Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ-92 ਅੱਤੇ 68 ਚ ਵਿਕਾਸ ਯੋਧੇ ਹਰ ਘਰ ਦਾ ਦਰਵਾਜ਼ਾ ਖੜਕਾ ਮੰਗਣਗੇ ਵਿਕਾਸ ਕਾਰਜਾਂ ਲਈ ਸੁਝਾਅ : ਮਦਨ ਲਾਲ ਬੱਗਾ

ਵਿਧਾਇਕ ਬੱਗਾ ਨੇ ਵਲੰਟੀਅਰ ਮੀਟਿੰਗ ਵਿੱਚ ਨਾਸ਼ਤੇ ਦੀ ਮੇਜ਼ ’ਤੇ ਕੀਤੀ ਵਿਕਾਸ ਕਾਰਜਾਂ ਬਾਰੇ ਚਰਚਾ

Madan Lal Bagga, Ludhiana

Web Admin

Web Admin

5 Dariya News

ਲੁਧਿਆਣਾ , 23 Mar 2026

Last updated on: Mar 24, 2026, 12:06 IST

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਿਧਾਇਕ-ਵਲੰਟੀਅਰ ਮਿਲਣੀ ਦੋਰਾਨ ਵਾਰਡ-92 ਅੰਤੇ ਵਾਰਡ 68 ਦੇ ਡਿਵੈਲਮੈਂਟ  ਯੋਧਿਆਂ ਦੀ ਟੀਮ ਨਾਲ ਐਤਵਾਰ ਨੂੰ ਬ੍ਰੇਕਫਾਸਟ ਦੇ ਟੇਬਲ ਤੇ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਥਾਨਕ ਸਲੇਮ ਟਾਬਰੀ ਸਥਿਤ ਵਿਧਾਇਕ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਵਾਰਡ ਕੌਂਸਲਰ ਬਿੱਟੂ ਭਾਰਦਵਾਜ ਅੱਚੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ ਦੀ ਅਗਵਾਈ ਹੇਠ ਵਾਰਡ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ 100 ਤੋਂ ਵੱਧ ਪਤਵੰਤੇ ਹਾਜ਼ਰ ਸਨ। 

ਵਿਧਾਇਕ ਬੱਗਾ ਨੇ ਆਪਣੇ ਵਿਧਾਇਕ ਦੇ ਤੋਰ ਤੇ ਅਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਦੋਹਾਂ ਵਾਰਡਾਂ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਫੀਡਬੈਕ ਲਿਆ। ਵਿਧਾਇਕ ਬੱਗਾ ਨੇ ਪਿਛਲੀਆਂ ਸਰਕਾਰਾਂ ਦੀ ਵਿਕਾਸ ਨੂੰ ਚੋਣਾ ਦੇ ਆਖਰੀ ਸਾਲ ਨਾਲ ਜੋੜਨ ਦੀ ਰਿਵਾਇਤ ਨੂੰ ਆਮ ਆਦਮੀ ਪਾਰਟੀ ਵਲੋਂ ਬਦਲਣ ਦੀ ਨਿਤੀ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ’ਆਪ’ ਸਰਕਾਰ ਨੇ ਪਹਿਲੇ ਚਾਰ ਸਾਲਾਂ ’ਚ ਵਿਕਾਸ ਦੇ ਦਰਵਾਜ਼ੇ ਖੋਲ੍ਹੇ ਅਤੇ ਹੁਣ ਪੰਜਵੇਂ ਸਾਲ ’ਚ ਵਿਕਾਸ ਕਾਰਜਾਂ ਦਾ ਫੀਡਬੈਕ ਲੈ ਕੇ ਵਿਕਾਸ ਨਵੇਂ ਕਾਰਜ ਸ਼ੁਰੂ ਕਰਨ ਦੀ ਪਬਿਲ ਸ਼ੁਰੂ ਕੀਤੀ ਹੈ। 

ਬੱਗਾ ਨੇ ਵਾਰਡ-92 ਅੱਤੇ ਵਾਰਡ-68 ਦੇ ਡਿਵੈਲਮੈਂਟ ਯੋਧਿਆਂ ਦੀ ਟੀਮ ਨੂੰ ਹਰ ਘਰ ਦਾ ਦਰਵਾਜ਼ਾ ਖੜਕਾਉਣ ਅਤੇ ਵਿਕਾਸ ਸਬੰਧੀ ਫੀਡਬੈਕ ਲੈਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਦੌਰਾਨ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਆਨਲਾਈਨ ਮੀਟਿੰਗ ਵਿੱਚ ਹਿੱਸਾ ਲੈ ਕੇ ਪਾਰਟੀ ਵਲੰਟੀਅਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। 

ਕੌਂਸਲਰ ਬਿੱਟੂ ਭਾਰਦਵਾਜ ਅੱਤੇ ਪੁਸ਼ਪਿੰਦਰ ਭਨੋਟ ਬਿੱਟੂ ਨੇ ਅਪਣੇ-ਅਪਣੇ ਵਾਰਡਾਂ ਵਿੱਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਕਾਸ ਕਰਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਟੀਚਾ ਹੈ। ਇਸ ਮੌਕੇ ਕੌਂਸਲਰ ਅਮਨ ਬੱਗਾ, ਗੌਰਵ ਬੱਗਾ ਅਤੇ ਹੋਰ ਵੀ ਹਾਜ਼ਰ ਸਨ।

 

Tags: Madan Lal Bagga , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD