Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ

ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ, ਸੰਗਤੀ ਯਾਤਰਾ ਦਾ ਵੱਖਰਾ ਆਨੰਦ ਦੱਸਿਆ

Kulwant Singh Mohali, Mukh Mantri Teerth Yatra, Mukh Mantri Tirth Yatra Scheme, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 Mar 2026

Last updated on: Mar 26, 2026, 12:16 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 15ਵੀਂ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦੁਆਰਾ ਸਾਚਾ ਧੰਨ ਸਾਹਿਬ ਕੋਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਾਵੇਂ ਮੋਹਾਲੀ ਹਲਕੇ ਦੇ ਬਹੁਤ ਸਾਰੇ ਪਰਿਵਾਰ ਆਪਣੇ ਤੌਰ ‘ਤੇ ਤੀਰਥ ਯਾਤਰਾ ਕਰਨ ਦੇ ਸਮਰੱਥ ਹਨ, ਪਰ ਸੰਗਤੀ ਰੂਪ ਵਿੱਚ ਇਕੱਠੇ ਹੋ ਕੇ ਯਾਤਰਾ ਕਰਨ ਦਾ ਆਪਣਾ ਹੀ ਵਿਲੱਖਣ ਆਨੰਦ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਪਰਿਵਾਰਾਂ ਵਿੱਚ ਧਾਰਮਿਕਤਾ ਦੇ ਨਾਲ-ਨਾਲ ਆਪਸੀ ਭਾਈਚਾਰੇ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਯਾਤਰਾ ਤੋਂ ਵਾਪਸੀ ਉਪਰੰਤ ਲੋਕ ਆਪਣੇ ਤਜਰਬੇ ਸਾਂਝੇ ਕਰਦੇ ਹਨ ਅਤੇ ਸਮਾਜਿਕ ਮਸਲਿਆਂ ‘ਤੇ ਵੀ ਇਕ-ਦੂਜੇ ਨਾਲ ਸਲਾਹ-ਮਸ਼ਵਰਾ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਹਰ ਬੱਸ ਵਿੱਚ ਮੈਡੀਕਲ ਮਾਹਿਰ ਅਤੇ ਗਾਈਡ ਦੀ ਸਹੂਲਤ ਉਪਲਬਧ ਹੈ, ਜਿਸ ਨਾਲ ਯਾਤਰਾ ਸੁਖਦ ਅਤੇ ਸੁਰੱਖਿਅਤ ਬਣਾਈ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀ ਪਾਰਟੀਆਂ ‘ਤੇ ਤੰਜ ਕੱਸਦਿਆਂ ਕਿਹਾ ਕਿ ਉਹਨਾਂ ਕੋਲ ਹੁਣ ਕੋਈ ਢੰਗ ਦਾ ਮੁੱਦਾ ਨਹੀਂ ਬਚਿਆ, ਇਸ ਲਈ ਧਾਰਮਿਕ ਯਾਤਰਾਵਾਂ ‘ਤੇ ਵੀ ਅਣਉਚਿਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਜਲਦੀ ਹੀ ਹਜ਼ੂਰ ਸਾਹਿਬ ਲਈ ਬੱਸਾਂ ਦੀ ਗਿਣਤੀ ਵਧਾਈ ਜਾਵੇਗੀ, ਕਿਉਂਕਿ ਇਸ ਵੇਲੇ ਕੇਵਲ ਇੱਕ ਬੱਸ ਹੀ ਇਸ ਯਾਤਰਾ ਲਈ ਚੱਲਦੀ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਖੁਦ ਇਸ ਯਾਤਰਾ ਦਾ ਅਨੁਭਵ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇੱਕ ਬਜ਼ੁਰਗ ਮਹਿਲਾ ਨੇ ਇਸ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੀਤੇ ਪ੍ਰਬੰਧ ਪਹਿਲਾਂ ਨਾਲੋਂ ਕਾਫੀ ਬਿਹਤਰ ਹਨ ਅਤੇ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਫੂਲਰਾਜ ਸਿੰਘ, ਅਕਬਿੰਦਰ ਸਿੰਘ ਗੋਸਲ (ਚੇਅਰਮੈਨ), ਗਗਨਦੀਪ ਸਿੰਘ ਰਾਜਾ, ਹਰਿੰਦਰ ਸਿੰਘ, ਕੁਲਦੀਪ ਕੌਰ, ਕੁਲਵਿੰਦਰ ਜੀਤ ਕੌਰ, ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਤਰਲੋਚਨ ਸਿੰਘ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ, ਗੁਰਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਿਕੀ ਸਮੇਤ ਹੋਰ ਵੀ ਹਾਜ਼ਰ ਸਨ।

 

Tags: Kulwant Singh Mohali , Mukh Mantri Teerth Yatra , Mukh Mantri Tirth Yatra Scheme , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD