Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ - ਡਾ. ਸੰਧੂ

Dr Jasbir Singh Sandhu, Amritsar

Web Admin

Web Admin

5 Dariya News

ਅੰਮ੍ਰਿਤਸਰ , 24 Mar 2026

Last updated on: Mar 25, 2026, 12:37 IST

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦੇ ਹੋਏ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। 

ਉਨ੍ਹਾਂ ਨੇ ਕਿਹਾ ਕਿ ਵਧੀਆ ਸੜਕਾਂ ਲੋਕਾਂ ਦੀ ਰੋਜ਼ਮਰਰਾ ਜ਼ਿੰਦਗੀ ਨੂੰ ਸੁਖਾਲਾ ਬਣਾਉਂਦੀਆਂ ਹਨ ਅਤੇ ਆਵਾਜਾਈ ਨੂੰ ਸੁਚੱਜਾ ਕਰਦੀਆਂ ਹਨ। ਵਿਧਾਇਕ ਡਾ. ਸੰਧੂ ਨੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਹਰ ਮੁੱਦੇ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦਰਵਾਜ਼ੇ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਇਲਾਕੇ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਹੋਰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਲਾਕੇ ਵਿੱਚ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ, ਜਿਵੇਂ ਕਿ ਨਿਕਾਸੀ ਪ੍ਰਣਾਲੀ ਦੀ ਸੁਧਾਰ, ਸਟ੍ਰੀਟ ਲਾਈਟਾਂ ਦੀ ਵਿਵਸਥਾ ਅਤੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਉਣਾ। 

ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਨੂੰ ਸੁੰਦਰ ਅਤੇ ਵਿਕਸਿਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕੌਂਸਲਰ ਵਿਜੈ ਭਗਤ ਵੀ ਮੌਜੂਦ ਸਨ, ਜਿਨ੍ਹਾਂ ਨੇ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਵਿੱਚ ਲੰਮੇ ਸਮੇਂ ਤੋਂ ਸੜਕਾਂ ਦੀ ਮੁਰੰਮਤ ਦੀ ਲੋੜ ਸੀ, ਜੋ ਹੁਣ ਪੂਰੀ ਹੋ ਰਹੀ ਹੈ। 

ਇਲਾਕਾ ਨਿਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਕਾਫੀ ਸੁਵਿਧਾ ਮਿਲੇਗੀ।ਇਸ ਮੌਕੇ ਤੇ ਮੇਰੇ ਨਾਲ ਕੌਂਸਲਰ ਵਿਜੇ ਭਗਤ, ਬਲਦੇਵ ਪ੍ਰਧਾਨ, ਹਰਿੰਦਰ ਸਿੰਘ, ਬਲਵਿੰਦਰ ਸਿੰਘ ਗੋਰਾ, ਭਗਤ ਰਵੀ ਸ਼ੰਕਰ, ਡਿੰਪਲ ਅਰੋੜਾ, ਪੀ ਏ ਮਾਧਵ ਸ਼ਰਮਾ ਆਦਿ ਮੌਜੂਦ ਸਨ ।

 

Tags: Dr Jasbir Singh Sandhu , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD