Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਈ.ਪੀ.ਐਲ. ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ

ਮੀਤ ਹੇਅਰ ਅਤੇ ਦੀਪਕ ਬਾਲੀ ਨੇ ਪੰਜਾਬ ਕਿੰਗਜ਼-ਗੁਜਰਾਤ ਟਾਈਟਨਜ਼ ਦਰਮਿਆਨ ਹੋਣ ਵਾਲੇ ਆਈਪੀਐਲ ਮੈਚ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

Meet Hayer, Deepak Bali, Komal Mittal, Mullanpur, New Chandigarh

Web Admin

Web Admin

5 Dariya News

ਮੁੱਲਾਂਪੁਰ (ਨਿਊ ਚੰਡੀਗੜ੍ਹ) , 26 Mar 2026

Last updated on: Mar 26, 2026, 17:58 IST

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) - 2026 ਦੇ ਹਿੱਸੇ ਵਜੋਂ 31 ਮਾਰਚ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਦਰਮਿਆਨ ਹੋਣ ਵਾਲੇ ਮੈਚ ਦੇ ਮੱਦੇਨਜ਼ਰ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੀਸੀਏ ਦੇ ਨਵੇਂ ਚੁਣੇ ਗਏ ਸਕੱਤਰ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਅੱਜ ਵਿਖੇ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ ਦਾ ਦੌਰਾ ਕੀਤਾ।

ਡਿਪਟੀ ਕਮਿਸ਼ਨਰ, ਮੋਹਾਲੀ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਪਤਵੰਤਿਆਂ ਸਮੇਤ ਸਟੇਡੀਅਮ ਦੇ ਨਾਲ-ਨਾਲ ਬੈਠਣ ਵਾਲੇ ਵੱਖ-ਵੱਖ ਬਲਾਕਾਂ, ਸਟੇਡੀਅਮ ਤੱਕ ਪਹੁੰਚਣ ਵਾਲੇ ਰਸਤੇ, ਪਾਰਕਿੰਗ ਸਹੂਲਤਾਂ, ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ ਅਤੇ ਭੀੜ ਦੇ ਸੁਚਾਰੂ ਪ੍ਰਬੰਧਨ ਦੇ ਮਹੱਤਵਪੂਰਨ ਮੁੱਦੇ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਲੋਕਾਂ ਨੂੰ ਕ੍ਰਿਕਟ ਦਾ ਨਿਰਵਿਘਨ ਅਤੇ ਬਿਹਤਰ ਅਨੁਭਵ ਪ੍ਰਦਾਨ ਕੀਤਾ ਜਾ ਸਕੇ।

ਹਰ ਪਹਿਲੂ ਸਬੰਧੀ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਸੁਚਾਰੂ ਢੰਗ ਨਾਲ ਮੈਚ ਕਰਵਾਉਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਇਸ ਨਾਲ ਮਹੱਤਵਪੂਰਨ ਮੈਚਾਂ ਦੇ ਮੇਜ਼ਬਾਨ ਵਜੋਂ ਪੰਜਾਬ ਨਾਂ ਉਭਰ ਕੇ ਸਾਹਮਣੇ ਆਏਗਾ ਜਿਸ ਨਾਲ ਭਵਿੱਖ 'ਚ ਵੀ ਸੂਬੇ ਵਿੱਚ ਵੱਕਾਰੀ ਟੂਰਨਾਮੈਂਟ ਕਰਵਾਏ ਜਾ ਸਕਦੇ ਹਨ। ਉਨ੍ਹਾਂ ਨੇ ਇਸ ਸਾਲ ਦੇ ਅੰਤ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ, ਹਾਕੀ ਟੂਰਨਾਮੈਂਟ ਦੇ ਮੇਜ਼ਬਾਨ ਵਜੋਂ ਪੰਜਾਬ ਨੂੰ ਚੁਣੇ ਜਾਣ ਦਾ ਵੀ ਜ਼ਿਕਰ ਕੀਤਾ।

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆ ਮੁਕੰਮਲ ਤਾਲਮੇਲ ਦੀ ਵਕਾਲਤ ਕਰਦਿਆਂ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਕਿਹਾ ਕਿ 31 ਮਾਰਚ ਨੂੰ ਹੋਣ ਵਾਲੇ ਮੈਚ ਤੋਂ ਇਲਾਵਾ, ਸਟੇਡੀਅਮ ਵਿੱਚ 3 ਹੋਰ ਮੈਚ ਕਰਵਾਏ ਜਾਣਗੇ ਜੋ ਕਿ ਪੰਜਾਬ ਸਰਕਾਰ ਲਈ ਬਹੁਤ ਮਾਣ ਵਾਲੀ ਗੱਲ ਹੈ। ਦੀਪਕ ਬਾਲੀ ਨੇ ਅੱਗੇ ਕਿਹਾ ਕਿ ਸਮੇਂ ਦੇ ਨਾਲ ਇਹ ਸਟੇਡੀਅਮ ਵਿਸ਼ਵ ਦੇ ਨਕਸ਼ੇ 'ਤੇ ਵੱਕਾਰੀ ਟੂਰਨਾਮੈਂਟਾਂ ਦੇ ਕੇਂਦਰ ਵਜੋਂ ਉੱਭਰ ਰਿਹਾ ਹੈ।

 

Tags: Meet Hayer , Deepak Bali , Komal Mittal , Mullanpur , New Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD