Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ

ਇਤਿਹਾਸਕ ਸ੍ਰੀ ਭੈਣੀ ਸਾਹਿਬ ਪਿੰਡ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਨਵਾਂ ਸਬ-ਤਹਿਸੀਲ ਕੰਪਲੈਕਸ ਮਨਜ਼ੂਰ

Hardeep Singh Mundian, Ludhiana

5 Dariya News

5 Dariya News

5 Dariya News

ਲੁਧਿਆਣਾ , 24 Mar 2026

Last updated on: Mar 25, 2026, 11:32 IST

ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। 

ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੰਗ ਪਿੰਡ ਦੀ ਪੰਚਾਇਤ ਅਤੇ ਸ੍ਰੀ ਭੈਣੀ ਸਾਹਿਬ ਸੰਪ੍ਰਦਾਇ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਰੱਖੀ ਗਈ ਸੀ ਕਿਉਂਕਿ ਵਧਦੀ ਆਬਾਦੀ ਅਤੇ ਪੁਰਾਣੀ ਹੋ ਚੁੱਕੀ ਸੀਵਰੇਜ ਸਹੂਲਤਾਂ ਕਾਰਨ ਨਵੇਂ ਸੀਵਰੇਜ ਅਤੇ ਪਾਣੀ ਸਪਲਾਈ ਪ੍ਰਣਾਲੀ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।

ਦੱਸ ਦੇਈਏ ਕਿ 9 ਜਨਵਰੀ, 2026 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੀਨੀਅਰ ਅਧਿਕਾਰੀਆਂ ਸਮੇਤ ਪਿੰਡ ਦਾ ਦੌਰਾ ਕੀਤਾ ਸੀ। ਜਿੱਥੇ ਇਹ ਗੱਲ ਸਾਹਮਣੇ ਆਈ ਸੀ ਕਿ 2001-02 ਵਿੱਚ ਵਿਛਾਇਆ ਮੌਜੂਦਾ ਸੀਵਰੇਜ ਸਿਸਟਮ ਆਪਣੀ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਪਿੰਡ ਵਿੱਚ ਕਿਸੇ ਵੀ ਕਿਸਮ ਦੀ ਟ੍ਰੀਟਮੈਂਟ ਸਹੂਲਤ ਮੌਜੂਦ ਨਹੀਂ ਹੈ।

ਇਸੇ ਤਰ੍ਹਾਂ, ਇਕ ਹੋਰ ਅਹਿਮ ਫ਼ੈਸਲੇ ਤਹਿਤ ਪੰਜਾਬ ਸਰਕਾਰ ਨੇ ਸਾਹਨੇਵਾਲ ਵਿੱਚ ਨਵਾਂ ਸਬ-ਤਹਿਸੀਲ ਕੰਪਲੈਕਸ ਬਣਾਉਣ ਲਈ 10.64 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਪ੍ਰਾਜੈਕਟ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਸੁਖਾਲੇ ਤਰੀਕੇ ਨਾਲ ਪ੍ਰਦਾਨ ਕਰਨ ਵੱਲ ਕੇਂਦ੍ਰਿਤ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਵਾਂ ਕੰਪਲੈਕਸ ਸਾਹਨੇਵਾਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਅਤੇ ਪ੍ਰਸ਼ਾਸਨਿਕ ਸੇਵਾਵਾਂ ਲਈ ਲੁਧਿਆਣਾ ਜਾਣ ਦੀ ਲੋੜ ਤੋਂ ਮੁਕਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੇਸਾਂ ਦਾ ਤੇਜ਼ ਨਿਪਟਾਰਾ, ਪ੍ਰਸ਼ਾਸਨਿਕ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਆਧੁਨਿਕ ਪ੍ਰਣਾਲੀ ਰਾਹੀਂ ਮਾਲੀਆ ਇਕੱਠਾ ਕਰਨ ਵਿੱਚ ਵੀ ਵਾਧਾ ਹੋਵੇਗਾ।

ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਸਾਹਨੇਵਾਲ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਜ਼ਮੀਨੀ ਪੱਧਰ ’ਤੇ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਅਰਧ-ਸ਼ਹਿਰੀ ਇਲਾਕਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

 

 

Tags: Hardeep Singh Mundian , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD