Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਚਾਰ ਸਾਲ ਦੇ ਸ਼ਾਨਦਾਰ ਕਾਰਜਕਾਲ ਤੋਂ ਪੰਜਾਬੀ ਪੂਰੀ ਤਰ੍ਹਾਂ ਸੰਤੁਸ਼ਟ - ਅਸ਼ੋਕ ਪਰਾਸ਼ਰ ਪੱਪੀ

ਲੋਕ ਸੰਪਰਕ ਮੁਹਿੰਮ 'ਸੰਵਾਦ' ਅਧੀਨ ਹਲਕੇ ਦੇ ਵਸਨੀਕਾਂ ਨਾਲ ਹੋਏ ਰੂ-ਬਰੂ

Ashok Prashar Pappi, Ludhiana

Web Admin

Web Admin

5 Dariya News

ਲੁਧਿਆਣਾ , 26 Mar 2026

Last updated on: Mar 27, 2026, 11:10 IST

ਪੰਜਾਬ ਸੂਬੇ ਦੇ ਵਸਨੀਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜ਼ਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਕਿਉਂਕਿ ਸਰਕਾਰ ਨੇ ਸਾਲ 2022 ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 74 ਅਧੀਨ ਸਤਿਗੁਰੂ ਕਬੀਰ ਜੀ ਧਰਮਸ਼ਾਲਾ, ਕਬੀਰ ਬਸਤੀ ਵਿਖੇ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ ਆਰੰਭੀ ਗਈ ਲੋਕ ਸੰਪਰਕ ਮੁਹਿੰਮ 'ਸੰਵਾਦ' ਅਧੀਨ ਹਲਕੇ ਦੇ ਵਸਨੀਕਾਂ ਨਾਲ ਮੀਟਿੰਗ ਕਰਦਿਆਂ ਕੀਤਾ। 

ਬੈਠਕ ਦੌਰਾਨ ਉਨ੍ਹਾਂ ਸਰਕਾਰ ਦੇ ਹੁਣ ਤੱਕ ਦੇ ਪ੍ਰੋਜੈਕਟਾਂ, ਲੋਕ ਭਲਾਈ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਵਿਚਾਰ-ਚਰਚਾ ਕੀਤੀ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਹੀ ਖੁਸ਼ ਅਤੇ ਤਸੱਲੀ ਭਰੇ ਮੂਡ ਵਿੱਚ ਹਨ ਕਿਉਂਕਿ ਜਿਸ ਉਤਸ਼ਾਹ ਅਤੇ ਉਮੀਦਾਂ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਪੂਰੀ ਤਰਹਾਂ ਖਰੀ ਉੱਤਰੀ ਹੈ।

ਇਸ ਚਰਚਾ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 4 ਸਾਲਾਂ ਵਿੱਚ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਦਾ ਧੰਨਵਾਦ ਵੀ ਕੀਤਾ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦੱਸਿਆ ਕਿ ਜੋ ਵਾਅਦੇ ਅਤੇ ਜੋ ਗਰੰਟੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਪੂਰਾ ਕਰ ਲਿਆ ਗਿਆ ਹੈ ਅਤੇ ਉਸ ਤੋਂ ਵੀ ਅਗਾਹ ਜਾਂਦੇ ਹੋਏ ਪੰਜਾਬ ਦੇ ਸਰਪੱਖੀ ਵਿਕਾਸ ਦੀ ਰਫਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਲੋਕਾਂ ਨੂੰ ਦਿੱਤੀ ਗਈ, ਇਸ ਤੋਂ ਇਲਾਵਾ 50 ਹਜ਼ਾਰ ਤੋਂ ਵੀ ਵੱਧ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ ਅਤੇ ਕੱਚੇ ਮੁਲਾਜ਼ਮਾਂ ਨੂੰ ਵੱਡੇ ਪੱਧਰ ਤੇ ਪੱਕੇ ਕੀਤਾ ਗਿਆ।  

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਦੇ ਕੁਝ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਲਈ ਬਿਜਲੀ ਤੇ 600 ਯੂਨਿਟ ਪ੍ਰਤੀ ਬਿੱਲ ਮੁਆਫ ਕੀਤੀ ਗਈ, ਜਿਸ ਦੇ ਚਲਦਿਆਂ ਅੱਜ ਲੋਕਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ, ਇਸ ਦੇ ਨਾਲ ਹੀ ਪੰਜਾਬ ਵਿੱਚ ਥਾਂ-ਥਾਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਵਧੀਆ ਮਾਹਿਰ ਡਾਕਟਰਾਂ ਦੀ ਟੀਮ ਕੰਮ ਕਰ ਰਹੀ ਹੈ, ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਪਹੁੰਚ ਕੇ ਆਪਣੀ ਸਿਹਤ ਨਾਲ ਸੰਬੰਧਿਤ ਮਾਹਰ ਡਾਕਟਰਾਂ ਦੀ ਟੀਮ ਤੋਂ ਜਾਂਚ ਕਰਵਾਉਂਦੇ ਹਨ। ਲੋਕਾਂ ਨੂੰ ਜਿੱਥੇ ਮੁਫਤ ਲੋੜੀਂਦੇ ਜਰੂਰੀ ਟੈਸਟ ਕੀਤੇ ਜਾਂਦੇ ਹਨ, ਉੱਥੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ।

ਇਸ ਤੋਂ ਇਲਾਵਾ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਲਈ ਪੰਜਾਬ ਦੇ ਯੂਥ ਨੂੰ ਖੇਡਾਂ ਵੱਲ ਪਾਉਣ ਦੇ ਲਈ ਵੱਡੇ ਪੱਧਰ ‘ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਕਿ ਇੱਕ ਤੰਦਰੁਸਤ ਪੰਜਾਬ ਬਣਾਉਣ ਦੀ ਮੁਹਿੰਮ ਤਹਿਤ ਸੂਬੇ ਦਾ ਯੂਥ ਵਿੰਗ ਖੇਡ ਮੈਦਾਨ ਵੱਲ ਨੂੰ ਚੱਲ ਪਵੇ, ਉਹਨਾਂ ਕਿਹਾ ਕਿ ਪੰਜਾਬ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ਤੇ ਚੱਲ ਰਿਹਾ ਹੈ।  ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੁਫ਼ਤ ਬੱਸਾਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਦੁਰਗਿਆਨਾ ਮੰਦਿਰ, ਜਲਿਆਂਵਾਲਾ ਬਾਗ, ਰਾਮ ਤੀਰਥ ਵਾਲਮੀਕੀ ਮੰਦਰ ਅਤੇ ਵਾਹਗਾ ਬਾਰਡਰ ਤੇ ਜਾ ਕੇ ਆ ਰਹੇ ਹਨ ਅਤੇ ਸੰਗਤੀ ਰੂਪ ਵਿੱਚ ਇੰਨੀ ਵੱਡੀ ਪੱਧਰ ਤੇ ਲੋਕਾਂ ਦਾ ਤੀਰਥ ਸਥਾਨ ਤੇ ਜਾਣਾ ਪੰਜਾਬ ਦੇ ਲੋਕਾਂ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਮਜਬੂਤ ਕਰਨ ਵੱਲ ਚੁੱਕਿਆ ਗਿਆ ਵੱਡਾ ਕਦਮ ਹੈ।

 

Tags: Ashok Prashar Pappi , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD