Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਹੁਲਾਰਾ : ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਲਗਣਗੇ 50 ਇੰਟਰਐਕਟਿਵ ਪੈਨਲ: ਕੁਲਵੰਤ ਸਿੰਘ

5 ਸਕੂਲਾਂ ਵਿੱਚ ਲੱਗੇ 12 ਇੰਟਰ ਐਕਟਿਵ ਪੈਨਲਾਂ ਦੀ ਸ਼ੁਰੂਆਤ

Kulwant Singh Mohali, Mohali

Web Admin

Web Admin

5 Dariya News

ਮੋਹਾਲੀ , 25 Mar 2026

Last updated on: Mar 26, 2026, 11:02 IST

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤੀ ਦੇਣ ਲਈ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾ ਰਹੇ ਹਨ।

ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸਕੂਲ ਆਫ ਐਮੀਨੈਂਸ ਫੇਜ਼-3ਬੀ1 ਸਮੇਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਇੰਟਰਐਕਟਿਵ ਐਲ.ਈ.ਡੀ. ਪੈਨਲ ਲਗਾਉਣ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 5 ਸਰਕਾਰੀ ਸਕੂਲਾਂ-ਸਕੂਲ ਆਫ ਐਮੀਨੈਂਸ ਫੇਜ਼-3ਬੀ1 (4), ਮੈਰੀਟੋਰੀਅਸ ਸਕੂਲ ਸੈਕਟਰ-70 (2), ਸਰਕਾਰੀ ਹਾਈ ਸਕੂਲ ਮਟੌਰ (2), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਹਾਣਾ (2) ਅਤੇ ਸਰਕਾਰੀ ਹਾਈ ਸਕੂਲ ਕੁੰਬੜਾ (2), ਵਿੱਚ ਕੁੱਲ 12 ਇੰਟਰਐਕਟਿਵ ਫਲੈਟ ਪੈਨਲ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਕੁੱਲ 50 ਐਲ.ਈ.ਡੀ. ਪੈਨਲ ਲਗਾਏ ਜਾਣਗੇ ਅਤੇ ਬਾਕੀ ਸਕੂਲਾਂ ਵਿੱਚ ਇਹ ਸਹੂਲਤ ਇੱਕ ਮਹੀਨੇ ਅੰਦਰ ਮੁਹੱਈਆ ਕਰਵਾ ਦਿੱਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਇਹ ਪੈਨਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਣ ਦੇ ਨਾਲ-ਨਾਲ ਉਨ੍ਹਾਂ ਨੂੰ ਗਲੋਬਲ ਪੱਧਰ ‘ਤੇ ਹੋ ਰਹੀਆਂ ਤਾਜ਼ਾ ਘਟਨਾਵਾਂ ਅਤੇ ਜਾਣਕਾਰੀਆਂ ਨਾਲ ਵੀ ਅਪਡੇਟ ਰੱਖਣਗੇ, ਜਿਸ ਨਾਲ ਉਹ ਸਮੇਂ ਦੇ ਹਾਣੀ ਬਣ ਸਕਣਗੇ।

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ਪ੍ਰਿੰਸੀਪਲਾਂ, ਹੈੱਡ ਟੀਚਰਾਂ ਅਤੇ ਹੁਣ ਅਧਿਆਪਕਾਂ ਨੂੰ ਫਿਨਲੈਂਡ ਸਮੇਤ ਹੋਰ ਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ, ਤਾਂ ਜੋ ਉਹ ਉੱਚ ਪੱਧਰੀ ਸਿੱਖਿਆ ਪ੍ਰਣਾਲੀਆਂ ਨੂੰ ਸਮਝ ਕੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਸਕਣ। ਜਲਦੀ ਹੀ ਅਧਿਆਪਕਾਂ ਦਾ ਇੱਕ ਹੋਰ ਬੈਚ ਵੀ ਵਿਦੇਸ਼ ਟ੍ਰੇਨਿੰਗ ਲਈ ਰਵਾਨਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਹਿਲਾਂ ਇੱਕ ਧਾਰਣਾ ਬਣੀ ਹੋਈ ਸੀ ਕਿ ਬੱਚਿਆਂ ਨੂੰ ਸਿਰਫ ਪ੍ਰਾਈਵੇਟ ਸਕੂਲਾਂ ਵਿੱਚ ਹੀ ਦਾਖਲ ਕਰਵਾਇਆ ਜਾਵੇ, ਪਰ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ, ਅਧਿਆਪਕਾਂ ਅਤੇ ਸਟਾਫ ਦੀ ਭਰਤੀ ਅਤੇ ਸਹੂਲਤਾਂ ਵਿੱਚ ਸੁਧਾਰ ਕਰਕੇ ਇਸ ਸੋਚ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਹ ਦਿਨ ਦੂਰ ਨਹੀਂ ਜਦੋਂ ਲੋਕ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਨੂੰ ਤਰਜੀਹ ਦੇਣਗੇ ਅਤੇ ਸਿੱਖਿਆ ਕ੍ਰਾਂਤੀ ਦੇ ਇਹ ਉਪਰਾਲੇ ਵੱਡੇ ਪੱਧਰ ‘ਤੇ ਨਤੀਜੇ ਦੇਣਗੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ. ਗਿੰਨੀ ਦੁਗਲ ਸਮੇਤ ਹੋਰ ਅਧਿਕਾਰੀ, ਜਨ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।

 

Tags: Kulwant Singh Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD