Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਚਾਰ ਸਾਲਾਂ ਦੌਰਾਨ ਕੀਤੇ ਲੋਕ-ਭਲਾਈ ਕੰਮਾਂ ਦੀ ਕੀਤੀ ਸ਼ਲਾਘਾ

Dr Baljit Kaur, Malout, Sri Muktsar Sahib

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 26 Mar 2026

Last updated on: Mar 26, 2026, 15:54 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਇਸ ਗੱਲ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਸਗੋਂ ਕਈ ਅਜਿਹੇ ਇਤਿਹਾਸਕ ਫੈਸਲੇ ਵੀ ਲਏ ਗਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ। ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣਾ ਵੱਡੀ ਉਪਲਬਧੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਸਰਕਾਰ ਨੇ ਜ਼ੋਰਦਾਰ ਯਤਨ ਕੀਤੇ ਹਨ। ਇਸ ਦੇ ਨਾਲ ਹੀ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਉਣ ਦਾ ਇਤਿਹਾਸਕ ਫੈਸਲਾ ਕਿਸਾਨਾਂ ਲਈ ਵੱਡੀ ਰਾਹਤ ਬਣਿਆ ਹੈ। ਡਾ. ਬਲਜੀਤ ਕੌਰ ਨੇ ਆਪਣੇ ਵਿਭਾਗ ਦੀਆਂ ਉਪਲਬਧੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਐਸ.ਸੀ. ਸਕਾਲਰਸ਼ਿਪ ਯੋਜਨਾ, ਜੋ ਪਹਿਲਾਂ ਵਿਵਾਦਾਂ ਵਿੱਚ ਰਹਿੰਦੀ ਸੀ, ਹੁਣ ਪਾਰਦਰਸ਼ੀ ਢੰਗ ਨਾਲ ਚੱਲ ਰਹੀ ਹੈ। 

ਪਿਛਲੇ ਚਾਰ ਸਾਲਾਂ ਵਿੱਚ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ ਹੈ ਅਤੇ 2017 ਤੋਂ 2020 ਤੱਕ ਦੇ ਬਕਾਇਆ ਭੁਗਤਾਨ ਵੀ ਨਿਪਟਾਏ ਗਏ ਹਨ। ਇਸ ਕਾਰਗੁਜ਼ਾਰੀ ਨਾਲ ਪੰਜਾਬ ਦੇਸ਼ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ 20 ਸਾਲਾਂ ਤੋਂ ਐਸ.ਸੀ. ਭਾਈਚਾਰੇ ਦੇ ਲੰਬਿਤ ਕਰਜ਼ੇ, ਜੋ ਉਨ੍ਹਾਂ ਲਈ ਬੋਝ ਬਣ ਚੁੱਕੇ ਸਨ, ਵਿੱਚੋਂ 60 ਕਰੋੜ ਰੁਪਏ ਤੋਂ ਵੱਧ ਦੇ ਲੋਨ ਮਾਫ ਕੀਤੇ ਗਏ ਹਨ।

ਗਰੰਟੀਆਂ ਦੇ ਸੰਦਰਭ ਵਿੱਚ ਉਨ੍ਹਾਂ ਦੱਸਿਆ ਕਿ 600 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਸਭ ਤੋਂ ਪਹਿਲਾਂ ਪੂਰੀ ਕੀਤੀ ਗਈ, ਜਿਸ ਨਾਲ 90% ਤੋਂ ਵੱਧ ਪਰਿਵਾਰਾਂ ਨੂੰ ਵੱਡਾ ਆਰਥਿਕ ਲਾਭ ਹੋਇਆ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਹਲਕਾ ਮਲੋਟ ਵਿੱਚ 30 ਤੋਂ ਵੱਧ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨਵੈਸਟਮੈਂਟ ਨੂੰ ਵਧਾਉਣ ਲਈ ਸਰਕਾਰ ਵੱਲੋਂ ਜਪਾਨ ਅਤੇ ਕੋਰੀਆ ਦੇ ਨਿਵੇਸ਼ਕਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਪੰਜਾਬ ਵਿੱਚ ਨਿਵੇਸ਼ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਅਪਗਰੇਡ ਕੀਤਾ ਗਿਆ ਹੈ, ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਵੱਡੇ ਇਲਾਜ ਮੁਫ਼ਤ ਕੀਤੇ ਗਏ ਹਨ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।ਅੰਤ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦਾ ਮਕਸਦ ਪ੍ਰਚਾਰ ਨਹੀਂ, ਸਗੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਹਰ ਯੋਗ ਵਿਅਕਤੀ ਇਸਦਾ ਲਾਭ ਲੈ ਸਕੇ।

ਇਸ ਮੌਕੇ ਜੋਨੀ ਗਰਗ, ਸਤਪਾਲ ਗਿਰਧਰ, ਵਿਕਰਾਂਤ ਖੁਰਾਣਾ ਦਫਤਰ ਇੰਚਰਾਜ, ਗੁਰਪ੍ਰੀਤ ਸਿੰਘ ਸਰਾਂ, ਸਰਪੰਚ ਹਰਜਿੰਦਰ ਸਿੰਘ ਕੰਗ, ਦਰਸ਼ਨ ਸਿੰਘ ਕੰਗ, ਭੁਪਿੰਦਰ ਸਿੰਘ ਕੰਗ, ਸਤਨਾਮ ਸਿੰਘ ਸਰਾਂ ਅਤੇ  ਸੁਮੀਤ ਸਿੰਘ ਸਰਾਂ ਹਾਜ਼ਰ ਸਨ।

 

 

Tags: Dr Baljit Kaur , Malout , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD