Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਵਪਾਰੀਆਂ ਨਾਲ ਕੀਤੀ ਮੀਟਿੰਗ

ਸਰਕਾਰ ਵਪਾਰੀਆਂ ਲਈ ਸੁਖਾਲੀ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਵਚਨਬੱਧ- ਸਪੀਕਰ ਸੰਧਵਾਂ

Kultar Singh Sandhwan, Faridkot

Web Admin

Web Admin

5 Dariya News

ਕੋਟਕਪੂਰਾ , 26 Mar 2026

Last updated on: Mar 26, 2026, 15:11 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਵਪਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਇਲਾਕੇ ਦੇ ਵਪਾਰਕ ਅਤੇ ਨਗਰ ਸਹੂਲਤਾਂ ਨਾਲ ਜੁੜੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਨੇ ਸਫ਼ਾਈ ਪ੍ਰਬੰਧ, ਟ੍ਰੈਫਿਕ ਸਮੱਸਿਆਵਾਂ, ਪਾਰਕਿੰਗ ਦੀ ਕਮੀ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਆਪਣੀਆਂ ਮੰਗਾਂ ਸਬੰਧੀ ਸਪੀਕਰ ਸ. ਸੰਧਵਾਂ ਨੂੰ ਜਾਣੂ ਕਰਵਾਇਆ। 

ਸ.ਸੰਧਵਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ । ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ  ਵਪਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ ਤੇ ਪਾਰਦਰਸ਼ੀ ਬਣਾਉਣਾ ਹੈ।

ਸ. ਸੰਧਵਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਵਪਾਰੀ ਆਪਣੀਆਂ ਮੰਗਾਂ ਸਿੱਧੇ ਤੌਰ ’ਤੇ ਸਰਕਾਰੀ ਨੁਮਾਇੰਦਿਆਂ ਅੱਗੇ ਰੱਖ ਰਹੇ ਹਨ, ਜਿਸ ਨਾਲ ਭਰੋਸਾ ਅਤੇ ਪਾਰਦਰਸ਼ਤਾ ਵਧੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਲਈ ਸੁਖਾਲੀ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਵਚਨਬੱਧ ਹੈ। 

ਵਪਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇ ਰਹੀ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਲਗਾਤਾਰ ਜੰਗੀ ਪੱਧਰ ਤੇ ਕਾਰਜ ਜਾਰੀ ਹਨ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਹਰ ਖੇਤਰ ਵਿੱਚ ਲਗਾਤਾਰ ਬਦਲਾਅ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚਾਹੇ ਸਿੱਖਿਆ ਦਾ ਖੇਤਰ ਹੋਵੇ ਜਾਂ ਸਿਹਤ ਦਾ ਖੇਤਰ ਹੋਵੇ,ਪੰਜਾਬ ਸਰਕਾਰ ਵੱਡੇ ਫੰਡ ਖਰਚ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੀ ਹੈ।

ਇਸ ਮੌਕੇ ਸ. ਸੁਖਰਾਜ ਸਿੰਘ ਐਸ.ਡੀ.ਐਮ ਕੋਟਕਪੂਰਾ, ਸ੍ਰੀ ਅੰਮ੍ਰਿਤ ਲਾਲ ਈ.ਓ ਕੋਟਕਪੂਰਾ,ਅਮਨਦੀਪ ਸਿੰਘ ਸੰਧੂ, ਗੈਰੀ ਵੜਿੰਗ, ਜਗਤਾਰ ਸਿੰਘ ਜੱਗਾ ਸਰਪੰਚ ਖਾਰਾ, ਸਿਮਰਨਜੀਤ ਸਿੰਘ ਐਮ.ਸੀ ਕੋਟਕਪੂਰਾ,ਕਾਕੂ ਐਮ.ਸੀ , ਗੋਪੀ ਐਮ.ਸੀ, ਸੁਮਿਤ ਗਰਗ, ਨਰੇਸ਼ ਕੁਮਾਰ, ਸੁਖਜਿੰਦਰ ਤਖੀ ਤੋਂ ਇਲਾਵਾ ਵਪਾਰੀ ਹਾਜ਼ਰ ਸਨ।

 

Tags: Kultar Singh Sandhwan , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD