Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ 'ਤੇ ਸੰਵਾਦ ਮੁਹਿੰਮ ਤਹਿਤ ਕੈਬਨਿਟ ਮੰਤਰੀ ਵੱਲੋਂ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿਖੇ ਕਰਵਾਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ

Barinder Kumar Goel, Lehragaga

Web Admin

Web Admin

5 Dariya News

ਲਹਿਰਾਗਾਗਾ , 26 Mar 2026

Last updated on: Mar 26, 2026, 16:22 IST

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਵੱਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹੋਣ, ਉਹ ਵੀ ਚਾਰ ਸਾਲ ਵਿੱਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ 'ਤੇ ਸੰਵਾਦ ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿਖੇ ਕਰਵਾਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤਕ ਦੀ ਸਿਹਤ ਗਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਯੋਜਨਾ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੀ ਹੈ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਸੁਧਰ ਰਿਹਾ ਹੈ। ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਅ ਬਾਰੇ ਗੱਲਬਾਤ ਕਰਦੇ ਹੋਏ ਸ਼੍ਰੀ ਗੋਇਲ ਨੇ ਕਿਹਾ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦ ਹੋ ਗਈ ਹੈ ਤੇ ਇਸ ਸਾਲ ਝੋਨੇ ਦੀ ਲਵਾਈ ਤੋਂ ਪਹਿਲਾਂ ਪਹਿਲਾਂ ਇਹ 86 ਫ਼ੀਸਦ ਹੋ ਜਾਵੇਗੀ। 

1,446 ਪਿੰਡ ਅਜਿਹੇ ਹਨ ਜਿਨ੍ਹਾਂ ਤਕ ਨਹਿਰੀ ਪਾਣੀ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਪਹੁੰਚਿਆ ਗਿਆ ਹੈ। ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ।

ਸ਼੍ਰੀ ਗੋਇਲ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ।

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲਾਂ 04 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਮਜ਼ਬੂਤ ਕੀਤੇ ਗਏ ਸਨ। ਜਿਸ ਸਦਕਾ ਸਾਲ 2025 ਦੌਰਾਨ ਆਏ ਹੜ੍ਹਾਂ ਦੌਰਾਨ ਭਾਵੇਂ ਘੱਗਰ ਦਰਿਆ ਲਗਾਤਾਰ 10 ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਚਲਦਾ ਰਿਹਾ ਪਰ ਲੋਕ ਘੱਗਰ ਦੀ ਮਾਰ ਬਚੇ ਰਹੇ ਤੇ ਹੁਣ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਹੋਰ ਖਰਚੇ ਜਾ ਰਹੇ ਹਨ।

ਇਸ ਦੇ ਨਾਲ-ਨਾਲ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਿਆ ਕੇ ਪੰਜਾਬ ਸਰਕਾਰ ਨੇ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਨਾਲ ਇਸ ਖੇਤਰ ਦੇ ਲੋਕਾਂ ਨੂੰ ਕੇਵਲ ਮੈਡੀਕਲ ਸਹੂਲਤਾਂ ਹੀ ਨਹੀਂ ਮਿਲਣੀਆਂ, ਸਗੋਂ ਇਸ ਖੇਤਰ ਦੇ ਵਿਦਿਆਰਥੀਆਂ ਦਾ ਡਾਕਟਰ ਬਣਨ ਦਾ ਸੁਪਨਾ ਵੀ ਸਾਕਾਰ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪੂਰਨ ਤਰਕਸੰਗਤ ਮਾਈਨਿੰਗ ਨੀਤੀ ਲਾਗੂ ਕੀਤੀ ਗਈ ਹੈ, ਜਿਸ ਨਾਲ ਜਿੱਥੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਹੋ ਰਹੀ ਹੈ, ਉੱਥੇ ਸੂਬੇ ਨੂੰ ਆਰਥਿਕ ਲਾਭ ਵੀ ਹੋ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਉਹ ਪਿੰਡਾਂ ਵਿੱਚ ਜਾ ਰਹੇ ਹਨ ਤਾਂ ਲੋਕਾਂ ਦੀ ਕੋਈ ਵੱਡੀ ਮੰਗ ਹੀ ਨਹੀਂ ਰਹਿ ਗਈ ਹੈ, ਸਗੋਂ ਲੋਕ ਪੰਜਾਬ ਸਰਕਾਰ ਦਾ ਧਨਵਾਦ ਕਰ ਰਹੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Barinder Kumar Goel , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD