Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਕਿਹਾ, ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ

Hardeep Singh Mundian, Chandigarh

Web Admin

Web Admin

5 Dariya News

ਚੰਡੀਗੜ੍ਹ , 24 Mar 2026

Last updated on: Mar 24, 2026, 17:20 IST

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ।

ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।

ਨਿਯੁਕਤੀ ਪੱਤਰਾਂ ਦੀ ਵੰਡ ’ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਮੀਦਵਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੇ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ, ਹੁਣ ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਅਤੇ ਇਮਾਨਦਾਰੀ ਨਾਲ ਕੰਮ ਕਰਨ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ, ਵਿਭਾਗ ਮੁਖੀ ਮੈਡਮ ਸਈਦ ਸਹਿਰੀਸ਼ ਅਸਗਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Hardeep Singh Mundian , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD