Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੈਰੀ ਬੜਿੰਗ ਦੀ ਹਾਜ਼ਰੀ ਵਿੱਚ ਰਣਜੀਤ ਸਿੰਘ ਪਨਾਗ ਅਤੇ ਸਿਮਰਨਪ੍ਰੀਤ ਕੌਰ ਨੇ ਸੰਭਾਲਿਆ ਅਹੁਦਾ

ਬਲਾਕ ਸੰਮਤੀ ਦੀ ਨਵੀਂ ਟੀਮ ਹਲਕੇ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰੇ - ਵਿਧਾਇਕ ਗੈਰੀ ਬੜਿੰਗ

Gurinder Singh Garry Birring, Amloh

5 Dariya News

5 Dariya News

5 Dariya News

ਅਮਲੋਹ , 24 Mar 2026

Last updated on: Mar 25, 2026, 11:24 IST

ਅੱਜ ਬਲਾਕ ਸੰਮਤੀ ਅਮਲੋਹ ਦੇ ਨਵਨਿਯੁਕਤ ਚੇਅਰਮੈਨ ਰਣਜੀਤ ਸਿੰਘ ਪਨਾਗ ਅਤੇ ਵਾਇਸ ਚੇਅਰਪਰਸਨ ਸਿਮਰਨਪ੍ਰੀਤ ਕੌਰ ਦੀ ਤਾਜਪੋਸ਼ੀ ਸਮਾਗਮ ਸੰਮਤੀ ਦਫ਼ਤਰ ਅਮਲੋਹ ਵਿਖੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਕੀਰਤਨੀ ਜੱਥੇ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 

ਇਸ ਪਵਿੱਤਰ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਅਤੇ ਪਾਰਟੀ ਵਰਕਰ ਹਾਜ਼ਰ ਸਨ। ਇਸ ਉਪਰੰਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਹਾਜ਼ਰੀ ਵਿੱਚ ਰਣਜੀਤ ਸਿੰਘ ਪਨਾਗ ਅਤੇ ਸਿਮਰਨਪ੍ਰੀਤ ਕੌਰ ਨੇ ਆਪਣੇ ਅਹੁੱਦੇ ਸੰਭਾਲੇ। ਵਿਧਾਇਕ ਗੈਰੀ ਬੜਿੰਗ ਵੱਲੋਂ ਦੋਨਾਂ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। 

ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ ਨੇਤਾ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀ ਲੰਬੇ ਸਮੇਂ ਦੀ ਸੇਵਾ ਦਾ ਮਾਣ ਮਿਲਿਆ ਹੈ। ਆਪਣੇ ਸੰਬੋਧਨ ਵਿੱਚ ਵਿਧਾਇਕ ਨੇ ਕਿਹਾ ਕਿ ਇਹ ਦਿਨ ਖੁਸ਼ੀ ਦਾ ਦਿਨ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਸੱਚੇ ਤੇ ਮਿਹਨਤੀ ਸਾਥੀਆਂ ਨੂੰ ਅੱਗੇ ਆਉਣ ਦਾ ਮੌਕਾ ਮਿਲਿਆ ਹੈ। 

ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸਾਰੇ ਸਾਥੀਆਂ ਨੂੰ ਆਪਣੀ ਮਿਹਨਤ ਦਾ ਫਲ ਮਿਲੇ ਅਤੇ ਬਲਾਕ ਸੰਮਤੀ ਦੀ ਟੀਮ ਹਲਕੇ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਸਮਾਗਮ ਦੇ ਅੰਤ ਵਿੱਚ ਸਾਰਿਆਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਹਲਕੇ ਦੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। 

ਇਸ ਮੌਕੇ ਏ ਡੀ ਸੀ ਡੀ ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਸੀਨੀਅਰ ਆਗੂ ਪ੍ਰਤਾਪ ਸਿੰਘ ਬੈਣੀ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ,ਅਮਨ ਗਰੇਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੀਡੀਪੀਓ ਚੰਦ ਸਿੰਘ, ਪੰਚਾਇਤ ਅਫ਼ਸਰ ਬਲਪਿੰਦਰ ਸਿੰਘ ਹੈਪੀ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਆੜਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਭਲਵਾਨ ਯਾਦਵਿੰਦਰ ਲੱਕੀ ਸਲਾਣਾ, ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ, ਗੁਰਬਚਨ ਬੱਲ, ਰਤਨ ਲਾਲ,

ਮਨਿੰਦਰ ਸਿੰਘ ਭੱਟੋ, ਕੁਲਜੀਤ ਸਿੰਘ ਨਰਾਇਣਗੜ੍ਹ, ਸਰਪੰਚ ਹਰਦੀਪ ਸਿੰਘ ਮਛਰਾਏ, ਲਖਵੀਰ ਸਿੰਘ ਲੱਖਾ ਸਰਪੰਚ, ਰਾਜਵੀਰ ਸਿੰਘ ਸੌਟੀ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਗੁਰਮੀਤ ਸਿੰਘ ਮੰਡੀ ਗੌਬਿੰਦਗੜ੍ਹ, ਹਰਪ੍ਰੀਤ ਵਿੱਕੀ ਚਾਹਲ, ਸਰਪੰਚ ਹਰਪ੍ਰੀਤ ਸਿੰਘ ਕੰਜਾਰੀ,ਯਾਦਵਿੰਦਰ ਸਿੰਘ ਮਾਨਗੜ੍ਹ, ਸੁਖਚੈਨ ਸਿੰਘ ਦੀਵਾ, ਪ੍ਰਧਾਨ ਪਾਲੀ ਅਰੋੜਾ, ਐਡਵੋਕੇਟ ਕਮਲਪ੍ਰੀਤ ਸਿੰਘ ਮਾਨ, ਸਰਪੰਚ ਜਸਮੇਲ ਸਿੰਘ ਮਾਨਗੜ੍ਹ, ਰਾਜਿੰਦਰ ਸਿੰਘ ਟਿੱਬੀ, ਹਰਪ੍ਰੀਤ ਸਿੰਘ, ਅਵਤਾਰ ਟੈਣੀ ਸਲਾਣਾ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਤਰਨਦੀਪ ਸਿੰਘ ਬਦੇਸ਼ਾਂ, ਸਰਪੰਚ ਜਗਦੀਪ ਜਿੰਮੀ ਲਾਡਪੁਰ, ਸਰਪੰਚ ਹਰਿੰਦਰ ਸਿੰਘ ਸੇਖੋਂ,ਸੇਵਾ ਮੁਕਤ ਸੈਕਟਰੀ ਸੁਰਜੀਤ ਸਿੰਘ, ਜੱਗਾ ਸਿੰਘ ਭੋਲੀਆਂ, ਰਾਜਵੀਰ ਸਿੰਘ ਸੌਟੀ, ਤਰਨਦੀਪ ਬਦੇਸ਼ਾਂ, ਰਾਜਿੰਦਰ ਸਿੰਘ ਟਿੱਬੀ ਅਤੇ ਵੱਡੀ ਗਿਣਤੀ ਇਲਾਕੇ ਦੇ ਪੰਚ ਸਰਪੰਚ, ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।

 

Tags: Gurinder Singh Garry Birring , Amloh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD