Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੂਬੇ ਚ ਹਲਕਾ ਫਤਿਹਗੜ੍ਹ ਸਾਹਿਬ ਨੂੰ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਪੈਸੇ ਮੁੱਹਈਆ ਹੋਏ - ਲਖਬੀਰ ਸਿੰਘ ਰਾਏ

ਬਲਾਕ ਸੰਮਤੀ ਖੇੜਾ ਵਿਖੇ ਚੇਅਰ ਪਰਸਨ ਪਰਮਿੰਦਰ ਕੌਰ ਨੇ ਕਾਰਜ ਭਾਰ ਸੰਭਾਲਿਆ

Lakhbir Singh Rai, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 25 Mar 2026

Last updated on: Mar 25, 2026, 15:56 IST

ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਖੇੜਾ ਵਿਖੇ ਚੇਅਰ ਪਰਸਨ ਪਰਮਿੰਦਰ ਕੌਰ ਪਤਨੀ ਹਰਮੇਸ਼ ਸਿੰਘ ਪੁਨੀਆ ਨੇ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨਾਂ ਦਾ ਸਨਮਾਨ ਕਰਨ ਦੇ ਲਈ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਧੀਕ ਡਿਪਟੀ ਕਮਿਸ਼ਨਰ  (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ। 

ਇਸ ਕਾਰਜ ਤੋਂ ਪਹਿਲਾਂ ਬਲਾਕ ਸੰਮਤੀ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਕੀਰਤਨ ਉਪਰੰਤ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਇਲਾਕੇ ਦੇ ਪੰਚ, ਸਰਪੰਚ, ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਮੋਹਤਬਰ ਵਿਅਕਤੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਹਾਜ਼ਰੀ ਲਗਵਾਈ।

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਚੇਅਰ ਪਰਸਨ ਪਰਮਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਬਲਾਕ ਸੰਮਤੀ ਵੱਲੋਂ ਜਿਹੜੀ ਨਵੀਂ ਟੀਮ ਚੁਣੀ ਗਈ ਹੈ ਇਹ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ, ਜਿਸ ਦੇ ਨਾਲ ਹਲਕੇ ਦੇ ਲੋਕਾਂ ਨੂੰ ਵਧੀਆ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ਦੇ ਲੋਕਾਂ ਦੀ ਸੇਵਾ ਦੇ ਵਿੱਚ ਦਿਨ ਰਾਤ ਕੰਮ ਕਰ ਰਹੀ ਹੈ। ਜਿਸ ਦੀ ਬਦੌਲਤ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਸਰਕਾਰੀ ਹਸਪਤਾਲਾਂ ਦੀ ਹਾਲਤ ਚ ਸੁਧਾਰ ਕੀਤਾ ਗਿਆ ਹੈ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਨਾਲ ਜੋੜਿਆ ਗਿਆ ਹੈ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫਤ ਪ੍ਰਤੀ ਮਹੀਨਾ ਮੁਹਈਆ ਕਰਵਾਈ ਜਾ ਰਹੀ ਹੈ। 

ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾਉਣ ਦੇ ਲਈ ਬਹੁਤ ਸਾਰੇ ਪਿੰਡਾਂ ਦੇ ਵਿੱਚ ਮੋਗੇ ਲਗਾਏ ਗਏ ਹਨ, ਜਿਸ ਦੀ ਬਦੌਲਤ ਸੂਬੇ ਭਰ ਦੇ ਵਿੱਚ 78 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਹਲਕਾ ਫਤਿਹਗੜ੍ਹ ਸਾਹਿਬ ਦੀਆਂ 90 ਫੀਸਦੀ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। 

ਜਿੱਥੇ ਪਾਣੀ ਦੀ ਨਿਕਾਸੀ ਦੇ ਲਈ ਸੀਵਰੇਜ ਸਿਸਟਮ ਪਾਇਆ ਜਾ ਰਿਹਾ ਹੈ, ਉੱਥੇ ਹੀ ਕੱਚੇ ਰਸਤਿਆਂ ਨੂੰ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਭਰ ਦੇ ਵਿੱਚੋਂ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਨੂੰ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਲਈ ਪੈਸੇ ਪ੍ਰਾਪਤ ਹੋਏ ਹਨ, ਇਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। 

ਆਉਣ ਵਾਲੇ ਇੱਕ ਸਾਲ ਦੇ ਵਿੱਚ ਵਿਕਾਸ ਦੀ ਹੋਰ ਵੀ ਹਨੇਰੀ ਲਿਆਂਦੀ ਜਾਵੇਗੀ ਤਾਂ ਜੋ ਹਲਕੇ ਦੀ ਨੁਹਾਰ ਬਦਲੀ ਜਾ ਸਕੇ। ਇਸ ਮੌਕੇ ਚੇਅਰਪਰਸਨ ਪਰਮਿੰਦਰ ਕੌਰ ਨੇ ਕਾਰਜਭਾਰ ਸੰਭਾਲਣ ਉਪਰੰਤ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਜੀ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਇਸ ਨੂੰ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਖੇੜਾ ਝਰਮਲ ਸਿੰਘ, ਬੀਡੀਪੀਓ ਸਰਹਿੰਦ ਦੀਪ ਸ਼ਿਖਾ ਗਰਗ, ਅਮਰਿੰਦਰ ਸਿੰਘ ਮੰਡੋਫਲ, ਜਸਵਿੰਦਰ ਸਿੰਘ, ਰਾਜ ਦਵਿੰਦਰ ਸਿੰਘ ਘੁੰਮਣ, ਬਲਜਿੰਦਰ ਸਿੰਘ ਸੋਢੀ, ਦਿਲਪ੍ਰੀਤ ਭੱਟੀ, ਪ੍ਰਿਤਪਾਲ ਸਿੰਘ ਜੱਸੀ, ਅਤਰ ਸਿੰਘ ਖੇੜਾ, ਬਲਵੀਰ ਚੀਮਾ, ਪ੍ਰਹਲਾਦ ਸਿੰਘ ਦਾਦੂ ਮਜਰਾ, ਜਗਜੋਤ ਸਿੰਘ ਜੋਤੀ, ਅਮਰਜੀਤ ਸਿੰਘ ਦੁਭਾਲੀ, ਸੁਖਬੀਰ ਸਿੰਘ ਜਮੀਤਗੜ, ਸੰਦੀਪ ਸਿੰਘ ਬਲਾੜੀ ਕਲਾਂ, ਨੌਰੰਗ ਸਿੰਘ, ਸਵਰਨਜੀਤ ਸਿੰਘ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਕੁਲਦੀਪ ਵੈਦ, ਅਜੈਬ ਸਿੰਘ, ਜੰਗ ਸਿੰਘ, ਕਾਕਾ ਸਿੰਘ ਦਾਦੂ ਮਾਜਰਾ, ਕੁਲਵੰਤ ਸਿੰਘ ਬਲਾੜੀ ਆਦਿ ਵੀ ਹਾਜ਼ਰ ਸਨ।

 

Tags: Lakhbir Singh Rai , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD