Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ 4 ਸਾਲਾਂ ’ਚ ਇਤਿਹਾਸਕ ਫੈਸਲੇ ਲੈ ਕੇ ਹਰ ਖੇਤਰ ’ਚ ਕੀਤੇ ਕ੍ਰਾਂਤੀਕਾਰੀ ਬਦਲਾਅ : ਪਵਨ ਕੁਮਾਰ ਟੀਨੂੰ

ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ 'ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

Pawan Kumar Tinu, Jalandhar

Web Admin

Web Admin

5 Dariya News

ਆਦਮਪੁਰ/ਜਲੰਧਰ , 26 Mar 2026

Last updated on: Mar 27, 2026, 10:57 IST

ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਖੇਤਰ ਵਿਚ ਇਤਿਹਾਸਕ ਫੈਸਲੇ ਲੈਕੇ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਇਥੇ ਨਹਿਰ ਕਲੋਨੀ, ਆਦਮਪੁਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਨੇੜੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣਾਉਣ ਦਾ ਵਾਅਦਾ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਸ ਕੇਂਦਰ ਲਈ ਜ਼ਮੀਨ ਦਾ ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਲੇਆਉਟ ਪਲਾਨ ਵੀ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਉਸਾਰੀ ਜਲਦ ਸ਼ੁਰੂ ਹੋ ਜਾਵੇਗੀ। ਸ਼੍ਰੀ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। 

ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਲੋਕਾਂ ਨੂੰ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਵਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ। 

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਇਨ੍ਹਾਂ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਰਗੀਆਂ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਨਸ਼ਿਆਂ ਦੇ ਕਾਰੋਬਾਰੀਆਂ ’ਤੇ ਵੱਡੇ ਪੱਧਰ ’ਤੇ ਸ਼ਿਕੰਜਾ ਕੱਸਿਆ ਗਿਆ ਹੈ, ਉਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। 

ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਹਨ ਅਤੇ ਬਿਨ੍ਹਾਂ ਕਿਸੇ ਪੱਖਪਾਤ ਅਤੇ ਸਿਫਾਰਸ਼ ਤੋਂ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸ਼੍ਰੀ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕਾਂ, ਪੁਲਾਂ ਸਮੇਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵਜੋਂ ਦਿੱਤੀ ਹੈ।

ਚੇਅਰਮੈਨ ਨੇ ਕਿਹਾ ਕਿ ਮਾਨ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਕੇ ਮਹਿਲਾਵਾਂ ਲਈ ਇਤਿਹਾਸਕ ਕਦਮ ਚੁੱਕਿਆ ਹੈ। ਇਸ ਤੋਂ ਇਲਾਵਾ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਇਲਾਕਾ ਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ ਅਤੇ ਉਨ੍ਹਾਂ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ 'ਤੇ ਤਸੱਲੀ ਵੀ ਪ੍ਰਗਟਾਈ।

 

Tags: Pawan Kumar Tinu , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD