰਤਰੀ ਅਰੋੜਾ ਨੂੰ ਸ਼ਹੀਦ ਭਗਤ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਚਰਨਜੀਤ ਸਿੰਘ ਵਿਸ਼ਵਕਰਮਾ, ਇੰਦਰਜੀਤ ਸਿੰਘ ਨਵਯੁੱਗ, ਰਣਜੀਤ ਸਿੰਘ ਮਠਾੜੂ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਸਿੱਧੂ ਅਤੇ ਰੇਸ਼ਮ ਸਿੰਘ ਸੱਗੂ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਸ਼ਹਿਰ ਦੇ ਬਹੁਪੱਖੀ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ ਉੱਥੇ ਲਾਇਬ੍ਰੇਰੀ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣਾ ਉਨ੍ਹਾਂ ਦੀ ਸਹੀਦਾਂ ਪ੍ਰਤੀ ਉੱਚੀ ਸੁੱਚੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਬਲਿਕ ਲਾਇਬ੍ਰੇਰੀਆਂ ਸਮਾਜ਼ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਂਦੀਆਂ ਹਨ। 

ਇਹ ਸਿਰਫ਼ ਗਿਆਨ ਤੱਕ ਪਹੁੰਚ ਆਸਾਨ ਨਹੀਂ ਬਣਾਉਂਦੀ, ਬਲਕਿ ਲੋਕਾਂ ਵਿੱਚ ਪੜ੍ਹਨ ਦੀ ਲਾਲਸਾ ਅਤੇ ਬੋਧ ਸ਼ਕਤੀ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਲੋਕਾਂ ਨੂੰ ਇੱਥੇ ਮੁਫਤ ਕਿਤਾਬਾਂ, ਰਿਸਰਚ ਸਮਗਰੀ ਅਤੇ ਡਿਜਿਟਲ ਸਰੋਤ ਮਿਲਦੇ ਹਨ, ਜਿਸ ਨਾਲ ਹਰ ਉਮਰ ਦੇ ਲੋਕ ਆਪਣੀ ਜਾਣਕਾਰੀ ਵਧਾ ਸਕਦੇ ਹਨ, ਆਪਣੇ ਕਰੀਅਰ ਲਈ ਤਿਆਰੀ ਕਰ ਸਕਦੇ ਹਨ, ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ।

ਇਸ ਮੌਕੇ ਸ. ਸੱਗੂ ਨੇ ਕਿਹਾ ਕਿ ਇਸ ਯੋਗ ਉਪਰਾਲੇ ਨਾਲ ਨਾ ਸਿਰਫ਼ ਪੜ੍ਹਨ ਲਈ ਮੌਕੇ ਮਿਲਦੇ ਹਨ, ਬਲਕਿ ਸਮਾਜਿਕ ਜੁੜਾਵ, ਲਗਾਤਾਰ ਸਿੱਖਣ, ਅਤੇ ਆਤਮ-ਵਿਕਾਸ ਲਈ ਵੀ ਇਹ ਇੱਕ ਮਜ਼ਬੂਤ ਆਧਾਰ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਯੁਵਰਾਜ ਸਿੰਘ ਸਿੱਧੂ, ਕੌਂਸਲਰ ਜਸਮੀਤ ਸਿੰਘ ਨੋਨੀ,ਸੁਰਿੰਦਰ ਕਲਿਆਣ,ਸੋਹਣ ਸਿੰਘ ਗੋਗਾ,ਜਗਦੀਪ ਰਿੰਕੂ, ਕਮਲ ਕਪੂਰ ਮੈਬਰ ਖਤਰੀ ਬੋਰਡ ਪੰਜਾਬ ਸਰਕਾਰ,ਵਿਪਨ ਕੁਮਾਰ,ਸੋਸਲ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਰਾਜਾ ਜੀ, ਰਜਿੰਦਰ ਸਿੰਘ ਸਰਹਾਲੀ,ਰਣਧੀਰ ਸਿੰਘ ਦਹੇਲੇ,ਓਬੀਸੀ ਚੈਅਰਮੈਨ ਅਵਤਾਰ ਸਿੰਘ ਕੰਡਾ,ਸੋਨੀ,ਬਲਵਿੰਦਰ ਸਿੰਘ ਗੋਰਾ,ਜਗਦੀਪ ਸਿੰਘ ਲੋਟੇ,ਸੁਖਵਿੰਦਰ ਸਿੰਘ ਜਗਦੇਵ,ਨੀਲਮ ਲਖਨਪਾਲ,ਸੁਖਵਿੰਦਰ ਸਿੰਘ ਦਹੇਲੇ,ਅਮਰਜੀਤ ਸਿੰਘ ਲਾਡੀ, ਓਟਮ,ਮਹਿੰਦਰ ਸਿੰਘ  ਡਬੂ,ਨਰਿੰਦਰ ਮਲਹੌਤਰਾ ਇਕਉਕਾਰ, ਅਰਸਦੀਪ ਬਿਲਾ,ਅੰਗਦ ਕੰਡਾ,ਅਵਤਾਰ ਸਿੰਘ ਚਾਨੇ,ਰਚਨਾ ਮਲਹੌਤਰਾ ਬਾਸਕਟ ਬਾਲ ਕੋਚ ਆਦਿ ਇਲਾਕਾ ਨਿਵਾਸੀ ਹਾਜਰ ਸਨ।

 

Tags: Sanjeev Arora , Kulwant Singh Sidhu , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD