Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ ਅਤੇ ਯੂਐਸਏ ਤੋਂ ਸੰਚਾਲਿਤ ਵਿਦੇਸ਼ ਅਧਾਰਤ ਅਪਰਾਧੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

Crime News Punjab, Jalandhar

Web Admin

Web Admin

5 Dariya News

ਜਲੰਧਰ , 26 Mar 2026

Last updated on: Mar 26, 2026, 18:17 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। 

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ।

ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਸਾਹਮਣੇ ਆਈ। ਇਸੇ ਆਈਈਡੀ ਨੂੰ ਬਾਅਦ ਵਿੱਚ ਪੀਐਸ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਵਿਖੇ ਹੋਏ ਧਮਾਕੇ ਵਿੱਚ ਵਰਤਿਆ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਾਤਾਰ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਮਥੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮ ਦਲੇਸ਼ ਕੁਮਾਰ ਉਰਫ਼ ਨੰਨੂ ਦੀ ਗ੍ਰੈਂਡ ਵਿਟਾਰਾ ਕਾਰ ਵਿੱਚੋਂ ਪੰਜ ਪਿਸਤੌਲਾਂ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ। ਉਸ ਦੇ ਬਿਆਨ ‘ਤੇ ਕਾਰਵਾਈ ਕਰਦਿਆਂ ਮਥੁਰਾ-ਪਲਵਲ ਹਾਈਵੇ ਤੋਂ ਪੰਜ ਹੋਰ ਪਿਸਤੌਲ ਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਕੁੱਲ 10 ਪਿਸਤੌਲ ਤੇ 20 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਯੂਪੀ-ਅਧਾਰਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਤਾ ਲੱਗਾ ਹੈ ਕਿ ਉਹ ਜਰਮਨੀ ਅਤੇ ਅਮਰੀਕਾ ਤੋਂ ਸਰਗਰਮ ਵਿਦੇਸ਼ੀ ਮੂਲ ਦੇ ਅਪਰਾਧੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਹਥਿਆਰਾਂ ਦੀ ਖਰੀਦ ਅਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਨਿਰਦੇਸ਼ 'ਤੇ ਗੜ੍ਹਸ਼ੰਕਰ ਵਿਖੇ ਇੱਕ ਟਰੈਵਲ ਏਜੰਟ ਦੀ ਰਿਹਾਇਸ਼ 'ਤੇ ਫਿਰੌਤੀ ਲਈ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਸਨ।

ਇਸ ਸਬੰਧੀ ਕੇਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 11 ਮਿਤੀ 23-02-2026 ਨੂੰ ਦਰਜ ਕੀਤਾ ਗਿਆ ਸੀ।

 

Tags: Crime News Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD