Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਯੁਵਾ ਨਿਭਾਉਣ ਮੋਹਰੀ ਭੂਮਿਕਾ - ਨਾਇਬ ਸਿੰਘ ਸੈਣੀ

ਵੋਕਲ ਫਾਰ ਲੋਕਲ ਸਿਰਫ ਇੱਕ ਨਾਰਾ ਨਹੀਂ, ਸਗੋਂ ਰਾਸ਼ਟਰ ਨਿਰਮਾਣ ਦਾ ਅਭਿਆਨ ਹੈ-ਨਾਇਬ ਸਿੰਘ ਸੈਣੀ

Nayab Singh Saini, Nangal

Web Admin

Web Admin

5 Dariya News

ਨੰਗਲ , 23 Mar 2026

Last updated on: Mar 24, 2026, 14:20 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਵਿਲਖਣ ਮਹੱਤਵ ਰਖਦਾ ਹੈ। ਇਹ ਦਿਨ ਸਿਰਫ ਯਾਦ ਕਰਨ ਦਾ ਨਹੀਂ, ਸਗੋਂ ਸੰਕਲਪ ਦਾ ਦਿਨ ਹੈ, ਜਦੋਂ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਹਸਦੇ-ਹਸਦੇ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਕੇ ਰਾਸ਼ਟਰ ਦੇ ਸਵਾਭਿਮਾਨ ਨੂੰ ਨਵੀਂ ਉਚਾਈ ਪ੍ਰਦਾਨ ਕੀਤੀ। 

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਅਮਰ ਸ਼ਹੀਦਾਾਂ ਦੀ ਸ਼ਹਾਦਤ ਅੱਜ ਵੀ ਹਰ ਭਾਰਤੀ ਦੇ ਮਨ ਵਿੱਚ ਦੇਸ਼ਭਗਤੀ ਦੀ ਜਵਾਲਾ ਭਲਦੀ ਹੈ। ਮੁੱਖ ਮੰਤਰੀ ਸ੍ਰੀ ਸੈਣੀ ਸੋਮਵਾਰ ਨੂੰ ਨੰਗਲ, ਪੰਜਾਬ ਵਿੱਚ ਆਯੋਜਿਤ ਸਵਦੇਸ਼ੀ ਮੇਲਾ ਅਤੇ ਯੁਵਾ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਆਯੋਜਨ ਸਿਰਫ ਇੱਕ ਪ੍ਰੋਗਰਾਮ ਨਹੀਂ ਸਗੋਂ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ਦਾ ਜਿਉਂਦਾ-ਜਾਗਦਾ ਸੰਕਲਪ ਹੈ। 

ਉਨ੍ਹਾਂ ਨੇ ਸੈਂਟਰ ਫਾਰ ਇਕੋਨਾਮਿਕ ਪਾਲਿਸੀ ਰਿਸਰਚ ਅਤੇ ਸਵਦੇਸ਼ੀ ਜਾਗਰਨ ਮੰਚ ਨੂੰ ਇਸ ਪ੍ਰੇਰਣਾਦਾਈ ਪਹਿਲ ਲਈ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇ ਵਿੱਚ ਕ੍ਰਾਂਤੀ ਦਾ ਸਵਰੂਪ ਬਦਲ ਚੁੱਕਾ ਹੈ। ਹੁਣ ਕ੍ਰਾਂਤੀ ਤਲਵਾਰਾਂ ਨਾਲ ਨਹੀਂ, ਸਗੋਂ ਵਿਚਾਰਾਂ, ਸੰਕਲਪਾਂ ਅਤੇ ਸਰਗਰਮ ਯਤਨਾਂ ਤੋਂ ਆਉਂਦੀ ਹੈ। 

ਉਨ੍ਹਾਂ ਨੇ ਸਪਸ਼ਟ ਕੀਤਾ ਕਿ ਅੱਜ ਦੀ ਕ੍ਰਾਂਤੀ ਨਸ਼ੇ ਵਿਰੁਧ ਜਨਜਾਗਰਨ, ਯੁਵਾਵਾਂ ਨੂੰ  ਸਵੈ-ਰੁਜਗਾਰ ਨਾਲ ਜੋੜਨ ਅਤੇ ਸਵਦੇਸ਼ੀ ਉਤਪਾਦਾਂ ਨੂੰ ਅਪਨਾਉਣ ਰਾਹੀਂ ਹੀ ਸੰਭਵ ਹੈ। ਉਨ੍ਹਾਂ ਨੇ ਕਿਹਾ ਕਿ ਸਵਦੇਸ਼ੀ ਆਤਮਨਿਰਭਰ ਭਾਰਤ ਦੀ ਮਜਬੂਤ ਨੀਂਵ ਹੈ। ਜਦੋਂ ਨਾਗਰਿਕ ਸਥਾਨਕ ਉਤਪਾਦਾਂ ਨੂੰ ਪ੍ਰਾਥਮਿਕਤਾ ਦਿੰਦੇ ਹਨ ਤਾਂ ਉਹ ਸਿੱਧੇ ਤੌਰ 'ਤੇ ਦੇਸ਼ ਦੀ ਅਰਥਵਿਵਸਥਾ ਨੂੰ ਸਸ਼ਕਤ ਕਰਦੇ ਹਨ ਅਤੇ ਲੱਖਾਂ ਕਾਰੀਗਰਾਂ ਅਤੇ ਛੋਟੇ ਉਦਮਿਆਂ ਦੇ ਜੀਵਨ ਵਿੱਚ ਸਥਿਰਤਾ ਲਿਆਉਂਦੇ ਹਨ। 

ਸਵਦੇਸ਼ੀ ਦਾ ਇਹ ਮੰਤਰ ਤੁਹਾਨੂੰ ਆਪਣੇ ਪੈਰਾਂ 'ਤੇ ਖੜਾ ਕਰਨ ਦਾ ਮੰਤਰ ਹੈ। ਸਵਦੇਸ਼ੀ ਸਿਰਫ ਇੱਕ ਸ਼ਬਦ ਨਹੀਂ ਹੈ ਸਗੋਂ ਇਹ ਇੱਕ ਆਰਥਿਕ ਦਰਸ਼ਨ ਹੈ। ਉਨ੍ਹਾਂ ਨੇ ਕਿਹਾ ਕਿ ਵੋਕਲ ਫਾਰ ਲੋਕਲ ਸਿਰਫ ਇੱਕ ਨਾਰਾ ਨਹੀਂ, ਸਗੋਂ ਰਾਸ਼ਟਰ ਨਿਰਮਾਣ ਦਾ ਅਭਿਆਨ ਹੈ। ਇਹ ਉਤਪਾਦਾਂ ਦੀ ਪ੍ਰਦਰਸ਼ਨੀ ਨਹੀਂ ਸਗੋਂ ਸਾਡੀ ਸਵਦੇਸ਼ੀ ਭਾਵਨਾ ਦਾ ਉਤਸਵ ਹੈ। 

ਅਸੀ ਸਵਦੇਸ਼ੀ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਮੁੱਖ ਮੰਤਰੀ ਨੇ ਨੌਜੁਆਨਾਂ ਨੂੰ ਵਿਦੇਸ਼ ਜਾਣ ਦੀ ਅੱਨੀ ਦੌੜ ਤੋਂ ਬਚਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਡੰਕੀ ਰੂਟ ਜਿਹੇ ਗੈਰ-ਕਾਨੂੰਨੀ ਅਤੇ ਜੋਖਿਮ ਭਰੇ ਰਸਤੇ ਨਾ ਸਿਰਫ ਜੀਵਨ ਲਈ ਖਤਰਾ ਹੈ ਸਗੋਂ ਪਰਿਵਾਰਾਂ ਦੇ ਸੁਪਨਿਆਂ ਨੂੰ ਵੀ ਤੋੜਦੇ ਹਨ। 

ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਅਪਾਰ ਸੰਭਾਵਨਾਵਾਂ ਹਨ ਅਤੇ ਯੁਵਾ ਆਪਣੀ ਪ੍ਰਤੀਭਾ ਦੇ ਬਲ 'ਤੇ ਦੇਸ਼ ਵਿੱਚ ਹੀ ਸਫਲਤਾ ਪ੍ਰਾਪਤ ਕਰ ਸਕਦੇ ਹਨ। ਨਸ਼ੇ ਦੀ ਸਮੱਸਿਆ 'ਤੇ ਗੰਭੀਰ ਚਿੰਤਾ ਵਿਅਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਇਹ ਵੀਰ ਭੂਮੀ ਜੋ ਕਦੀ ਦੁੱਧ-ਦਹੀ ਦੇ ਖਾਣ ਲਈ ਜਾਣੀ ਜਾਂਦੀ ਸੀ, ਅੱਜ ਨਸ਼ੇ ਦੇ ਸੌਦਾਗਰਾਂ ਦੇ ਨਿਸ਼ਾਨੇ 'ਤੇ ਹੈ। 

ਨਸ਼ਾ ਇੱਕ ਸਮਾਜਿਕ ਅਭਿਸ਼ਾਪ ਹੈ ਜੋ ਵਿਅਕਤੀ ਤੋਂ ਲੈ ਕੇ ਰਾਸ਼ਟਰ ਤੱਕ ਨੂੰ ਕਮਜੋਰ ਕਰਦਾ ਹੈ। ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾ ਕੇ ਦੂਜਿਆਂ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਨ ਦਾ ਸੰਕਲਪ ਲੈਣ।

ਉਨ੍ਹਾਂ ਨੇ ਯੋਗ, ਖੇਡ ਅਤੇ ਅਨੁਸ਼ਾਸਿਤ ਜੀਵਨਸ਼ੈਲੀ ਨੂੰ ਨਸ਼ਾ ਮੁਕਤੀ ਦਾ ਪ੍ਰਭਾਵੀ ਉਪਾਅ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਦਿਵਸ ਸਾਨੂੰ ਇਹ ਪ੍ਰੇਰਣਾ ਦਿੰਦਾ ਹੈ ਕਿ ਅਸੀ ਆਪਣੀਆਂ ਜਿੰਮੇਵਾਰਿਆਂ ਪ੍ਰਤੀ ਸਜਗ ਰਹਿਣ ਅਤੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਮਜਬੂਤੀ ਲਈ ਲਗਾਤਾਰ ਕੰਮ ਕਰਨ। 

ਉਨ੍ਹਾਂ ਨੇ ਮੌਜ਼ੂਦ ਨੌਜੁਆਨਾਂ ਤੋਂ ਸਾਮੂਹਿਕ ਸੰਕਲਪ ਲੈਣ ਦੀ ਅਪੀਲ ਕੀਤੀ ਕਿ ਉਹ ਸਵਦੇਸ਼ੀ ਅਪਨਾਉਣਗੇ, ਨਸ਼ੇ ਵਿਰੁਧ ਲੜਨਗੇ ਅਤੇ ਦੇਸ਼ ਦੇ ਵਿਕਾਸ ਵਿੱਚ ਸਰਗਰਮ ਭਾਗੀਦਾਰੀ ਨਿਭਾਉਣਗੇ। ਉਨ੍ਹਾਂ ਨੇ ਹਰਿਆਣਾ ਦੀ ਭਾਗੀਦਾਰੀ ਦਾ ਜਿਕਰ ਕਰਦੇ ਹੋਏ ਕਿਹਾ ਕਿ ਰਾਜ ਦੀ ਸਭਿਆਚਾਰਕ ਵਿਰਾਸਤ, ਸੈਰ-ਸਪਾਟਾ, ਵਾਤਾਵਰਨ ਸਰੰਖਣ ਦੇ ਯਤਨ ਅਤੇ ਡੇਅਰੀ ਉਤਪਾਦ ਇਸ ਮੇਲੇ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਹੈ ਜੋ ਸੂਬੇ ਦੀ ਤਰੱਕੀ ਅਤੇ ਮਜਬੂਤੀ ਦੀ ਪਛਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੰਗਲ ਦਾ ਇਹ ਸਵਦੇਸ਼ੀ ਮੇਲਾ ਅਤੇ ਯੁਵਾ ਸਮਾਗਮ ਦੇਸ਼ਭਗਤੀ, ਸਵੈ-ਨਿਰਭਰ ਅਤੇ ਯੁਵਾ  ਸ਼ਕਤੀ ਦੇ ਸਮਾਗਮ ਦਾ ਸਸ਼ਕਤ ਮੰਚ ਹੈ। ਉਨ੍ਹਾਂ ਨੇ ਆਯੋਜਕਾਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੰਦੇ ਹੋਏ ਭਰੋਸਾ ਵਿਅਕਤ ਕੀਤਾ ਕਿ ਇਹ ਪਹਿਲ ਨੌਜੁਆਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਨਵੀਂ ਦਿਸ਼ਾ ਅਤੇ ਊਰਜਾ ਪ੍ਰਦਾਨ ਕਰੇਗੀ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਾਖੜਾ ਨੰਗਲ ਡੈਮ ਦਾ ਦੌਰਾ ਕੀਤਾ ਅਤੇ ਵਿਸਤਾਰ ਨਾਲ ਡੈਮ ਦੀ ਕਾਰਜਪ੍ਰਣਾਲੀ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ  ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਸਤਾਰ ਨਾਲ ਡੈਮ ਦੀ ਕਾਰਜਪ੍ਰਣਾਲੀ ਦੀ ਜਾਣਕਾਰੀ ਦਿੱਤੀ।

 

Tags: Nayab Singh Saini , Nangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD