Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤਰਨ ਤਾਰਨ ਦਾ ਅਗਾਂਹਵਧੂ ਕਿਸਾਨ ਬਠਿੰਡਾ ਕਿਸਾਨ ਮੇਲੇ 'ਤੇ ਸਨਮਾਨਿਤ

Gurmeet Singh Khudian, Tarn Taran

Web Admin

Web Admin

5 Dariya News

ਤਰਨ ਤਾਰਨ , 24 Mar 2026

Last updated on: Mar 25, 2026, 12:28 IST

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਜਗਤਪੁਰਾ ਦੇ ਅਗਾਂਹਵਧੂ ਕਿਸਾਨ ਜਰਨੈਲ ਸਿੰਘ ਨੂੰ ਪੀ. ਏ. ਯੂ -ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਅੱਜ ਲੱਗੇ ਕਿਸਾਨ ਮੇਲੇ ਵਿਚ ਮੁੱਖ ਮਹਿਮਾਨ ਗੁਰਮੀਤ ਸਿੰਘ ਖੁਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਵੱਲੋਂ ਜਥੇਦਾਰ ਗੁਰਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਵੀ ਦਿੱਤੀ ਗਈ। 

ਇਹ ਸਨਮਾਨ ਉਨ੍ਹਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕਰਦਿਆਂ ਹੋਇਆਂ ਨਵੀਨੀਕਰਨ ਅਤੇ ਖੇਤੀ ਵਿਭਿੰਨਤਾ ਅਪਨਾਉਣ ਲਈ ਬਾਗਬਾਨੀ ਦੇ ਖੇਤਰ ਵਿਚ ਫੁੱਲਾਂ  ਦੀ ਖੇਤੀ ਕਰਕੇ ਅਗਾਂਹਵਧੂ ਸੋਚ ਨੂੰ ਬਰਕਰਾਰ ਰੱਖਦੇ ਹੋਏ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਡਾ. ਸਤਿਬੀਰ ਸਿੰਘ ਗੋਸਲ, ਉੱਪ ਕੁਲਪਤੀ, ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਮੌਜੂਦ ਸਨ । 

ਸਾਰੇ ਹੀ ਮੌਜੂਦ ਅਧਿਕਾਰੀਆਂ ਵੱਲੋਂ  ਜਰਨੈਲ ਸਿੰਘ ਨੂੰ ਵਧਾਈ ਦਿੱਤੀ ਗਈ ਅਤੇ ਹੋਰ ਕਿਸਾਨਾਂ ਨੂੰ ਵੀ ਇਸ ਅਗਾਂਹਵਧੂ ਕਿਸਾਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ । ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ 20-21 ਮਾਰਚ, 2026 ਨੂੰ ਹੋਏ ਦੋ ਦਿਨਾ ਕਿਸਾਨ ਮੇਲੇ 'ਤੇ ਫ਼ਸਲਾਂ ਦੇ ਮੁਕਾਬਲੇ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮੱਲ੍ਹਾ ਦੇ ਅਗਾਂਹਵਧੂ ਕਿਸਾਨ  ਬਲਜੀਤ ਸਿੰਘ ਨੂੰ ਗੇਂਦੇ ਦੇ ਫੁੱਲਾਂ ਦਾ ਦੂਜਾ ਇਨਾਮ ਮਿਲਿਆ ।

 

Tags: Gurmeet Singh Khudian , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD