Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਮੰਤਰੀ ਮੰਡਲ ਨੇ ਵਰਤੋਂ ਸਰਟੀਫਿਕੇਟਾਂ ਦੇ ਮਿਆਰੀ ਫਾਰਮੈਟ ਨੂੰ ਦਿੱਤੀ ਮਨਜ਼ੂਰੀ

Web Admin

Web Admin

5 Dariya News

ਚੰਡੀਗੜ੍ਹ , 24 Mar 2026

Last updated on: Mar 25, 2026, 15:02 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਗ੍ਰਾਂਟ-ਇਨ-ਏਡ ਲਈ ਵਰਤੋਂ ਸਰਟੀਫਿਕੇਟ (UC) ਪੇਸ਼ ਕਰਨ ਲਈ ਮਿਆਰੀ ਫਾਰਮੈਟ ਲਾਗੂ ਕਰਨ ਵਾਸਤੇ ਹਰਿਆਣਾ ਵਿੱਤੀ ਨਿਯਮ, ਖੰਡ-1 ਦੇ ਨਿਯਮ 8.14 (ਬੀ) ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ। ਵਰਤਮਾਨ ਵਿੱਚ ਗ੍ਰਾਂਟ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ, ਸਥਾਨਕ ਸੰਸਥਾਵਾਂ, ਬੋਰਡਾਂ, ਨਿਗਮਾਂ ਅਤੇ ਸਹਿਕਾਰੀ ਸਭਾਵਾਂ ਨੂੰ ਇਹ ਪੁਸ਼ਟੀ ਕਰਨ ਲਈ ਵਰਤੋਂ ਸਰਟੀਫਿਕੇਟ ਪੇਸ਼ ਕਰਨਾ ਲਾਜ਼ਮੀ ਹੈ ਕਿ ਫੰਡਾਂ ਦੀ ਵਰਤੋਂ ਨਿਰਧਾਰਤ ਉਦੇਸ਼ ਲਈ ਕੀਤੀ ਗਈ ਹੈ। 

ਹਾਲਾਂਕਿ, ਮੌਜੂਦਾ ਨਿਯਮਾਂ ਤਹਿਤ ਕੋਈ ਇੱਕਸਾਰ ਫਾਰਮੈਟ ਨਿਰਧਾਰਤ ਨਹੀਂ ਸੀ, ਜਿਸ ਕਾਰਨ ਰਿਪੋਰਟਿੰਗ ਵਿੱਚ ਭਿੰਨਤਾਵਾਂ ਪੈਦਾ ਹੋਈਆਂ ਅਤੇ ਇੱਕਸਾਰਤਾ ਤੇ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਚੁਣੌਤੀਆਂ ਸਾਹਮਣੇ ਆਈਆਂ ਹਨ। ਇਸ ਘਾਟ ਨੂੰ ਦੂਰ ਕਰਨ ਲਈ, ਮੰਤਰੀ ਮੰਡਲ ਨੇ ਨਿਯਮਾਂ ਵਿੱਚ ਵਰਤੋਂ ਸਰਟੀਫਿਕੇਟ ਦਾ ਵਿਸਤ੍ਰਿਤ ਫਾਰਮੈਟ ਸ਼ਾਮਲ ਕਰਨ ਨੂੰ ਮਨਜ਼ੂਰੀ ਦਿੱਤੀ। 

ਮਿਆਰੀ ਫਾਰਮੈਟ ਨੂੰ ਸਰਕਾਰੀ ਗ੍ਰਾਂਟਾਂ ਪ੍ਰਾਪਤ ਕਰਨ ਵਾਲੇ ਸਾਰੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਇੱਕਸਾਰਤਾ ਲਿਆਉਣ ਲਈ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਹਰਿਆਣਾ ਦੇ ਪ੍ਰਧਾਨ ਮਹਾਲੇਖਾਕਾਰ (ਲੇਖਾ ਅਤੇ ਪਾਤਰਤਾ) ਤੋਂ ਪ੍ਰਾਪਤ ਸੁਝਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੋਧੇ ਹੋਏ ਪ੍ਰਬੰਧ ਤਹਿਤ ਗ੍ਰਾਂਟ ਮਨਜ਼ੂਰ ਕਰਨ ਜਾਂ ਕਢਵਾਉਣ ਲਈ ਜ਼ਿੰਮੇਵਾਰ ਅਧਿਕਾਰੀ ਨੂੰ ਇਹ ਤਸਦੀਕ ਕਰਨਾ ਹੋਵੇਗਾ ਕਿ ਗ੍ਰਾਂਟ ਨਾਲ ਜੁੜੀਆਂ ਸਾਰੀਆਂ ਸ਼ਰਤਾਂ ਪੂਰੀਆਂ ਹੋ ਗਈਆਂ ਹਨ। 

ਵਰਤੋਂ ਸਰਟੀਫਿਕੇਟ ਪ੍ਰਧਾਨ ਮਹਾਲੇਖਾਕਾਰ ਦੀ ਸਹਿਮਤੀ ਨਾਲ ਮਿੱਥੇ ਸਮੇਂ ਦੇ ਅੰਤਰਾਲ 'ਤੇ ਨਿਰਧਾਰਤ ਫਾਰਮੈਟ ਵਿੱਚ ਪੇਸ਼ ਕੀਤਾ ਜਾਵੇਗਾ। ਨਿਯਮਾਂ ਵਿੱਚ ਤਸਦੀਕ ਪ੍ਰਣਾਲੀ (Verification mechanism) ਨੂੰ ਵੀ ਲਾਜ਼ਮੀ ਕੀਤਾ ਗਿਆ ਹੈ, ਜਿਸ ਵਿੱਚ ਰਿਕਾਰਡ ਦਾ ਰੱਖ-ਰਖਾਅ, ਸਹਾਇਕ ਦਸਤਾਵੇਜ਼ਾਂ ਦੀ ਪੇਸ਼ਕਾਰੀ ਅਤੇ ਫੰਡਾਂ ਦੀ ਉਚਿਤ ਵਰਤੋਂ ਨੂੰ ਯਕੀਨੀ ਬਣਾਉਣ ਲਈ ਆਡਿਟ ਜਾਂ ਨਿਰੀਖਣ ਸ਼ਾਮਲ ਹਨ।

ਇਸ ਫੈਸਲੇ ਨਾਲ ਹਰਿਆਣਾ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਜਨਤਕ ਪੈਸੇ ਦੀ ਵਰਤੋਂ ਵਿੱਚ ਵਿੱਤੀ ਅਨੁਸ਼ਾਸਨ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।

 

Tags: Nayab Singh Saini , Cabinet Decisions Haryana , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD