Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ

ਕਿਹਾ, ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿਚ 3100 ਖੇਡ ਮੈਦਾਨਾਂ ਦਾ ਕੰਮ ਜਾਰੀ

Tarunpreet Singh Sond, Kulwant Singh Pandori, Labh Singh Ugoke, Barnala

Web Admin

Web Admin

5 Dariya News

ਮਹਿਲ ਕਲਾਂ , 25 Mar 2026

Last updated on: Mar 26, 2026, 13:01 IST

ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਦੀ ਮਹਾਨ ਸ਼ਹਾਦਤ ਨੂੰ ਪੰਜਾਬ ਸਰਕਾਰ ਸਿਜਦਾ ਕਰਦੀ ਹੈ। ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਵਿਚ ਪੰਜਾਬੀ ਮੋਹਰੀ ਸਨ ਤੇ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਵਿੱਚ ਸ਼ਹੀਦ ਰਹਿਮਤ ਅਲੀ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਕੀਤਾ। 

ਇਸ ਮੌਕੇ ਉਹਨਾਂ ਪਿੰਡ ਵਜੀਦਕੇ ਕਲਾਂ ਅਤੇ ਵਜੀਦਕੇ ਖੁਰਦ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ 10 ਲੱਖ ਰੁਪਏ ਵਿਸ਼ੇਸ਼ ਅਧਿਕਾਰ ਫੰਡਾਂ ਵਿਚੋਂ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮਾਨ ਸਰਕਾਰ ਨੇ 4 ਸਾਲਾਂ ਵਿਚ ਜਿਥੇ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਹਨ ਓਥੇ ਕਈ ਭਲਾਈ ਸਕੀਮਾਂ ਵੀ ਲਿਆਂਦੀਆਂ ਹਨ। 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਹਿਲੇ ਸਾਲ ਹੀ ਨਹਿਰੀ ਪਾਣੀ ਖੇਤ ਖੇਤ ਪਹੁੰਚਾਉਣ ਦੇ ਉਪਰਾਲੇ ਕੀਤੇ। ਨਹਿਰਾਂ, ਖਾਲਾਂ, ਮਾਈਨਰਾਂ, ਪਾਇਪਲਾਈਨਾਂ ਦੇ ਕਰੋੜਾਂ ਦੇ ਪ੍ਰੋਜੈਕਟ ਲਿਆਂਦੇ ਗਏ, ਜਿਸ ਸਦਕਾ ਨਹਿਰੀ ਪਾਣੀ ਦੀ ਵਰਤੋਂ 21 ਤੋਂ 70 ਫ਼ੀਸਦੀ ਹੋ ਗਈ। ਓਹਨਾਂ ਵਿਰੋਧੀਆਂ ਉੱਤੇ ਵਾਰ ਕਰਦਿਆਂ ਕਿਹਾ ਕਿ ਜਿਹੜੇ ਆਪਣੇ ਆਪ ਨੂੰ ਪਾਣੀਆਂ ਦੇ ਰਾਖੇ ਕਹਾਉਂਦੇ ਹਨ, ਓਹਨਾਂ ਨੇ ਪੰਜਾਬ ਦੇ ਪਾਣੀਆਂ ਦੀ ਲੁੱਟ ਕਰਵਾਈ, ਜਦਕਿ ਮਾਨ ਸਰਕਾਰ ਨੇ ਨਹਿਰੀ ਪਾਣੀ ਵਰਤੋਂ ਵਿਚ ਲਿਆ ਕੇ ਪਾਣੀਆਂ ਦੇ ਰਾਖੇ ਹੋਣ ਦਾ ਸਬੂਤ ਦਿੱਤਾ।

ਓਹਨਾਂ ਕਿਹਾ ਕਿ ਕੇਂਦਰ ਸਰਕਾਰਾਂ ਨੇ ਵੀ ਪੰਜਾਬ ਨਾਲ ਹਮੇਸ਼ਾ ਮਤਰੇਆ ਸਲੂਕ ਕੀਤਾ ਜਦਕਿ ਪੰਜਾਬ ਨੇ ਪੂਰੇ ਦੇਸ਼ ਦੇ ਅਨਾਜ ਭੰਡਾਰ ਵਿਚ ਯੋਗਦਾਨ ਪਾ ਕੇ ਦੇਸ਼ ਦਾ ਢਿੱਡ ਭਰਿਆ ਹੈ। ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕੰਮ ਕੀਤੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਦੀ ਲਾਗਤ ਨਾਲ 94 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। 

ਇਸ ਮੌਕੇ ਉਹਨਾਂ ਸਕੂਲ ਦਾ ਮੈਗਜ਼ੀਨ " ਰਹਿਮਤ ਅਤੇ ਰਿਸ਼ਮਾਂ ਵੀ ਰਿਲੀਜ਼ ਕੀਤਾ। ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਦਾ ਇਹ ਪਿੰਡ ਵਾਸੀਆਂ ਦਾ ਸ਼ਲਾਘਾਯੋਗ ਉਪਰਾਲਾ ਹੈ। ਓਹਨਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਮਹਾਨ ਸ਼ਹੀਦਾਂ ਦੀ ਵਿਰਾਸਤ ਤੋਂ ਜਾਣੂੰ ਕਰਵਾਉਣਾ ਅੱਜ ਦੀ ਵੱਡੀ ਲੋੜ ਹੈ।

ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਰਹਿਮਤ ਅਲੀ ਜੀ ਨੇ ਆਜ਼ਾਦੀ ਲਈ ਸ਼ਹਾਦਤ ਦਾ ਜਾਮ ਪੀਤਾ। ਅੱਜ ਅਸੀਂ ਸ਼ਹੀਦਾਂ ਦੀ ਕੁਰਬਾਨੀ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਓਹਨਾਂ ਕਿਹਾ ਕਿ ਜਿਹੜੀਆਂ ਕੌਮਾਂ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹੀ ਕੌਮਾਂ ਆਪਣੀ ਹੋਂਦ ਨੂੰ ਕਾਇਮ ਰੱਖ ਸਕਦੀਆਂ ਹਨ।  ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਆਧਾਰਿਤ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਸਕੂਲ ਮੁਖੀ ਵਜੀਦਕੇ ਖੁਰਦ ਜਸਵਿੰਦਰ ਸਿੰਘ, ਰਘਬੀਰ ਸਿੰਘ ਹੈੱਡ ਟੀਚਰ ਵਜੀਦਕੇ ਕਲਾਂ, ਪਿੰਡ ਦੇ ਮੋਹਤਬਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਵਿਚ ਦਾਰਾ ਸਿੰਘ, ਅਮਨਦੀਪ ਸਿੰਘ ਗੋਲਡੀ, ਕੁਲਵਿੰਦਰ ਸਿੰਘ, ਬਲਤੇਜ ਸਿੰਘ, ਕਲੱਬ ਪ੍ਰਧਾਨ ਸਮਿੰਦਰ ਸਿੰਘ, ਰਾਮ ਸਿੰਘ, ਜਗਰਾਜ ਸਿੰਘ, ਮਨਦੀਪ ਸਿੰਘ, ਕੁਲਵਿੰਦਰ ਸਿੰਘ ਕਿੰਦਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Tarunpreet Singh Sond , Kulwant Singh Pandori , Labh Singh Ugoke , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD