Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨਰਾਤਿਆਂ ਦੇ ਪਵਿੱਤਰ ਮੌਕੇ ਮਾਂ ਭਗਵਤੀ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਏ ਪਵਨ ਦੀਵਾਨ

Pawan Dewan, Ludhiana

Web Admin

Web Admin

5 Dariya News

ਲੁਧਿਆਣਾ , 25 Mar 2026

Last updated on: Mar 25, 2026, 17:55 IST

ਬਰਾਤੀਆਂ ਦੇ ਪਵਿੱਤਰ ਮੌਕੇ ‘ਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਮਾਂ ਭਗਵਤੀ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਏ। ਸ਼੍ਰੀ ਨਵਦੁਰਗਾ ਮਾਤਾ ਮੰਦਰ, ਸਰਾਭਾ ਨਗਰ ਅਤੇ ਸ਼੍ਰੀ ਵੈਸ਼ਣੋ ਮਾਤਾ ਮੰਦਰ, ਹਰਿਨਾਮ ਨਗਰ ਵਿੱਚ ਮਾਂ ਭਗਵਤੀ ਜੀ ਦੀਆਂ ਵਿਸ਼ਾਲ ਚੌਂਕੀਆਂ ਦਾ ਆਯੋਜਨ ਕੀਤਾ ਗਿਆ ਸੀ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਪਹੁੰਚੇ ਅਤੇ ਮਾਂ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।

ਇਸ ਮੌਕੇ ਦੀਵਾਨ ਨੇ ਮਾਤਾ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ ਅਤੇ ਮਾਂ ਦਾ ਗੁਣਗਾਨ ਸੁਣਿਆ। ਉਨ੍ਹਾਂ ਨੇ ਮਾਤਾ ਜੀ ਦੇ ਚਰਨਾਂ ਵਿੱਚ ਸਭ ਦੇ ਭਲੇ ਲਈ ਅਰਦਾਸ ਕਰਦਿਆਂ, ਕਿਹਾ ਕਿ ਨਰਾਤਿਆਂ ਦਾ ਤਿਉਹਾਰ ਸਭ ਲਈ ਖੁਸ਼ੀਆਂ ਅਤੇ ਤਰੱਕੀ ਲੈ ਕੇ ਆਵੇ। ਉਨ੍ਹਾਂ ਨੇ ਇਨ੍ਹਾਂ ਸ਼ਾਨਦਾਰ ਆਯੋਜਨਾਂ ਲਈ ਪ੍ਰਬੰਧਕਾਂ ਦੀ ਪ੍ਰਸ਼ੰਸਾ ਵੀ ਕੀਤੀ। ਆਯੋਜਕਾਂ ਵੱਲੋਂ ਦੀਵਾਨ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਦੌਰਾਨ ਪਵਨ ਬੌਬੀ ਅਤੇ ਭਗਤ ਗੁਰਪ੍ਰੀਤ ਸਿੰਘ ਜੀ ਨੇ ਮਾਂ ਦੀਆਂ ਸੁੰਦਰ ਭੇਟਾਂ ਨਾਲ ਸ਼ਰਧਾਲੂਆਂ ਨੂੰ ਮੰਤਰਮੁਗਧ ਕਰ ਦਿੱਤਾ।  ਇਸ ਮੌਕੇ ਸੁਭਾਸ਼ ਦੁੱਗਲ (ਪ੍ਰਧਾਨ, ਸ਼੍ਰੀ ਨਵਦੁਰਗਾ ਮਾਤਾ ਮੰਦਰ ਸਰਾਭਾ ਨਗਰ), ਕਮਲ ਬੱਸੀ, ਇੰਦਰਜੀਤ ਟੋਨੀ ਕਪੂਰ, ਮਨੀਸ਼ ਗੁਪਤਾ, ਰੋਹਿਤ ਸ਼ਰਮਾ, ਅਸ਼ਵਨੀ ਗਰਗ, ਦਰਸ਼ਨ ਲਾਲ ਬਵੇਜਾ, ਯੋਗੇਸ਼ ਆਨੰਦ (ਪ੍ਰਧਾਨ, ਸ਼੍ਰੀ ਵੈਸ਼ਨੋ ਦੇਵੀ ਮਾਤਾ ਮੰਦਰ ਹਰਨਾਮ ਨਗਰ), ਸੰਦੀਪ ਮਦਾਨ, ਮਨੀਸ਼ ਅਗਰਵਾਲ ਅਤੇ ਪ੍ਰਥਮ ਭਾਟੀਆ ਵੀ ਮੌਜੂਦ ਰਹੇ।

 

Tags: Pawan Dewan , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD