Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ

Harbhajan Singh ETO, Amritsar

Web Admin

Web Admin

5 Dariya News

ਅੰਮ੍ਰਿਤਸਰ , 26 Mar 2026

Last updated on: Mar 26, 2026, 17:16 IST

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। 

ਉਨਾਂ ਕਿਹਾ ਕਿ ਆਮ ਤੋਰ ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸ: ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । 

ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। 

ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।

ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।

ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।

ਇਸ ਮੋਕੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ, ਸਰਪੰਚ ਸ਼ਿਵਰਾਜ ਸਿੰਘ , ਬਲਾਕ ਸੰਮਤੀ ਮੈਂਬਰ ਪਰਮਜੀਤ ਕੋਰ, ਸਰਪੰਚ ਪਿੰਡ ਛਾਪਾ ਸਿੰਘ ਪਲਵਿੰਦਰ ਕੋਰ, ਸ: ਕੁਲਦੀਪ ਸਿੰਘ ਬੱਬਲੂ, ਸਰਪੰਚ ਇੰਦਰਜੀਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। 

 

Tags: Harbhajan Singh ETO , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD