Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

ਟੀ.ਬੀ. ਲਾਇਲਾਜ ਨਹੀਂ, ਸਾਰੇ ਸਰਕਾਰੀ ਹਸਪਤਾਲਾਂ ’ਚ ਜਾਂਚ ਤੇ ਇਲਾਜ ਮੁਫ਼ਤ : ਸ਼ਿਵਦੁਲਾਰ ਸਿੰਘ ਢਿਲੋਂ

ਰੈਡ ਕਰਾਸ ਭਵਨ ’ਚ ਮਨਾਇਆ ਵਿਸ਼ਵ ਟੀ.ਵੀ.ਦਿਵਸ

Shivdular Singh Dhillon, Jalandhar

Web Admin

Web Admin

5 Dariya News

ਜਲੰਧਰ , 24 Mar 2026

Last updated on: Mar 25, 2026, 12:15 IST

ਵਿਸ਼ਵ ਟੀ.ਬੀ ਦਿਵਸ ਮੌਕੇ ਅੱਜ ਸਥਾਨਕ ਰੈੱਡ ਕਰਾਸ ਭਵਨ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ, ਪੰਜਾਬ ਸ਼ਿਵਦੁਲਾਰ ਸਿੰਘ (ਰਿਟਾ. ਆਈ.ਏ.ਐਸ.) ਬਤੌਰ ਮੁੱਖ ਮਹਿਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। 

ਸਮਾਗਮ ਨੂੰ ਸੰਬੋਧਨ ਕਰਦਿਆਂ ਸਕੱਤਰ ਇੰਡੀਅਨ ਰੈਡ ਕਰਾਸ ਸੁਸਾਇਟੀ, ਪੰਜਾਬ ਸ਼ਿਵਦੁਲਾਰ ਸਿੰਘ ਨੇ ਕਿਹਾ ਕਿ ਟੀ.ਬੀ. ਪੂਰੀ ਤਰ੍ਹਾਂ ਇਲਾਜਯੋਗ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਸ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਦੇ ਲੱਛਣ ਹੋਣ ’ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਇਸ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। 

ਉਨ੍ਹਾਂ ਵਿਸ਼ਵ ਟੀ.ਬੀ.ਦਿਵਸ ਮੌਕੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਟੀ.ਬੀ. ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ ਸੰਕਲਪ ਲੈਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਇਆ। 

ਸਿਵਲ ਹਸਪਤਾਲ ਤੋਂ ਚੈਸਟ ਮਾਹਰ ਡਾ. ਰਘੂ ਸੱਭਰਵਾਲ ਨੇ ਦੱਸਿਆ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਜ਼ਿਆਦਾ ਖੰਘ, ਭੁੱਖ ਘੱਟ ਲਗਦੀ ਹੈ ਅਤੇ ਲਗਾਤਾਰ ਭਾਰ ਘੱਟਦਾ ਹੈ ਤਾਂ ਉਸ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਜ਼ਰੂਰ ਜਾਂਚ ਕਰਵਾਉਣੀ ਕਰਵਾਉਣਾ ਚਾਹੀਦੀ ਹੈ। ਇਸ ਮੌਕੇ ਐਚ.ਐਮ.ਵੀ.ਕਾਲਜ ਦੀ ਵਿਦਿਆਰਥਣ ਸੀਜਲ ਵੱਲੋਂ ਜਿਥੇ ਟੀਬੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਉਥੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਪੇਸ਼ ਕਰਕੇ ਟੀ.ਬੀ. ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ। ਸਮਾਗਮ ਦੌਰਾਨ ਟੀ.ਬੀ. ਦੇ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦੀ ਵੰਡ ਵੀ ਕੀਤੀ ਗਈ। 

ਇਸ ਮੌਕੇ ਜ਼ਿਲ੍ਹਾ ਟੀ. ਬੀ. ਅਫ਼ਸਰ ਡਾ. ਪਰਮਵੀਰ ਸਿੰਘ, ਸਟੇਟ ਟੀ.ਬੀ. ਕਾਰਡੀਨੇਟਰ ਰਾਵੀਆ, ਸਕੱਤਰ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਜ਼ਿਲ੍ਹਾ ਟੀ.ਬੀ. ਕੁਆਰਡੀਨੇਟਰ ਸ਼ੀਨੂੰ, ਪਰਮਿੰਦਰ ਬੇਰੀ, ਸੁਰਿੰਦਰ ਸਿੰਘ ਕਾਹਲੋਂ, ਲੇਖਾਕਾਰ ਨੇਕ ਰਾਮ, ਸੁਨੀਲ ਕੁਮਾਰ, ਐਡਵੋਕੇਟ ਰਾਕੇਸ਼ ਕੁਮਾਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ।

 

Tags: Shivdular Singh Dhillon , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD