Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰ: 64 ਰਾਣੀ ਕਾ ਬਾਗ ਵਿੱਚ ਸੜਕਾਂ ਦੇ ਪ੍ਰੀਮਿਕਸ ਕੰਮਾਂ ਦੀ ਸ਼ੁਰੂਆਤ

Dr Jasbir Singh Sandhu, Amritsar

Web Admin

Web Admin

5 Dariya News

ਅੰਮ੍ਰਿਤਸਰ , 23 Mar 2026

Last updated on: Mar 24, 2026, 12:37 IST

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਅੱਜ ਵਾਰਡ ਨੰ: 64 ਰਾਣੀ ਕਾ ਬਾਗ ਵਿੱਚ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਾਰਡ ਇੰਚਾਰਜ ਐਡਵੋਕੇਟ ਰਮਨ ਕੁਮਾਰ, ਬਲਾਕ ਪ੍ਰਧਾਨ ਜਗਜੀਤ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। 

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਹਰ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਵਿਧਾਵਾਂ ਦੇਣਾ ਮਾਨ ਸਰਕਾਰ ਦੀ ਮੁੱਖ ਪ੍ਰਾਥਮਿਕਤਾ ਹੈ। ਡਾ. ਸੰਧੂ ਨੇ ਕਿਹਾ ਕਿ ਰਾਣੀ ਕਾ ਬਾਗ ਇਲਾਕੇ ਵਿੱਚ ਸੜਕਾਂ ਸੰਬੰਧੀ ਲੋਕਾਂ ਨੂੰ ਕਾਫੀ ਸਮੇਂ ਤੋਂ ਦਿਕਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕੰਮ ਤੁਰੰਤ ਸ਼ੁਰੂ ਕਰਵਾਇਆ ਗਿਆ ਹੈ। 

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕੰਮ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਲਈ ਰਾਹਤ ਮਿਲ ਸਕੇ। ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ “ਕੰਮ ਦੀ ਰਾਜਨੀਤੀ” ‘ਤੇ ਵਿਸ਼ਵਾਸ ਕਰਦੀ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਹਲਕੇ ਵਿੱਚ ਸੜਕਾਂ, ਗਲੀਆਂ, ਪਾਣੀ ਅਤੇ ਸਫਾਈ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਲਗਾਤਾਰ ਸੁਧਾਰਿਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਵਿਧਾਇਕ ਡਾ. ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਇਲਾਕੇ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕਰੇਗਾ।

ਅਖੀਰ ਵਿੱਚ ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਤਾਂ ਜੋ ਅੰਮ੍ਰਿਤਸਰ ਪੱਛਮੀ ਨੂੰ ਇੱਕ ਮਾਡਲ ਹਲਕਾ ਬਣਾਇਆ ਜਾ ਸਕੇ।ਇਸ ਮੌਕੇ ਤੇ ਮੇਰੇ ਨਾਲ ਐਡਵੋਕੇਟ ਰਮਨ ਕੁਮਾਰ ,ਜਗਜੀਤ ਸਿੰਘ ,ਗੌਤਮ ਕੁੰਦਰਾ,ਭਾਗਿਆ ਸਹਿਗਲ,ਸੁਨੀਤਾ ,ਪਰਮਜੀਤ ਕੌਰ ,ਮਨਜੀਤ ਕੌਰ ,ਪੀ ਏ ਮਾਧਵ ਸ਼ਰਮਾ ਆਦਿ ਮੌਜੂਦ ਸਨ ।

 

Tags: Dr Jasbir Singh Sandhu , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD