Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਗਾਂਹਵਧੂ ਕਿਸਾਨ ਜਸਵੰਤ ਸਿੰਘ ਨੂੰ ਪੀ.ਏ.ਯੂ. ਲੁਧਿਆਣਾ ਦੇ ਕਿਸਾਨ ਮੇਲੇ 'ਤੇ ਮਿਲਿਆ ਮੁੱਖ ਮੰਤਰੀ ਐਵਾਰਡ

ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦਾ ਕਿਸਾਨ ਦੀ ਸਫਲਤਾ ਵਿੱਚ ਅਹਿਮ ਯੋਗਦਾਨ : ਡਾ. ਅਸ਼ੋਕ ਕੁਮਾਰ ਗਰਗ

Bhagwant Mann, Gurmeet Khudian, Sangrur

Web Admin

Web Admin

5 Dariya News

ਸੰਗਰੂਰ , 25 Mar 2026

Last updated on: Mar 25, 2026, 16:37 IST

ਪੀ.ਏ.ਯੂ. ਦੇ ਕਿਸਾਨ ਮੇਲੇ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਗਾਂਹਵਧੂ ਅਤੇ ਵਿਗਿਆਨਕ ਖੇਤੀ ਨਾਲ ਜੁੜੇ ਕਿਸਾਨ ਸ. ਜਸਵੰਤ ਸਿੰਘ ਨੂੰ ਉਹਨਾਂ ਵੱਲੋਂ ਪਾਏ ਯੋਗਦਾਨ ਲਈ ਪੰਜਾਬ ਰਾਜ ਵਿੱਚ ਖੇਤ ਫ਼ਸਲਾਂ ਦੇ ਸਵੈ-ਕਾਸ਼ਤਕਾਰ ਲਈ “ਮੁੱਖ ਮੰਤਰੀ ਪੁਰਸਕਾਰ-2026 ” ਨਾਲ ਸਨਮਾਨਿਤ ਕੀਤਾ ਗਿਆ। ਪੀ.ਏ.ਯੂ. ਲੁਧਿਆਣਾ ਦੇ ਵਾਈਸ ਚਾਂਸਲਰ, ਡਾ. ਸਤਿਬੀਰ ਸਿੰਘ ਗੋਸਲ ਅਤੇ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਨੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਅਤੇ ਕਿਸਾਨ ਸ. ਜਸਵੰਤ ਸਿੰਘ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਸੰਗਰੂਰ ਜ਼ਿਲ੍ਹੇ ਲਈ ਬਹੁਤ ਮਾਣ ਵਾਲੀ ਪ੍ਰਾਪਤੀ ਦੱਸਿਆ।

ਇਸ ਬਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਦੱਸਿਆ ਕਿ ਸ. ਜਸਵੰਤ ਸਿੰਘ (43 ਸਾਲ) ਸਪੁੱਤਰ ਸ. ਬਲਦੇਵ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਭੂੰਦੜ ਭੈਣੀ ਦੇ ਅਗਾਂਹਵਧੂ ਅਤੇ ਵਿਗਿਆਨਕ ਸੋਚ ਵਾਲੇ ਕਿਸਾਨ ਹਨ ਅਤੇ ਪਿਛਲੇ ਕੁਝ ਸਾਲਾਂ ਤੋਂ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨਾਲ ਜੁੜੇ ਹੋਏ ਹਨ। ਉਹਨਾਂ ਨੇ ਦਸਵੀਂ ਤੱਕ ਦੀ ਪੜ੍ਹਾਈ ਕਰਨ ਉਪਰੰਤ 8 ਏਕੜ ਮਾਲਕੀ ਵਾਲੀ ਜ਼ਮੀਨ ਦੇ ਨਾਲ ਠੇਕੇ ਉੱਪਰ 7 ਏਕੜ ਜ਼ਮੀਨ ਲੈ ਕੇ ਫ਼ਸਲ ਉਤਪਾਦਨ ਅਤੇ ਸਹਾਇਕ ਕਿੱਤਿਆਂ ਨੂੰ ਬੜੀ ਸਫਲਤਾ ਨਾਲ ਕੀਤਾ ਹੈ।

ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਸੁਚੇਤ ਸ. ਜਸਵੰਤ ਨੇ ਪੀ.ਏ.ਯੂ. ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨਾਲ ਜੁੜ ਕੇ ਪਰਾਲੀ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਅਤੇ ਪੀ.ਏ.ਯੂ. ਦੀ ਸਿਫ਼ਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਖੇਤ ਵਿਚ ਛੋਟੇ ਕਿਆਰੇ ਪਾਉਣੇ ਸ਼ੁਰੂ ਕਰ ਦਿੱਤੇ। ਇਸੇ ਤਰ੍ਹਾਂ ਹਰ ਸਾਲ ਉਹਨਾਂ ਨਾਲ ਸਲਾਹ ਕਰ ਕੇ ਆਪਣੇ ਹਰੇਕ ਖੇਤ ਦੀ ਮਿੱਟੀ ਪਰਖ ਕਰਵਾਈ ਅਤੇ ਖੇਤ ਵਿਚ ਗਲੀ-ਸੜੀ ਰੂੜੀ ਦੀ ਵਰਤੋਂ ਕਰ ਕੇ ਜ਼ਮੀਨ ਨੂੰ ਉਪਜਾਊ ਅਤੇ ਤੱਤ ਭਰਪੂਰ ਬਣਾਇਆ। ਝੋਨੇ ਵਿਚ ਪਾਣੀ ਬਚਾਉਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 126 ਅਤੇ ਪੂਸਾ ਬਾਸਮਤੀ 1121 ਨੂੰ ਹਮੇਸ਼ਾਂ ਤਰਜੀਹ ਦਿੱਤੀ।

ਸ. ਜਸਵੰਤ ਸਿੰਘ ਨੇ ਡਾ. ਅਸ਼ੋਕ ਨਾਲ ਸਲਾਹ ਕਰਕੇ ਪਿਆਜ਼ ਦੀ ਖੇਤੀ ਸ਼ੁਰੂ ਕੀਤੀ, ਉਹਨਾਂ ਦੁਆਰਾ ਸਮੇਂ-ਸਮੇਂ 'ਤੇ ਖੇਤਾਂ ਵਿੱਚ ਜਾ ਕੇ ਖੇਤੀ ਸਬੰਧੀ ਲੋੜੀਂਦੀ ਸਲਾਹ ਲੈ ਕੇ 2 ਕਿੱਲਿਆਂ 'ਚੋਂ 440 ਕੁਇਟੰਲ ਪਿਆਜ਼ ਪੈਦਾ ਕੀਤੇ ਗਏ।ਪੀ.ਏ.ਯੂ. ਲੁਧਿਆਣਾ ਵਿਖੇ “ਫਲ ਅਤੇ ਸਬਜ਼ੀ ਸਬੰਧੀ ਵਰਕਸ਼ਾਪ” ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨਾਲ ਮਿਤੀ 28.01.25 ਨੂੰ ਭਾਗ ਲੈਣ ਵੀ ਗਏ ਅਤੇ ਸਬਜ਼ੀ ਵਿਗਿਆਨੀਆਂ ਤੇ ਮਾਹਿਰਾਂ ਨਾਲ ਸੰਪਰਕ ਕਰਕੇ ਤੋਰੀਆਂ ਦਾ ਖੇਤ ਤਜਰਬਾ ਵੀ ਕੀਤਾ।

ਉਹਨਾਂ ਨੂੰ ਪੀ.ਏ. ਯੂ. ਦੀ “ਫਲ ਅਤੇ ਸਬਜ਼ੀ ਉਤਪਾਦਨ ਕਮੇਟੀ ਦੇ ਮੈਂਬਰ” ਵਜੋਂ ਸ਼ਾਮਿਲ ਕਰਵਾਇਆ ਗਿਆ। ਸਾਲ 2025 ਵਿੱਚ ਪਹਿਲੀ ਵਾਰ ਖੀਰੇ ਦੀ 2 ਏਕੜ ਰਕਬੇ 'ਤੇ ਬੈਡਾਂ ਤੇ ਮੱਲਚ ਕਰਕੇ ਕਾਸ਼ਤ ਕੀਤੀ ਅਤੇ 245 ਕੁਇੰਟਲ ਪ੍ਰਤੀ ਏਕੜ ਝਾੜ ਲਿਆ। ਨੀਵੀਂ ਸੁਰੰਗ ਵਿਧੀ ਨਾਲ ਸ਼ਿਮਲਾ ਮਿਰਚ ਦੀ ਖੇਤੀ ਵੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦੀ ਮਦਦ ਨਾਲ 2025 ਵਿੱਚ ਸ਼ੁਰੂ ਕੀਤੀ। 

ਲਸਣ ਵੀ ਇੱਕ ਏਕੜ ਝੋਨੇ ਦੀ ਪਰਾਲੀ ਨਾਲ ਮੱਲਚ ਕਰਕੇ ਲਗਾਇਆ। ਖੇਤੀ ਦਾ ਸਾਰਾ ਕੰਮ ਸ. ਜਸਵੰਤ ਸਿੰਘ ਆਪ ਖੁਦ ਕਰਦੇ ਹਨ ਅਤੇ ਪਰਿਵਾਰ ਦੇ ਹੋਰ ਮੈਂਬਰ (ਪਤਨੀ, ਬੇਟਾ ਅਤੇ ਦੋਸਤ ਸ. ਤਰਸੇਮ ਸਿੰਘ) ਵੀ ਨਾਲ ਹੱਥ ਵਟਾ ਦਿੰਦੇ ਹਨ। ਉਹਨਾਂ ਨੇ ਅੱਜ ਤਕ ਕੋਈ ਵੀ ਸਾਂਝੀ ਜਾਂ ਨੌਕਰ ਨਹੀਂ ਰੱਖਿਆ। 

ਉਪਰੋਕਤ ਪ੍ਰਾਪਤੀਆਂ ਨੂੰ ਮੁੱਖ ਰੱਖਦੇ ਹੋਏ ਪੀ.ਏ.ਯੂ. ਲੁਧਿਆਣਾ ਵਲੋਂ ਸ. ਜਸਵੰਤ ਸਿੰਘ ਨੂੰ ਪੰਜਾਬ ਰਾਜ ਵਿੱਚ ਖੇਤ ਫ਼ਸਲਾਂ ਦੇ ਸਵੈ-ਕਾਸ਼ਤਕਾਰ ਲਈ “ਮੁੱਖ ਮੰਤਰੀ ਪੁਰਸਕਾਰ-2026” ਨਾਲ ਸਨਮਾਨਿਤ ਕੀਤਾ ਗਿਆ ਹੈ।

 

Tags: Bhagwant Mann , Gurmeet Khudian , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD