Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀ ਆਪ ਸਰਕਾਰ ਦਾ ਇਮਾਨਦਾਰੀ ਦਾ ਨਕਾਬ ਉਤਰ ਚੁੱਕਾ - ਨਾਇਬ ਸਿੰਘ ਸੈਣੀ

Nayab Singh Saini, Shyam Singh Rana, Ranbir Gangwa, Hisar

Web Admin

Web Admin

5 Dariya News

ਹਿਸਾਰ , 23 Mar 2026

Last updated on: Mar 24, 2026, 14:20 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਇਮਾਨਦਾਰੀ ਦਾ ਨਕਾਬ ਹੁਣ ਉਤਰ ਚੁੱਕਾ ਹੈ ਅਤੇ ਉੱਥੋਂ ਦੀ ਜਨਤਾ ਉਨ੍ਹਾਂ ਦੀ ਵਾਅਦਾ ਖਿਲਾਫ਼ੀ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੀ ਹੈ। ਮੁੱਖ ਮੰਤਰੀ ਸੋਮਵਾਰ ਨੂੰ ਹਿਸਾਰ ਵਿੱਚ ਆਯੋਜਿਤ ਖੇਤੀਬਾੜੀ ਮੇਲੇ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਹਰਿਆਣਾ ਵਿੱਚ ਵਿਕਾਸ ਦੇ ਮਾਹੌਲ ਅਤੇ ਭਲਾੲਕਾਰੀ ਸਕੀਮਾਂ ਦੀ ਮਿਸਾਲ ਦੇ ਰਹੀ ਹੈ, ਕਿਉਂਕਿ ਰਾਜ ਸਰਕਾਰ ਨੇ ਕਿਸਾਨਾਂ, ਵਪਾਰੀਆਂ, ਮਹਿਲਾਵਾਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਕਈ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਸੂਬਾ ਲਗਾਤਾਰ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹਰਿਆਣਾ ਸਰਕਾਰ ਨੇ ਵਪਾਰੀਆਂ ਨੂੰ ਰਾਹਤ ਦੇਣ ਲਈ ਅਹਿਮ ਨੀਤੀ ਲਾਗੂ ਕੀਤੀ ਹੈ, ਜਿਸ ਨਾਲ ਬੇਲੋੜੀ ਮੁਕੱਦਮੇਬਾਜ਼ੀ ਵਿੱਚ ਕਮੀ ਆਈ ਹੈ ਅਤੇ ਵਪਾਰਕ ਮਾਹੌਲ ਬਿਹਤਰ ਹੋਇਆ ਹੈ। ਸ਼੍ਰੀ ਸੈਣੀ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਵਿੱਚ ਡਬਲ ਇੰਜਣ ਦੀ ਸਰਕਾਰ ਜਨਤਾ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਹਰਿਆਣਾ ਅੱਜ ਤੇਜ਼ ਗਤੀ ਨਾਲ ਤਰੱਕੀ ਕਰ ਰਿਹਾ ਹੈ।

ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਰਜਿਸਟ੍ਰੇਸ਼ਨ ਦੇ ਨਵੇਂ ਨਿਯਮਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਅਧਿਕਾਰੀਆਂ ਨੂੰ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਨਿਰਦੇਸ਼ ਦੇ ਦਿੱਤੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

 

 

Tags: Nayab Singh Saini , Shyam Singh Rana , Ranbir Gangwa , Hisar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD