Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਮਲੋਟ ਦੀ 1 ਲੱਖ ਆਬਾਦੀ ਨੂੰ ਵੱਡੀ ਰਾਹਤ

Dr Baljit Kaur, Malout, Sri Muktsar Sahib

5 Dariya News

5 Dariya News

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 24 Mar 2026

Last updated on: Mar 24, 2026, 15:58 IST

ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ।

ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ਅਤੇ ਪੂਰੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮਿਲੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਨਾਲ ਮਲੋਟ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਈ.ਓ ਮੰਗਤ ਰਾਮ, ਐੱਸ.ਡੀ.ਓ ਵਿਸ਼ਵਜੀਤ ਸਿੰਘ , ਜੇ.ਈ ਰਜਿੰਦਰ ਸਿੰਘ ਤੇ ਹਰਜਿੰਦਰ ਸਿੰਘ,  ਆਪ ਸ਼ਹਿਰੀ ਪ੍ਰਧਾਨ ਰਾਜੀਵ ਉੱਪਲ, ਜਸਮੀਤ ਬਰਾੜ, ਕੌਂਸਲਰ ਹਰਮੇਲ ਸਿੰਘ ਸੰਧੂ, ਪੀ.ਏ ਅਰਸ਼ ਸਿੱਧੂ, ਪੀ.ਏ  ਛਿੰਦਰ ਪਾਲ ਸਿੰਘ, ਆਪ ਆਗੂ ਜੋਨੀ ਗਰਗ, ਦਫਤਰ ਇੰਚਾਰਜ ਵਿਕਰਾਂਤ ਖੁਰਾਣਾ, ਗੁਰਪਿਆਰ ਸਿੰਘ, ਬਲਦੇਵ ਰਾਜ ਸ਼ਰਮਾ, ਜਸਵਿੰਦਰ ਸਿੰਘ, ਸੋਨੂ ਸਿੱਧੂ, ਮੋਹਨ ਸਿੰਘ, ਇਕਬਾਲ ਸਿੰਘ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

 

Tags: Dr Baljit Kaur , Malout , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD