Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਨਾਡਾ ਰੋਡ, ਹਲਕਾ ਖਰੜ ਵਿਖੇ ਮੀਟਿੰਗ

ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਕਾਰਵਾਈ ਦੇ ਨਿਰਦੇਸ਼

Aam Aadmi Party Punjab, Naya Gaon

Web Admin

Web Admin

5 Dariya News

ਨਵਾਂ ਗਾਉਂ , 25 Mar 2026

Last updated on: Mar 26, 2026, 12:06 IST

ਅੱਜ ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਨਾਡਾ ਰੋਡ, ਨਵਾਂ ਗਾਉਂ ਹਲਕਾ ਖਰੜ ਵਿਖੇ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਟ੍ਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੋਹਾਲੀ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਅਤੇ ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ ਸਮੇਤ ਹੋਰ ਮੈਂਬਰ ਹਾਜ਼ਰ ਸਨ।

ਇਸ ਮੌਕੇ ਐਸ.ਡੀ.ਐਮ. ਖਰੜ ਗੁਰਮੀਤ ਸਿੰਘ, ਜੀਐਸਟੀ ਵਿਭਾਗ ਦੇ ਅਧਿਕਾਰੀ, ਫੂਡ ਸਪਲਾਈ, ਮਿਊਂਸਪਲ ਕਮੇਟੀ, ਸਿਹਤ ਵਿਭਾਗ, ਲੇਬਰ ਡਿਪਾਰਟਮੈਂਟ, ਪੁਲਿਸ ਵਿਭਾਗ ਅਤੇ ਪੀ.ਐਸ.ਪੀ.ਸੀ.ਐਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਲਿਖਤੀ ਰੂਪ ਵਿੱਚ ਪੇਸ਼ ਕੀਤੇ ਗਏ, ਜਿਨ੍ਹਾਂ ‘ਤੇ ਸੰਬੰਧਿਤ ਅਧਿਕਾਰੀਆਂ ਵੱਲੋਂ ਵਿਸਥਾਰ ਨਾਲ ਜਵਾਬ ਦਿੱਤੇ ਗਏ। 

ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਸਾਰੇ ਮੁੱਦੇ ਧਿਆਨ ਨਾਲ ਸੁਣੇ ਗਏ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਸੰਬੰਧਿਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ, ਸੁਗਮ ਅਤੇ ਵਪਾਰ-ਹਿਤੈਸ਼ੀ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ, ਪ੍ਰੈਸ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਹਿੱਸਾ ਲਿਆ।

 

Tags: Aam Aadmi Party Punjab , Naya Gaon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD