Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

'ਮੇਰੀ ਯੋਗਤਾ ਮੇਰੀ ਪਹਿਚਾਣ' ਮੁਹਿੰਮ ਤਹਿਤ ਲੁਧਿਆਣਾ ਦੇ ਪਿੰਡ ਮਾਣਕਵਾਲ ਵਿੱਚ ਉੱਚ ਯੋਗਤਾ ਪ੍ਰਾਪਤ ਕਰਨ ਵਾਲੀਆਂ 11 ਮਹਿਲਾਵਾਂ ਦੇ ਘਰਾਂ ਅੱਗੇ ਲੱਗੀਆਂ ਨੇਮ ਪਲੇਟਾਂ

'ਮੇਰੀ ਯੋਗਤਾ ਮੇਰੀ ਪਹਿਚਾਣ' ਮੁਹਿੰਮ ਹੁਣ ਪੂਰੇ ਜ਼ਿਲ੍ਹੇ ਵਿੱਚ ਲਾਗੂ ਹੋਵੇਗੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

Himanshu Jain, Ludhiana

Web Admin

Web Admin

5 Dariya News

ਲੁਧਿਆਣਾ , 25 Mar 2026

Last updated on: Mar 26, 2026, 11:22 IST

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੁੱਧਵਾਰ ਨੂੰ ਪਿੰਡ ਮਾਣਕਵਾਲ ਦੇ ਕਮਿਊਨਟੀ ਹਾਲ ਵਿਖੇ 'ਮੇਰੀ ਯੋਗਤਾ ਮੇਰੀ ਪਹਿਚਾਣ' ਤਹਿਤ ਉੱਚ ਯੋਗਤਾ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਦੇ ਘਰਾਂ ਅੱਗੇ ਉਨ੍ਹਾਂ ਦੇ ਨਾਮ ਸਮੇਤ ਪ੍ਰਾਪਤ ਉੱਚ ਯੋਗਤਾ ਲਿਖ ਕੇ ਨੇਮ ਪਲੇਟਾਂ ਲਗਾਉਣ ਲਈ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਗੁਰਮੀਤ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਦੇਖਿਆ ਜਾਵੇ ਤਾਂ ਪਿਛਲਿਆਂ ਵਰ੍ਹਿਆਂ ਦੌਰਾਨ ਸਾਡੀਆਂ ਬੇਟੀਆਂ ਅਤੇ ਭੈਣਾਂ ਨਾਲ ਵਿਤਕਰਾ ਹੁੰਦਾ ਆਇਆ ਹੈ। 

ਜਿਆਦਾ ਪਰਿਵਾਰਾਂ ਵਿੱਚ ਬੇਟੀਆਂ ਨੂੰ ਆਪਣੇ ਭਰਾ ਦੇ ਮੁਕਾਬਲੇ ਪੜ੍ਹਾਈ ਕਰਕੇ ਅੱਗੇ ਵਧਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਇੰਨੀਆਂ ਕਠਿਨਾਈਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਉੱਚ ਡਿਗਰੀਆਂ ਲੈਣ ਵਿੱਚ ਕਾਮਯਾਬ ਹੁੰਦੀਆਂ ਹਨ ਤਾਂ ਸਾਡਾ ਵੀ ਫਰਜ ਬਣਦਾ ਹੈ ਕਿ ਬੇਟੀਆਂ ਅਤੇ ਭੈਣਾਂ ਨੂੰ ਬਣਦਾ ਸਨਮਾਨ ਦੇਈਏ। ਸੋ ਇਸ ਸਿਲਸਿਲੇ ਵਿੱਚ ਅਸੀਂ ਇਹ ਪ੍ਰੋਗਰਾਮ ਕੀਤਾ ਹੈ।

ਹਿਮਾਂਸ਼ੂ ਜੈਨ ਨੇ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਅਸੀਂ ਪੂਰੇ ਜ਼ਿਲ੍ਹਾ ਲੁਧਿਆਣਾ ਵਿੱਚ ਲਾਗੂ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਇਸ ਪ੍ਰੋਗਰਾਮ ਦੀ ਲੁਧਿਆਣਾ ਤੋਂ ਸ਼ੁਰੂਆਤ ਕੀਤੀ ਗਈ ਸੀ। 

ਉਨ੍ਹਾਂ ਕਿਹਾ ਕਿ ਸਾਡੀ ਕੋਈ ਵੀ ਬੇਟੀ ਅਤੇ ਭੈਣ ਜੋ ਚਾਹੇਗੀ ਕਿ ਉਸਦੇ ਘਰ ਅੱਗੇ ਉਸ ਦੀ ਨੇਮ ਪਲੇਟ ਲਗਾ ਕੇ ਉਸ ਦੀਆਂ ਪ੍ਰਾਪਤ ਕੀਤੀਆਂ ਡਿਗਰੀਆਂ ਨੂੰ ਲਿਖਿਆ ਜਾਵੇ ਤਾਂ ਜ਼ਿਲ੍ਹਾ ਪ੍ਰਸ਼ਾਸਨ ਉਸ ਬੇਟੀ ਅਤੇ ਭੈਣ ਦੇ ਘਰ ਅੱਗੇ ਉਸ ਦੀਆਂ ਪ੍ਰਾਪਤ ਕੀਤੀਆਂ ਡਿਗਰੀਆਂ ਦੀ ਨੇਮ ਪਲੇਟ ਬਣਾ ਕੇ ਲਗਵਾਏਗਾ ਤਾਂ ਜੋ ਉਹ ਅੱਗੇ ਤੋਂ ਹੋਰ ਪੜ੍ਹਾਈ ਕਰਕੇ ਡਿਗਰੀਆਂ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਉਭਰਨ ਵਿੱਚ ਸਹਾਇਤਾ ਮਿਲ ਸਕੇ। 

ਉਨ੍ਹਾਂ ਕਿਹਾ ਕਿ ਇਹਨਾਂ ਨੇਮ ਪਲੇਟਾਂ ਨੂੰ ਦੇਖ ਕੇ ਸਾਡੀਆਂ ਹੋਰ ਬੇਟੀਆਂ ਅਤੇ ਭੈਣਾਂ ਵਿੱਚ ਵੀ ਉੱਚ ਯੋਗਤਾ ਦੀਆਂ ਡਿਗਰੀਆਂ ਹਾਸਲ ਕਰਨ ਦਾ ਉਤਸ਼ਾਹ ਵਧੇਗਾ। ਉਹਨਾਂ ਜ਼ਿਲ੍ਹਾ ਲੁਧਿਆਣਾ ਦੇ ਵਾਸੀਆਂ ਨੂੰ ਕਿਹਾ ਕਿ ਮੈਨੂੰ ਉਮੀਦ ਹੈ ਕਿ ਤੁਹਾਡੇ ਸਾਰਿਆਂ ਦੀ ਮਦਦ ਨਾਲ ਅਸੀਂ ਇਹਨਾਂ ਉੱਚ ਯੋਗਤਾ ਪ੍ਰਾਪਤ ਕਰਨ ਵਾਲੀਆਂ ਬੇਟੀਆਂ ਅਤੇ ਭੈਣਾਂ ਦੇ ਘਰਾਂ ਅੱਗੇ ਨੇਮ ਪਲੇਟਾਂ ਲਗਾਉਣ ਦੇ ਇਸ ਟੀਚੇ ਨੂੰ ਪੂਰਾ ਕਰ ਸਕਾਂਗੇ। 

ਇਸ ਨਾਲ ਸਾਡੀਆਂ ਬੇਟੀਆਂ ਅਤੇ ਭੈਣਾਂ ਬਹੁਤ ਸਫਲਤਾ ਪ੍ਰਾਪਤ ਕਰ ਸਕਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਔਰਤਾਂ ਨੂੰ ਸ਼ਾਸਨ ਅਤੇ ਪ੍ਰਸ਼ਾਸਨ ਵਿੱਚ ਵੱਧ ਤੋਂ ਵੱਧ ਮੌਕੇ ਦੇ ਕੇ ਸਮਰੱਥ ਬਣਾਉਣ ਲਈ ਠੋਸ ਯਤਨ ਕੀਤੇ ਹਨ। ਪਿੰਡ ਮਾਣਕਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਮਨੂੰ ਅਤੇ ਸਮੁੱਚੀ ਪੰਚਾਇਤ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦਾ ਪਿੰਡ ਮਾਣਕਵਾਲ ਪਹੁੰਚਣ ਤੇ ਸਵਾਗਤ ਕੀਤਾ‌। 

ਸਰਪੰਚ ਮਨਪ੍ਰੀਤ ਸਿੰਘ ਮਨੂੰ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੀਆਂ ਉੱਚ ਯੋਗਤਾ ਹਾਸਲ ਕਰਨ ਵਾਲੀਆਂ ਲੜਕੀਆਂ ਦੇ ਘਰਾਂ ਅੱਗੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਪਲੇਟਾਂ ਲਗਾ ਕੇ ਜੋ ਸਤਿਕਾਰ ਦਿੱਤਾ ਹੈ ਉਸ ਲਈ ਪੰਚਾਇਤ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਜਿਨ੍ਹਾਂ ਧੀਆਂ ਦੇ ਘਰਾਂ ਅੱਗੇ ਉਨ੍ਹਾਂ ਦੀ ਪ੍ਰਾਪਤ ਉੱਚ ਯੋਗਤਾ ਕਰਕੇ ਨੇਮ ਪਲੇਟ ਲੱਗੀ ਹੈ ਉਨ੍ਹਾਂ ਧੀਆਂ ਕਰਕੇ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪਿੰਡ ਮਾਣਕਵਾਲ ਦਾ ਮਾਣ ਵੀ ਵਧਾਇਆ ਹੈ। 

ਉਹਨਾਂ ਕਿਹਾ ਕਿ ਪਿੰਡ ਦੀਆਂ ਹੋਰ ਧੀਆਂ ਵੀ ਇਹਨਾਂ ਨੂੰ ਦੇਖ ਕੇ ਉੱਚ ਵਿੱਦਿਆ ਹਾਸਿਲ ਕਰਕੇ ਉਹ ਅਹੁਦੇ ਪ੍ਰਾਪਤ ਕਰਨਗੀਆਂ। ਸਮਾਗਮ ਤੋਂ ਬਾਅਦ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨਾਲ ਪਿੰਡ ਮਾਣਕਵਾਲ ਦੇ ਪੁਰਾਤਨ ਗੇਟ ਦਾ ਵੀ ਦੌਰਾ ਕੀਤਾ ਜੋ ਸੰਨ 1705 ਦਾ ਬਣਿਆ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਪਿੰਡ ਮਾਣਕਵਾਲ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਇਹ ਪੁਰਾਤਨ ਗੇਟ ਪਿੰਡ ਮਾਣਕਵਾਲ ਦੀ ਇਤਿਹਾਸਕ ਨਿਸ਼ਾਨੀ ਵਜੋਂ ਸੰਭਾਲ ਕੇ ਰੱਖਿਆ ਹੈ।

ਇਸ ਮੌਕੇ ਸੀ.ਡੀ.ਪੀ.ਓ ਡੇਹਲੋਂ ਨਿਕਿਤਾ ਢੀਂਗਰਾ, ਪਿੰਡ ਮਾਣਕਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਮਨੂੰ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਮੈਂਬਰ ਲਖਵੀਰ ਕੌਰ, ਪੰਚਾਇਤ ਮੈਂਬਰ ਕਰਮਜੀਤ ਕੌਰ, ਪੰਚਾਇਤ ਮੈਂਬਰ ਰਮਨਦੀਪ ਕੌਰ, ਪੰਚਾਇਤ ਮੈਂਬਰ ਰੁਪਿੰਦਰ ਕੌਰ, ਪੰਚਾਇਤ ਮੈਂਬਰ ਪੂਜਾ ਤਨਵਰ, ਪੰਚਾਇਤ ਮੈਂਬਰ ਗੁਰਿੰਦਰ ਸਿੰਘ ਗੁਰੀ, ਪੰਚਾਇਤ ਮੈਂਬਰ ਗੁਰਮੀਤ ਸਿੰਘ, ਯੂਥ ਪ੍ਰਧਾਨ ਦਲਜੀਤ ਸਿੰਘ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਪਿੰਡ ਵਾਸੀ ਹਾਜ਼ਰ ਸਨ।

ਅੱਜ ਪਿੰਡ ਮਾਣਕਵਾਲ ਦੇ 'ਮੇਰੀ ਯੋਗਤਾ ਮੇਰੀ ਪਹਿਚਾਣ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਉੱਚ ਯੋਗਤਾ ਪ੍ਰਾਪਤ ਕਰਨ ਵਾਲੀਆਂ 11 ਮਹਿਲਾਵਾਂ ਦੇ ਘਰਾਂ ਅੱਗੇ ਉਨ੍ਹਾਂ ਦੇ ਨਾਮ ਸਮੇਤ ਪ੍ਰਾਪਤ ਉੱਚ ਯੋਗਤਾ ਲਿਖ ਕੇ ਨੇਮ ਪਲੇਟਾਂ ਲਗਾਈਆ ਗਈਆ ਹਨ ਉਨ੍ਹਾਂ ਵਿੱਚ ਪਰਮਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ, ਮਨਪ੍ਰੀਤ ਕੌਰ ਪਤਨੀ ਉਨਕਾਰ ਸਿੰਘ, ਪਰਮਿੰਦਰ ਕੌਰ ਪਤਨੀ ਸੰਦੀਪ ਸਿੰਘ, ਸੁਖਵੀਰ ਕੌਰ ਪਤਨੀ ਕੁਲਵਿੰਦਰ ਸਿੰਘ, ਮਨਦੀਪ ਕੌਰ ਪਤਨੀ ਜਗਜੀਤ ਸਿੰਘ, ਮਨਪ੍ਰੀਤ ਕੌਰ ਪਤਨੀ ਅਮਨਦੀਪ ਸਿੰਘ, ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ, ਸਿਮਰਨਜੀਤ ਕੌਰ ਪੁੱਤਰੀ ਸਮਸ਼ੇਰ ਸਿੰਘ, ਪਲਵਿੰਦਰ ਕੌਰ ਪਤਨੀ ਅਮਨਦੀਪ ਸਿੰਘ, ਰਮਨਦੀਪ ਕੌਰ ਪੁੱਤਰੀ ਹਰੀ ਸਿੰਘ, ਲਖਬੀਰ ਕੌਰ ਪਤਨੀ ਚਰਨਜੀਤ ਸਿੰਘ ਦੇ ਨਾਮ ਸ਼ਾਮਿਲ ਹਨ।

 

Tags: Himanshu Jain , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD