Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਨੂੰ ਪੂਰੇ ਜੋਸ਼ ਤੇ ਜਜ਼ਬੇ ਨਾਲ ਮਨਾਇਆ

Tarunpreet Singh Sond, Bal Mukand Sharma, Chandigarh

Web Admin

Web Admin

5 Dariya News

ਚੰਡੀਗੜ੍ਹ , 25 Mar 2026

Last updated on: Mar 25, 2026, 17:45 IST

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਪੁਰਜ਼ੋਰ ਜੋਸ਼ ਤੇ ਜਜ਼ਬੇ ਨਾਲ ਮਨਾਇਆ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਕੱਠ ਨੂੰ ਸੰਬੋਧਨ ਕਦਿਰਆਂ ਸ. ਸੌਂਦ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ ਸਮਾਜ ਨੂੰ ਨਿਆਂ, ਬਰਾਬਰੀ ਅਤੇ ਜ਼ਬਰ ਵਿਰੁੱਧ ਆਢਾ ਲੈਣ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਪੂਰੀ ਵਚਨਬੱਧਤਾ ਨਾਲ ਅੱਗੇ ਆਉਣਾ ਚਾਹੀਦਾ ਹੈ। 

ਉਨ੍ਹਾਂ ਨੇ ਸ਼ਹੀਦਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਸਮੂਹਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਿੱਚ ਸੱਭਿਆਚਾਰਕ ਮੰਚਾਂ ਦੀ ਭੂਮਿਕਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦਾਂ ਦਾ ਸੰਦੇਸ਼ ਨੌਜਵਾਨਾਂ ਨੂੰ ਬੇਇਨਸਾਫ਼ੀ ਖ਼ਿਲਾਫ਼  ਸਵਾਲ ਉਠਾਉਣ, ਗਿਆਨ ਹਾਸਲ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਸੁਹਿਰਦਤਾ ਨਾਲ ਯੋਗਦਾਨ ਪਾਉਣ ਲਈ ਹਲੂਣਦਾ ਹੈ।

ਇਸ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦ੍ਰਿਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਤੇ ਟਿਕਾਊ ਅਭਿਆਸਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 5723 ਸਕੂਲਾਂ ਵਿੱਚ ਨਿਊਟ੍ਰੀਸ਼ਨ ਗਾਰਡਨ ਸਥਾਪਤ ਕੀਤੇ ਗਏ ਹਨ।

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਹਿੰਮਤ, ਬੌਧਿਕ ਚੇਤਨਾ ਅਤੇ ਆਜ਼ਾਦੀ ਸੰਗਰਾਮ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਲਿਖਤਾਂ ਅਤੇ ਵਡੇਰੇ ਕਾਰਜ ਨੌਜਵਾਨਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਦੀ ਤਰਜਮਾਨੀ ਕਰਦੇ ਰਹਿਣਗੇ ਤਾਂ ਜੋ ਉਹ ਜਮਹੂਰੀ ਕਦਰਾਂ-ਕੀਮਤਾਂ ਅਤੇ ਭਾਈਚਾਰੇ ਨੂੰ ਬਰਕਰਾਰ ਰੱਖ ਸਕਣ। 

ਉਨ੍ਹਾਂ ਅੱਗੇ ਕਿਹਾ ਕਿ ਬਰਾਬਰੀ ਅਤੇ ਪ੍ਰਗਤੀਸ਼ੀਲ ਸਮਾਜ ਪ੍ਰਤੀ  ਸ. ਭਗਤ ਸਿੰਘ ਦੀ ਸੋਚ ਅਜੋਕੇ ਦੌਰ ਵਿੱਚ ਵੀ ਪੂਰਨ ਰੂਪ ਵਿੱਚ ਪ੍ਰਸੰਗਿਕ ਹੈ। ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ, ਸਾਬਕਾ ਮੈਂਬਰ ਪ੍ਰੀਤੀ ਚਾਵਲਾ ਅਤੇ ਇੰਦਰਾ ਗੁਪਤਾ ਅਤੇ ਮੈਂਬਰ ਸਕੱਤਰ ਕਨੂੰ ਥਿੰਦ ਸ਼ਾਮਲ ਸਨ।

 

Tags: Tarunpreet Singh Sond , Bal Mukand Sharma , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD