Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਰਬੀ 2026-27 ਦੇ ਲਈ ਭੰਡਾਰਣ ਤਿਆਰੀਆਂ ਤੇਜ, 470 ਕਰੋੜ ਰੁਪਏ ਨਾਲ ਜੂਟ ਤੇ ਪਲਾਸਟਿਕ ਬੈਗਾਂ ਦੀ ਖਰੀਦ ਨੂੰ ਦਿੱਤੀ ਮੰਜੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

Nayab Singh Saini, Vipul Goel, Shyam Singh Rana, Chandigarh

Web Admin

Web Admin

5 Dariya News

ਚੰਡੀਗੜ੍ਹ , 26 Mar 2026

Last updated on: Mar 26, 2026, 16:56 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਰਬੀ 2026-2027 ਸੀਜ਼ਨ ਲਈ ਭੰਡਾਰਣ ਵਿਵਸਥਾਵਾਂ ਨੂੰ ਮਜਬੂਤ ਬਨਾਉਣ ਦੇ ਉਦੇਸ਼ ਨਾਲ ਮਹਤੱਵਪੂਰਣ ਫੈਸਲੇ ਕੀਤੇ ਗਏ। ਮੀਟਿੰਗ ਵਿੱਚ 550 ਕਰੋੜ ਰੁਪਏ ਨਾਲ ਜੂਟ ਤੇ ਹੋਰ ਬੈਗਾਂ ਦੀ ਖਰੀਦ ਦੇ ਦੋ ਏਜੰਡੇ ਸਨ, ਨੈਗੋਸਇਏਸ਼ਨ ਕਰ ਕੇ 80 ਕਰੋੜ ਰੁਪਏ ਬਚਾਏ ਗਏ। 

ਕਣਕ ਦੇ ਸੁਰੱਖਿਅਤ ਭੰਡਾਰਣ ਨੂੰ ਯਕੀਨੀ ਕਰਨ ਲਈ ਜੂਟ ਬੈਗਾਂ ਅਤੇ ਹੋਰ ਬੈਗਾਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਫੈਸਲੇ ਨਾਲ ਰਾਜ ਵਿੱਚ ਅਨਾਜ ਭੰਡਾਰਣ ਦੀ ਸਮਰੱਥਾ ਨੂੰ ਹੋਰ ਵੱਧ ਮਜਬੁਤ ਕੀਤਾ ਜਾ ਸਕੇਗਾ ਅਤੇ ਕਿਸਾਨਾਂ ਤੋਂ ਖਰੀਦੇ ਗਏ ਕਣਕ ਦੇ ਸੁਰੱਖਿਅਤ ਰੱਖ-ਰਖਾਵ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਹੀਂ ਆਵੇਗੀ।

ਇਹ ਖਰੀਦ ਪ੍ਰਕ੍ਰਿਆ ਖੁਰਾਕ ਅਤੇ ਸਪਲਾਈ ਵਿਭਾਗ, ਹੈਫੇਡ ਅਤੇ ਹਰਿਆਣਾ ਰਾਜ ਵੇਅਰਹਾਊਸ ਨਿਗਮ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਰੀਦ ਪ੍ਰਕ੍ਰਿਆ ਪੂਰੀ ਤਰ੍ਹਾ ਪਾਰਦਰਸ਼ੀ, ਸਮੇਂਬੱਧ ਅਤੇ ਗੁਣਵੱਤਾ ਮਾਨਕਾਂ ਦੇ ਅਨੁਰੂਪ ਯਕੀਨੀ ਕੀਤੀ ਜਾਵੇ, ਤਾਂ ਜੋ ਸਰਕਾਰੀ ਸਰੋਤਾਂ ਦੀ ਸਰਵੋਤਮ ਵਰਤੋ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਖੇਤੀਬਾੜੀ ਉਤਪਾਦਾਂ ਦੇ ਸੁਰੱਖਿਅਤ ਭੰਡਾਰਣ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਬੀ ਸੀਜ਼ਨ ਦੀ ਤਿਆਰੀਆਂ ਸਮੇਂ ਰਹਿੰਦੇ ਪੂਰੀਆਂ ਕਰ ਲਈਆਂ ਜਾਣ, ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੇ ਪ੍ਰਬੰਧਨ ਵਿੱਚ ਕਿਸੇ ਤਰ੍ਹਾ ਦੀ ਮੁਸ਼ਕਲ ਨਾ ਹੋਵੇ।

ਮੀਟਿੰਗ ਵਿੱਚ ਹਰਿਆਣਾ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ ਤੇ ਹੋਰ ਅਧਿਕਾਰੀ ਮੌਜੂਦ ਰਹੇ।

 

 

Tags: Nayab Singh Saini , Vipul Goel , Shyam Singh Rana , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD