Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ‘ਤੇ ਕੁਲਵੰਤ ਸਿੰਘ ਸਿੱਧੂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਕਿਹਾ! ਹਲਕਾ ਆਤਮ ਨਗਰ ‘ਚ ਵਿਕਾਸ ਪ੍ਰੋਜਕਟਾਂ ਦੀ ਚੱਲੀ ਹਨੇਰੀ

Kulwant Singh Sidhu, Ludhiana

Web Admin

Web Admin

5 Dariya News

ਲੁਧਿਆਣਾ , 26 Mar 2026

Last updated on: Mar 27, 2026, 11:11 IST

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਹਨੇਰੀ ਚੱਲੀ ਹੈ। ਵਿਧਾਇਕ ਸਿੱਧੂ ਨੇ ਲੋਕ ਸੰਪਰਕ ਮੁਹਿੰਮ 'ਸੰਵਾਦ' ਅਧੀਨ ਸਥਾਨਕ ਮਾਡਲ ਟਾਊਨ, ਗੋਲ ਮਾਰਕੀਟ ਸਮੇਤ ਵੱਖ-ਵੱਖ ਥਾਵਾਂ ‘ਤੇ ਲੋਕਾਂ ਨਾਲ ਮੁਖਾਤਿਬ ਹੁੰਦਿਆਂ ਪੰਜਾਬ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ।

ਵਿਧਾਇਕ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਜਿਸਦੇ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। 

ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।

ਇਸ ਮੌਕੇ ਵਿਧਾਇਕ ਕਲਵੰਤ ਸਿੰਘ ਸਿੱਧੂ ਦੇ ਨਾਲ ਸੰਗਠਨ ਵਿੰਗ ਹਲਕਾ ਇੰਚਾਰਜ ਕਮਲਜੀਤ ਸਿੰਘ ਸਚਦੇਵਾ, ਮਨਪ੍ਰੀਤ ਸਿੰਘ (ਵਪਾਰ ਵਿੰਗ), ਸ਼ਰਨਪਾਲ ਸਿੰਘ ਮੱਕੜ, ਪ੍ਰਧਾਨ ਅਮਰਜੀਤ ਸਿੰਘ, ਆਦਿਤਿਆ ਸੂਦ, ਸਹਿਜ ਕੁਕਰੇਜਾ, ਪ੍ਰਧਾਨ ਬੰਟੀ (ਅਕਾਲ ਮਾਰਕੀਟ), ਬੋਨੀ ਆਰ.ਕੇ, ਦਰਸ਼ਨ ਸਿੰਘ, ਤੇਜਿੰਦਰ ਚੀਮਾ, ਤਰਨਜੀਤ ਸਿੰਘ ਕੋਹਲੀ, ਗੋਲੂ ਗਿੱਲ, ਕਰਨ ਮੱਕੜ, ਮੂੰਗਾ ਜੀ, ਅਮਰਦੀਪ ਸਿੰਘ, ਪ੍ਰਕਾਸ਼ ਸ਼ੋਪ, ਗੁਰਪ੍ਰੀਤ ਸਿੰਘ ਰਾਜਾ, ਵਿਧਾਇ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਅਤੇ ਪੀ.ਏ. ਕਮਲਦੀਪ ਕੂਪਰ ਵੀ ਹਾਜ਼ਰ ਸਨ।

 

Tags: Kulwant Singh Sidhu , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD