Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਪੰਜਾਬ ਸਰਕਾਰ-ਨੀਨਾ ਮਿੱਤਲ

ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਬੈਠਕ ‘ਚ ਅਹਿਮ ਮੁੱਦਿਆਂ ‘ਤੇ ਚਰਚਾ

Neena Mittal, Rajpura

Web Admin

Web Admin

5 Dariya News

ਰਾਜਪੁਰਾ , 26 Mar 2026

Last updated on: Mar 26, 2026, 14:56 IST

ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਮਹਿੰਦਰ ਗੰਜ ਬਾਜ਼ਾਰ ਪੁਰਾਣਾ ਬੱਸ ਸਟੈਂਡ ਮਾਰਕਿਟ ਰਾਜਪੁਰਾ ਵਿੱਚ ਟ੍ਰੇਡਰ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਮਐਲ ਏ ਨੀਨਾ ਮਿੱਤਲ ਅਤੇ ਟ੍ਰੇਡਰ ਕਮਿਸ਼ਨ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੇਠਲੇ ਪੱਧਰ ‘ਤੇ ਹੀ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। 

ਧਮੋਲੀ ਨੇ ਕਿਹਾ ਹੈ ਭਗਵੰਤ ਮਾਨ ਸਰਕਾਰ ਵਪਾਰੀਆਂ ਦੇ ਹਿਤਾਂ ਦੀ ਰਾਖੀ ਲਈ ਤਤਪਰ ਹੈ। ਇਸ ਮੀਟਿੰਗ ਵਿੱਚ ਵਪਾਰੀਆਂ ਨੇ ਆਪਣੀ ਸਮੱਸਿਆਵਾਂ ਦੱਸੀਆਂ, ਜਿਸ ‘ਤੇ ਐੱਸ ਡੀ ਐੱਮ ਨਮਨ ਮਾਰਕਨ ਅਤੇ ਡੀ ਐੱਸ ਪੀ ਮਨਜੀਤ ਸਿੰਘ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਰਾਜਪੁਰਾ ਦੇ ਬਜ਼ਾਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ। 

ਵਪਾਰੀਆਂ ਨੇ ਸਫਾਈ ਪ੍ਰਬੰਧ, ਟ੍ਰੈਫਿਕ ਸਮੱਸਿਆਵਾਂ, ਪਾਰਕਿੰਗ ਦੀ ਕਮੀ ਤੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਆਪਣੀਆਂ ਚਿੰਤਾਵਾਂ ਰੱਖੀਆਂ। ਟ੍ਰੇਡਰ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਸੰਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਬੈਠਕ ਦੌਰਾਨ ਐਡਵੋਕੇਟ ਲਵਿਸ਼ ਮਿੱਤਲ, ਵਪਾਰ ਮੰਡਲ ਦੇ ਪ੍ਰਧਾਨ ਰਾਮੇਸ਼ ਪਾਹੂਜਾ, ਗਗਨ ਖੁਰਾਨਾ, ਦਾਰਾ ਸਿੰਘ, ਸੋਹਣਾ ਗਾਰਮੈਂਟਸ, ਰਿੰਪੀ, ਲੱਕੀ ਮੈਨਰੋ, ਰਾਕੇਸ਼ ਮੈਨਰੋ, ਪਰਵਿੰਦਰ ਸਿੰਘ, ਮਨੋਜ ਸਮੇਤ ਟ੍ਰੇਡਰ ਕਮਿਸ਼ਨ ਦੇ ਮੈਂਬਰ ਬਿਕਰਮ ਸਿੰਘ, ਜਸਵਿੰਦਰ ਸਿੰਘ ਸੁਨੇਜਾ, ਮਨੀਸ਼ ਸ਼ਰਮਾ, ਮੁਕੇਸ਼ ਗੁਪਤਾ, ਅਸ਼ੋਕ ਕੁਮਾਰ ਤੇ ਸੰਗਠਨ ਇੰਚਾਰਜ ਰਿਤੇਸ਼ ਬਾਂਸਲ, ਸਚਿਨ ਮਿੱਤਲ ਮਹਿੰਦਰਗੰਜ ਮਾਰਕੀਟ ਪ੍ਰਧਾਨ ਜਸਬੀਰ ਸਿੰਘ ਚੀਮਾ, ਰਾਜੇਸ਼ ਬਾਵਾ, ਜਸਪ੍ਰੀਤ, ਰਤਨੇਸ਼ ਜਿੰਦਲ, ਪੰਕਜ ਲੂਥਰਾ, ਭਵਨ ਉਤਰੇਜਾ, ਰਾਮ ਸ਼ਰਨ, ਦਿਨੇਸ਼ ਪੁਰੀ, ਐਡਵੋਕੇਟ ਸੰਦੀਪ ਬਾਵਾ, ਅਮਨ ਸੈਣੀ, ਮੇਜਰ, ਨਿਤਿਨ ਪਹੁਜਾ, ਰਿਸ਼ੀ ਸ਼ਾਹੀ ਆਦਿ ਮੌਜੂਦ ਸਨ।

 

Tags: Neena Mittal , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD