Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਹੋਏ ਸ਼ਾਨਦਾਰ 4 ਸਾਲ ਪੂਰੇ : ਮਨਵਿੰਦਰ ਸਿੰਘ ਗਿਆਸਪੁਰਾ

ਹਲਕਾ ਪਾਇਲ ਦੇ ਪਿੰਡ ਰਾਮਪੁਰ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ‘ਸੰਵਾਦ’ ਪ੍ਰੋਗਰਾਮ ਦੌਰਾਨ ਇਲਾਕਾ ਨਿਵਾਸੀਆਂ ਨੂੰ ਦੱਸੀਆਂ ਗਈਆਂ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ

Manwinder Singh Giaspura, Ludhiana

Web Admin

Web Admin

5 Dariya News

ਪਾਇਲ, ਖੰਨਾ, ਲੁਧਿਆਣਾ , 26 Mar 2026

Last updated on: Mar 27, 2026, 11:12 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ 'ਤੇ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਰਾਮਪੁਰ (ਦੋਰਾਹਾ) ਵਿਖੇ 'ਸੰਵਾਦ' ਪ੍ਰੋਗਰਾਮ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ।

ਉਨ੍ਹਾਂ ਅੱਗੇ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। 

ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ। 

ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ। ਗਿਆਸਪੁਰਾ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ। 

ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90 ਫੀਸਦੀ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। 

ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। 

ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ। ਅੰਤ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਆਮ ਲੋਕ ਅਤੇ ਪਾਰਟੀ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Manwinder Singh Giaspura , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD