Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਕਾਲਰਸ਼ਿਪ ਵੰਡ ਵਿੱਚ ਪੰਜਾਬ ਦਾ ਦੇਸ਼ ਭਰ ਵਿੱਚ ਦੂਜਾ ਸਥਾਨ: ਡਾ. ਬਲਜੀਤ ਕੌਰ

ਮੋਹਾਲੀ ਤੋਂ ਆਈ ਟੀ ਆਈ ਟ੍ਰੇਨੀਜ਼ ਨੂੰ ਸਵੈ-ਰੋਜ਼ਗਾਰ ਲਈ ਟੂਲ ਕਿਟਾਂ ਦੀ ਵੰਡ ਦੀ ਸ਼ੁਰੂਆਤ; ਸੂਬੇ ਦੇ 1506 ਐਸ ਸੀ ਵਿਦਿਆਰਥੀਆਂ ਨੂੰ ਮਿਲੇਗਾ ਲਾਭ

Dr Baljit Kaur, Kulwant Singh Mohali, Kuljit Singh Randhawa, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 Mar 2026

Last updated on: Mar 26, 2026, 11:06 IST

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਸ ਸੀ ਅਤੇ ਹੋਰ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਕਾਲਰਸ਼ਿਪ ਵੰਡ ਵਿੱਚ ਪੰਜਾਬ ਨੇ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਹੈ। ਮੋਹਾਲੀ ਦੇ ਕਲਕਟ ਭਵਨ ਵਿਖੇ ਛੇ ਜ਼ਿਲ੍ਹਿਆਂ ਲਈ ਆਯੋਜਿਤ ਟੂਲ ਕਿਟ ਵੰਡ ਅਤੇ ਐਸ ਸੀ ਵਿਦਿਆਰਥੀਆਂ ਦੀ ਭਲਾਈ ਸੰਬੰਧੀ ਸਕੀਮਾਂ ਬਾਰੇ ਜਾਗਰੂਕਤਾ ਸਮਾਗਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੇ ਮਨਪਸੰਦ ਖੇਤਰਾਂ ਵਿੱਚ ਸਿੱਖਿਆ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਈ ਟੀ ਆਈ ਟ੍ਰੇਨੀਜ਼ ਨੂੰ ਟੂਲ ਕਿਟਾਂ ਦੀ ਵੰਡ “ਮੁਫ਼ਤ ਕਿਤਾਬਾਂ ਅਤੇ ਟੂਲ ਕਿਟ ਸਕੀਮ” ਦਾ ਹਿੱਸਾ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ 100 ਫ਼ੀਸਦੀ ਫੰਡ ਕੀਤੀ ਗਈ ਹੈ। ਇਸ ਸਕੀਮ ਹੇਠ ਕੁੱਲ 1506 ਆਈ ਟੀ ਆਈ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ ਅੱਜ ਪਹਿਲੇ ਪੜਾਅ ਵਿੱਚ 630 ਵਿਦਿਆਰਥੀ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ 32 ਸਰਕਾਰੀ ਆਈ ਟੀ ਆਈਜ਼ ਤੋਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਟੂਲ ਕਿਟਾਂ ਨਵੀਂ ਪੀੜ੍ਹੀ ਵਿੱਚ ਉਦਮੀਅਤਾ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਸਾਬਤ ਹੋਣਗੀਆਂ ਅਤੇ ਨੌਜਵਾਨਾਂ ਨੂੰ ਖੁਦਮੁਖਤਿਆਰ ਬਣਾਉਣ ਵਿੱਚ ਮਦਦ ਕਰਨਗੀਆਂ। ਮੰਤਰੀ ਨੇ ਦੱਸਿਆ ਕਿ ਪਹਿਲਾਂ ਕੇਵਲ ਦੋ ਜ਼ਿਲ੍ਹੇ ਹੀ ਕੇਂਦਰ ਸਰਕਾਰ ਦੀ ਘੱਟਗਿਣਤੀ ਸਕਾਲਰਸ਼ਿਪ ਸਕੀਮ ਹੇਠ ਸ਼ਾਮਲ ਸਨ, ਪਰ ਹੁਣ ਰਾਜ ਸਰਕਾਰ ਦੇ ਯਤਨਾਂ ਨਾਲ ਇਹ ਸਕੀਮ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਕਮਜ਼ੋਰ ਵਰਗਾਂ ਨੂੰ ਜਾਤ-ਪਾਤ ਦੇ ਆਧਾਰ ‘ਤੇ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਸਿੱਖ ਧਰਮ ਤੇ ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਨੇ ਇਸ ਪ੍ਰਥਾ ਨੂੰ ਖਤਮ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਆਰਥਿਕ ਉੱਥਾਨ ਲਈ ਵਚਨਬੱਧ ਹੈ।

ਵਿਧਾਇਕ ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੂਲ ਕਿਟਾਂ ਆਈ ਟੀ ਆਈ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਇੱਕ ਨੂੰ ਉੱਚ ਮਿਆਰੀ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਵਿਭਾਗ ਦੇ ਪ੍ਰਮੁੱਖ ਸਕੱਤਰ ਵੀ. ਕੇ. ਮੀਣਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾਇਰੈਕਟਰ ਸ਼੍ਰੀਮਤੀ ਵਿਮੀ ਭੁੱਲਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੀਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਜ਼ੋਰ ਵਰਗਾਂ ਲਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ।

 

Tags: Dr Baljit Kaur , Kulwant Singh Mohali , Kuljit Singh Randhawa , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD