Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਾ. ਸੋਨਾ ਥਿੰਦ ਨੇ ਸਰਹਿੰਦ ਅਨਾਜ ਮੰਡੀ ਵਿਖੇ 28 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀ ਤਿਆਰੀਆ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਨਾਜ ਮੰਡੀ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ

Dr Sona Thind, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 25 Mar 2026

Last updated on: Mar 25, 2026, 16:14 IST

ਸਥਾਨਕ ਨਵੀਂ ਅਨਾਜ ਮੰਡੀ ਵਿਖੇ 28 ਮਾਰਚ ਨੂੰ ਸੂਬੇ ਅੰਦਰ ਨਵੇਂ ਬਣੇ 100 ਆਮ ਆਦਮੀ ਕਲੀਨਿਕਾਂ ਦੇ  ਉਦਘਾਟਨ ਲਈ ਰਾਜ ਪੱਧਰੀ ਸਮਾਗਮ ਹੋ ਰਿਹਾ। ਇਸ ਮੋਕੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸ਼ਿਰਕਤ ਕੀਤੀ ਜਾਵੇਗੀ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਰਹਿੰਦ ਅਨਾਜ ਮੰਡੀ ਵਿਖੇ ਸਮਾਗਮ ਦੀਆਂ ਚੱਲ ਰਹੀ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਆਪਸੀ ਤਾਲਮੇਲ ਨਾਲ ਸਮਾਗ਼ਮ ਦੇ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਦੇ ਆਦੇਸ਼ ਜਾਰੀ ਕੀਤੇ। 

ਉਨ੍ਹਾਂ ਕਾਰਜ਼ ਸਾਧਕ ਅਫਸਰ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ ਸਫ਼ਾਈ ਕਰਵਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਲਈ ਹਦਾਇਤਾਂ ਕੀਤੀਆਂ। ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਚਾਲੂ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਰਜੀ ਟੋਆਇਲਟ, ਬੈਰੀਗੇਟਿੰਗ, ਟੈਂਟ, ਪੀਣ ਵਾਲਾ ਪਾਣੀ, ਫਾਇਰ ਬ੍ਰਿਗੇਡ, ਮੈਡੀਕਲ ਸੁਵਿਧਾਵਾਂ, ਆਰਜੀ ਪਾਰਕਿੰਗ ਆਦਿ ਦੇ ਕੰਮਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।

ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ. ਬਸੀ ਪਠਾਣਾਂ ਹਰਵੀਰ ਕੌਰ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ. ਅਮਲੋਹ ਚਰਨਜੋਤ ਸਿੰਘ ਵਾਲੀਆ , ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr Sona Thind , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD