Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

ਜਲੰਧਰ ਸਮੇਤ ਚਾਰ ਜ਼ਿਲ੍ਹਿਆਂ ਦੇ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ

Manish Sisodia, Mohinder Bhagat, Balkar Singh, Dr Ravjot Singh, Inderjit Kaur Mann, Jasvir Singh Raja Gill, Karambir Singh Ghuman, Bram Shanker Jimpa, Ishank Kumar, Jalandhar

Web Admin

Web Admin

5 Dariya News

ਜਲੰਧਰ , 25 Mar 2026

Last updated on: Mar 26, 2026, 11:13 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ ਪਹੁੰਚੇ ਸਨ, ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਇਕਜੁੱਟਤਾ ਨਾਲ ਹੰਭਲਾ ਮਾਰ ਕੇ ਹੀ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਹਲਕਾ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਗਿੱਲ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਭਾਰੀ ਗਿਣਤੀ ਵਿੱਚ ਬਲਾਕ ਕੋਆਰਡੀਨੇਟਰ ਮੌਜੂਦ ਸਨ। 

ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਸ਼੍ਰੀ ਸਿਸੋਦੀਆ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਜੰਗ ਲੜੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਥੇ ਨਸ਼ਿਆਂ ’ਤੇ ਨਿਰਭਰ ਵਿਅਕਤੀਆਂ ਨੂੰ ਨਸ਼ੇ ਤੋਂ ਮੁਕਤ ਕੀਤਾ ਜਾ ਰਿਹਾ ਹੈ, ਉਥੇ ਨਸ਼ੇ ਦਾ ਕਾਰੋਬਾਰ ਕਾਰਨ ਵਾਲੇ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ’ਤੇ ਬੁਲਡੋਜ਼ਰ ਵੀ ਚਲਾਏ ਜਾ ਰਹੇ ਹਨ, ਤਾਂ ਜੋ ਭਵਿੱਖ ਵਿੱਚ ਕੋਈ ਵੀ ਨਸ਼ਾ ਤਸਕਰ ਅਜਿਹਾ ਕੰਮ ਕਰਨ ਦੇ ਅੰਜਾਮ ਬਾਰੇ ਇਕ ਵਾਰ ਜ਼ਰੂਰ ਸੋਚੇ। 

ਉਨ੍ਹਾਂ ਬਲਾਕ ਕੋਆਰਡੀਨੇਟਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇਕ ਐਕਸ਼ਨ ਨਾ ਮੰਨਿਆ ਜਾਵੇ ਬਲਕਿ ਇਕ ਯੁੱਧ ਦੀ ਤਰ੍ਹਾਂ ਲਿਆ ਜਾਵੇ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਸ ਯੁੱਧ ਨੂੰ ਜਿੱਤਣ ਲਈ ਬਣਦਾ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨਾਂ ਵਿਚ ਹਿੱਸਾ ਲੈ ਰਹੇ ਹਨ ਅਤੇ ਭਵਿੱਖ ਵਿੱਚ ਜ਼ਿਲ੍ਹਾ ਪੱਧਰ 'ਤੇ ਟ੍ਰੇਨਿੰਗ ਸੈਸ਼ਨ/ਮੀਟਿੰਗਾਂ ਵੀ ਕੀਤੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਾਸੀਆਂ ਦੀ ਇਕਜੁੱਟਤਾ ਨਾਲ ਨਸ਼ਾ ਮੁਕਤ-ਰੰਗਲਾ ਪੰਜਾਬ ਬਣੇਗਾ। ਉਨ੍ਹਾਂ ਹਲਕਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਖੁਦ ਇਸ ਯੁੱਧ ਲਈ ਮੈਦਾਨ ਵਿੱਚ ਨਿਤਰਣ ਅਤੇ ਬਲਾਕ ਕੋਆਰਡੀਨੇਟਰਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਬਾਰੀਕੀ ਨਾਲ ਨਿਗਰਾਨੀ ਕਰਨ। 

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਇਸ ਕਾਰਵਾਈ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਅਪਣਾਏ ਗਏ ਸਖ਼ਤ ਰੁਖ਼ ਸਦਕਾ ਅੱਜ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਹਨ ਜਾਂ ਸੂਬਾ ਛੱਡਕੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੋਆਬਾ ਜ਼ੋਨ ਦੇ ਕੋਆਰਡੀਨੇਟਰ ਨਯਨ ਛਾਬੜਾ ਵਲੋਂ ਬਲਾਕ ਕੋਆਰਡੀਨੇਟਰਾਂ ਦਾ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਇਸ ਟ੍ਰੇਨਿੰਗ ਸੈਸ਼ਨ ਵਿੱਚ ਬਲਾਕ ਕੋਆਰਡੀਨੇਟਰ ਆਨਲਾਈਨ ਵੀ ਜੁੜੇ ਹੋਏ ਸਨ। 

ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰਿੰ. ਪ੍ਰੇਮ ਕੁਮਾਰ, ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ, ਹਰਜੀ ਮਾਨ ਹਲਕਾ ਇੰਚਾਰਜ ਫ਼ਗਵਾੜਾ, ਨਸ਼ਾ ਮੁਕਤੀ ਮੋਰਚਾ ਦੋਆਬਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਅਤੇ ਵੱਖ-ਵੱਖ ਜ਼ਿਲ੍ਹਾ ਤੇ ਹਲਕਾ ਇੰਚਾਰਜਾਂ ਤੋਂ ਇਲਾਵਾ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।

 

Tags: Manish Sisodia , Mohinder Bhagat , Balkar Singh , Dr Ravjot Singh , Inderjit Kaur Mann , Jasvir Singh Raja Gill , Karambir Singh Ghuman , Bram Shanker Jimpa , Ishank Kumar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD