Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ, ਡਾ.ਬਲਬੀਰ ਸਿੰਘ ਤੇ ਸਮੂਹ ਐਮ ਐਲ ਏਜ਼ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਪਹੁੰਚੇ

Manish Sisodia, Dr Balbir Singh, Ajit Pal Singh Kohli, Kuljit Singh Randhawa, Kulwant Singh Bazigar, Neena Mittal, Varjeet Walia, Patiala

Web Admin

Web Admin

5 Dariya News

ਪਟਿਆਲਾ , 24 Mar 2026

Last updated on: Mar 24, 2026, 17:34 IST

ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅੱਜ ਪਟਿਆਲਾ ਦੇ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਪਿੰਡ ਅਤੇ ਵਾਰਡ ਪੱਧਰ ਦੇ ਬਲਾਕ ਕੋਆਰਡੀਨੇਟਰਾਂ ਨਾਲ ਹੋਏ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵਿੱਚ ਸ਼ਾਮਲ ਹੋਏ। 

ਉਨ੍ਹਾਂ ਇਸ ਮੌਕੇ ‘ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਜਮੀਨੀ ਪੱਧਰ ‘ਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਕੁਲਵੰਤ ਸਿੰਘ ਬਾਜ਼ੀਗਰ, ਜਮੀਲ ਉਲ ਰਹਿਮਾਨ, ਕੁਲਜੀਤ ਸਿੰਘ ਰੰਧਾਵਾ, ਡਿਪਟੀ ਮੇਅਰ ਜਗਦੀਪ ਜੱਗਾ ਸਮੇਤ ਹੋਰ ਕਈ ਜਨ ਪ੍ਰਤੀਨਿਧੀ ਮੌਜੂਦ ਰਹੇ। 

ਪ੍ਰਸ਼ਾਸਨਕ ਪੱਧਰ ‘ਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ, ਡੀ ਆਈ ਜੀ ਸ੍ਰੀ ਕੁਲਦੀਪ ਚਾਹਲ ਅਤੇ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਸਮੇਤ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਹਾਜ਼ਰ ਰਹੇ। ਸੰਬੋਧਨ ਕਰਦੇ ਹੋਏ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਨਤੀਜੇ ਹੁਣ ਸਪਸ਼ਟ ਤੌਰ ‘ਤੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ‘ਤੇ ਕਾਬੂ ਪਾਇਆ ਜਾ ਰਿਹਾ ਹੈ। 

ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਇੱਕ ਲੰਬੀ ਅਤੇ ਮੁਸ਼ਕਲ ਲੜਾਈ ਹੈ, ਜਿਸ ਵਿੱਚ ਜਨਤਾ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਐਪ ਰਾਹੀਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਿੰਨੇ ਲੋਕ ਨਸ਼ਾ ਮੁਕਤੀ ਸੇਵਾਵਾਂ ਨਾਲ ਜੁੜ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਸਰਕਾਰ ਦੀ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਕੱਟੜ ਇਮਾਨਦਾਰ ਸਰਕਾਰ ਦੱਸਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। 

ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਦੇ ਨਾਲ-ਨਾਲ ਸਕਿਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ ਪ੍ਰਾਪਤ ਕਰ ਸਕਣ। ਇਸ ਮੌਕੇ ‘ਤੇ ਡੀ ਆਈ ਜੀ ਸ੍ਰੀ ਕੁਲਦੀਪ ਚਾਹਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਪਹਿਲੇ ਪੜਾਅ ਦੀ ਅਪਾਰ  ਸਫਲਤਾ ਤੋਂ ਬਾਅਦ ਦੂਜੇ ਪੜਾਅ ਵਿੱਚ ਵੀ ਚੰਗੇ ਨਤੀਜੇ ਮਿਲ ਰਹੇ ਹਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਕੜੀਆਂ ਕਾਰਵਾਈਆਂ ਜਾਰੀ ਹਨ। 

ਉਨ੍ਹਾਂ ਭਰੋਸਾ ਦਵਾਇਆ ਕਿ ਪੁਲੀਸ ਪ੍ਰਸ਼ਾਸ਼ਨ ਅਤੇ ਜਿਲ੍ਹਾ ਪ੍ਰਸ਼ਾਸਨ ਮਿਲ ਕੇ ਇਸ ਸਮੱਸਿਆ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ ਹਨ। ਸ੍ਰੀ  ਵਰਜੀਤ ਵਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਕਲਾ ਅਤੇ ਲਾਇਬ੍ਰੇਰੀਆਂ ਵੱਲ ਉਨ੍ਹਾਂ ਦਾ ਰੁਝਾਨ ਵਧਾਇਆ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਸਕਣ। 

ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਜਿਲ੍ਹਾ ਪੱਧਰ, ਬਲਾਕ ਪੱਧਰ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਮੌਜੂਦ ਸਨ। ਜ਼ੋਨ ਇੰਚਾਰਜ ਮਾਲਵਾ ਈਸਟ ਮੈਡਮ ਅਨੁ ਬੱਬਰ ਜਿਹਨਾਂ ਕੋਲ 21 ਹਲਕਿਆਂ ਦੀ ਜ਼ਿੰਮੇਵਾਰੀ ਹੈ,  ਨੇ ਬਾਖੂਬੀ ਆਪਣੀ ਡਿਊਟੀ ਨਿਭਾਈ ਅਤੇ ਸਟੇਜ ਦੀ ਸੁਚੱਜੀ ਵਿਵਸਥਾ ਨੂੰ ਯਕੀਨੀ ਬਣਾਇਆ। 

ਹਾਜ਼ਰ ਕੋਆਰਡੀਨੇਟਰਾਂ ਵੱਲੋਂ ਵੀ ਇਸ ਮੁਹਿੰਮ ਨੂੰ ਘਰ-ਘਰ ਤੱਕ ਲਿਜਾਣ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ।

 

Tags: Manish Sisodia , Dr Balbir Singh , Ajit Pal Singh Kohli , Kuljit Singh Randhawa , Kulwant Singh Bazigar , Neena Mittal , Varjeet Walia , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD