Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

Vigilance Bureau, Crime News Punjab, Patiala

5 Dariya News

5 Dariya News

5 Dariya News

ਪਟਿਆਲਾ , 25 Mar 2026

Last updated on: Mar 26, 2026, 11:27 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ  ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। 

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ  ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ। ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। 

ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD