Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

‘ਚਾਰ ਸਾਲ ਭਗਵੰਤ ਮਾਨ ਦੇ ਨਾਲ’ : ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਮਿਸਾਲੀ ਪ੍ਰਾਪਤੀਆਂ ਗਿਣਵਾਈਆਂ

Principal Budh Ram, Mansa

Web Admin

Web Admin

5 Dariya News

ਬੁਢਲਾਡਾ/ਮਾਨਸਾ , 26 Mar 2026

Last updated on: Mar 26, 2026, 16:19 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ।

ਪਿੰਡ ਜਲਵੇੜਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। 

ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ‘ਆਮ ਆਦਮੀ ਕਲੀਨਿਕ’ ਸਫਲਤਾਪੂਰਵਕ ਚੱਲ ਰਹੇ ਹਨ। 

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ। ਵਿਧਾਇਕ ਨੇ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਿਰਫ਼ ਬਰੇਟਾ ਅੰਦਰ ਕਰੀਬ 15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕਰਵਾਏ ਗਏ ਹਨ ਜਿਸ ਵਿਚ ਲਗਭਗ ਚਾਰ ਕਰੋੜ ਰੁਪਏ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਵਿਛਾਈਆ ਗਈਆਂ ਹਨ। 

ਇਸ ਤੋਂ ਇਲਾਵਾ ਸਮੁੱਚੇ ਹਲਕੇ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਲਈ 151 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 66 ਸੜਕਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਅਤੇ 77 ਹੋਰ ਸੜਕਾਂ ਤੇ ਫਿਰਨੀਆਂ ਲਈ 111 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਪਿੰਡ ਦੇ ਪੰਚ, ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ 'ਤੇ ਪੂਰਨ ਤਸੱਲੀ ਪ੍ਰਗਟਾਈ।

 

Tags: Principal Budh Ram , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD