Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਭੀਮ ਇੰਦਰ ਵੱਲੋਂ ਵਿਕੀਸਰੋਤ ਲਈ ਆਪਣੀਆਂ ਦਸ ਕਿਤਾਬਾਂ ਦਾਨ

ਪੰਜਾਬੀ ਵਿਕੀਪੀਡੀਆ ਵਰਕਸ਼ਾਪ ਦੌਰਾਨ ਕੀਤੀ ਘੋਸ਼ਣਾ

Dr Bhiminder Singh, Punjabi University, Patiala

5 Dariya News

5 Dariya News

5 Dariya News

ਪਟਿਆਲਾ , 26 Mar 2026

Last updated on: Mar 26, 2026, 16:06 IST

ਉੱਘੇ ਵਿਦਵਾਨ ਅਤੇ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਆਪਣੀਆਂ 10 ਮੌਲਿਕ ਕਿਤਾਬਾਂ ਵਿਕੀਮੀਡੀਆ ਫਾਊਂਡੇਸ਼ਨ ਦੇ ਆਨਲਾਈਨ ਲਾਇਬ੍ਰੇਰੀ ਪ੍ਰੋਜੈਕਟ ਪੰਜਾਬੀ ਵਿਕੀਸਰੋਤ ਲਈ ਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪੰਜਾਬੀ ਵਿਕੀਮੀਡੀਅਨਜ਼ ਯੂਜਰ ਗਰੁੱਪ ਵੱਲੋਂ ਕਰਵਾਈ ਦੋ ਰੋਜ਼ਾ ਵਿਕੀਪੀਡੀਆ ਸਿਖਲਾਈ ਵਰਕਸ਼ਾਪ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਆਪਣੀਆਂ ਕਿਤਾਬਾਂ ਨੂੰ ਕਾਪੀਰਾਈਟ ਮੁਕਤ ਕਰਨ ਦੀ ਸਹਿਮਤੀ ਦਿੱਤੀ, ਜੋ ਕਿ ਪੰਜਾਬੀ ਭਾਸ਼ਾ ਦੇ ਡਿਜੀਟਲ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗਰੁੱਪ ਦੇ ਵਲੰਟੀਅਰ ਮੀਡੀਆ ਐਡਵਾਈਜ਼ਰ ਅਮਨ ਅਰੋੜਾ ਨੇ ਦੱਸਿਆ ਕਿ ਸੀਨੀਅਰ ਵਿਕੀਮੀਡੀਅਨ ਨਿਤੇਸ਼ ਗਿਲ, ਸਤਦੀਪ ਗਿਲ ਅਤੇ ਗਰੁੱਪ ਕੋਆਰਡੀਨੇਟਰ ਕੁਲਦੀਪ ਬੁਰਜ ਭਲਾਈਕੇ ਦੀ ਅਗਵਾਈ ਹੇਠ ਇਹ ਵਰਕਸ਼ਾਪ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਸੀ। ਡਾ. ਭੀਮ ਇੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਏਆਈ ਯੁੱਗ ਵਿੱਚ ਗਿਆਨ ਨੂੰ ਸੀਮਿਤ ਰੱਖਣ ਦੀ ਬਜਾਏ ਖੁੱਲ੍ਹਾ ਅਤੇ ਸਭ ਲਈ ਉਪਲਬਧ ਕਰਵਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। 

ਪੰਜਾਬੀ ਭਾਸ਼ਾ ਦੇ ਵਿਕਾਸ ਲਈ ਇਹ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਸਾਹਿਤ ਅਤੇ ਗਿਆਨ ਸਮੱਗਰੀ ਡਿਜੀਟਲ ਰੂਪ ਵਿੱਚ ਆਮ ਲੋਕਾਂ ਤੱਕ ਪਹੁੰਚੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਕੀਸਰੋਤ ਵਰਗੇ ਪ੍ਰੋਜੈਕਟ ਪੰਜਾਬੀ ਦੇ ਅਨਮੋਲ ਸਾਹਿਤ ਅਤੇ ਇਤਿਹਾਸ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਬਹੁਤ ਪ੍ਰਭਾਵਸ਼ਾਲੀ ਸਾਧਨ ਹਨ। 

ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਹੋਰ ਲੇਖਕਾਂ ਨੂੰ ਆਪਣੀਆਂ ਕਿਤਾਬਾਂ ਵਿਕੀਸਰੋਤ ਨੂੰ ਦੇਣ ਲਈ ਪ੍ਰੇਰਿਤ ਕਰਨਗੇ, ਤਾਂ ਜੋ ਪੰਜਾਬੀ ਭਾਸ਼ਾ ਦਾ ਡਿਜੀਟਲ ਖਜ਼ਾਨਾ ਹੋਰ ਵਧ ਸਕੇ ਅਤੇ ਵਿਸ਼ਵ ਪੱਧਰ ‘ਤੇ ਪੰਜਾਬੀ ਦੀ ਪਹੁੰਚ ਮਜ਼ਬੂਤ ਹੋਵੇ। ਇਸ ਮੌਕੇ ਗਰੁੱਪ ਵੱਲੋਂ ਸੀਨੀਅਰ ਵਿਕੀਮੀਡੀਅਨ ਅਤੇ ਉੱਘੇ ਅਨੁਵਾਦਕ ਚਰਨ ਗਿੱਲ ਵੱਲੋਂ ਡਾ. ਭੀਮ ਇੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਹੋਰ ਲੇਖਕਾਂ ਲਈ ਵੀ ਇੱਕ ਪ੍ਰੇਰਣਾਦਾਇਕ ਮਿਸਾਲ ਸਾਬਤ ਹੋਵੇਗਾ। 

ਚਰਨ ਗਿੱਲ ਨੇ ਅੱਗੇ ਦੱਸਿਆ ਕਿ ਪੰਜਾਬੀ ਵਿਕੀਸਰੋਤ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਮੁਫ਼ਤ ਆਨਲਾਈਨ ਲਾਇਬ੍ਰੇਰੀ ਪ੍ਰੋਜੈਕਟ ਹੈ, ਜਿਸ ਰਾਹੀਂ ਕਾਪੀਰਾਈਟ ਮੁਕਤ ਕਿਤਾਬਾਂ, ਲੇਖ ਅਤੇ ਹੋਰ ਲਿਖਤ ਸਮੱਗਰੀ ਡਿਜੀਟਲ ਰੂਪ ਵਿੱਚ ਸਭ ਲਈ ਉਪਲਬਧ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਜ਼ਰੀਏ ਵਿਦਿਆਰਥੀਆਂ, ਖੋਜਕਰਤਾ ਅਤੇ ਆਮ ਪਾਠਕਾਂ ਨੂੰ ਪੰਜਾਬੀ ਸਾਹਿਤ ਅਤੇ ਗਿਆਨ ਤੱਕ ਮੁਫ਼ਤ ਪਹੁੰਚ ਮਿਲਦੀ ਹੈ, ਜੋ ਕਿ ਭਾਸ਼ਾ ਦੇ ਵਿਕਾਸ ਲਈ ਬਹੁਤ ਲਾਭਦਾਇਕ ਹੈ।

ਵਰਕਸ਼ਾਪ ਦੌਰਾਨ ਭਾਗੀਦਾਰਾਂ ਨੂੰ ਵਿਕੀਪੀਡੀਆ ਉੱਤੇ ਨਵੇਂ ਲੇਖ ਤਿਆਰ ਕਰਨ, ਰੈਫਰੈਂਸ ਜੋੜਣ ਅਤੇ ਮੌਜੂਦਾ ਲੇਖਾਂ ਵਿੱਚ ਸੁਧਾਰ ਕਰਨ ਸੰਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਵਰਕਸ਼ਾਪ ਵਿੱਚ ਗੁਰਮੇਲ ਕੌਰ, ਅਸ਼ਵਿੰਦਰ ਕੌਰ, ਰਾਜਦੀਪ ਕੌਰ, ਅੰਮ੍ਰਿਤਪਾਲ ਕੌਰ, ਤਮਨਪ੍ਰੀਤ ਕੌਰ, ਮਨਦੀਪ ਕੌਰ ਤੰਬੂਵਾਲਾ, ਤਰਨ ਗੋਸਵਾਮੀ, ਗੁਰਦੀਪ ਕਾਫ਼ਰ, ਕੇਸ਼ਵ ਬਲਰਾਮ, ਏਲਿਸ, ਜਲਸੀਰਤ ਅਮਨ, ਗਿੱਲ ਜੱਸੂ, ਹਰਪ੍ਰੀਤ ਦੁਗਾਲ, ਬਲਵਿੰਦਰ ਬੱਗਾ, ਗੁਰਤੇਜ ਚੌਹਾਨ, ਸੋਨੀਆ ਅਟਵਾਲ, ਹਰਮਨਜੀਤ ਸਿੰਘ ਸਮੇਤ ਹੋਰ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਕੀਪੀਡੀਆ ਵਿੱਚ ਰੁਚੀ ਰੱਖਣ ਵਾਲੇ ਵਿਅਕਤੀਆਂ ਨੇ ਭਾਗ ਲਿਆ।

 

Tags: Dr Bhiminder Singh , Punjabi University , Patiala , Wikipedia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD