Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡੇਰਾਬੱਸੀ ਪੁਲਿਸ ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾਇਆ

ਦੋਸ਼ੀ ਗ੍ਰਿਫਤਾਰ

Crime News Punjab, Dera Bassi

Web Admin

Web Admin

5 Dariya News

ਡੇਰਾਬੱਸੀ (ਐਸ.ਏ.ਐਸ ਨਗਰ) , 26 Mar 2026

Last updated on: Mar 27, 2026, 11:20 IST

ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਅਪਰਾਧੀਆਂ ਖ਼ਿਲਾਫ਼ ਜੰਗ” ਦੇ ਤਹਿਤ ਐਸ.ਏ.ਐਸ ਨਗਰ ਪੁਲਿਸ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਸਬ ਡਵੀਜ਼ਨ ਡੇਰਾਬੱਸੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਕਤਲ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ ਨੂੰ ਕੇਵਲ 48 ਘੰਟਿਆਂ ਵਿੱਚ ਸੁਲਝਾ ਲਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ 2026 ਨੂੰ ਇੱਕ ਅਣਪਛਾਤਾ ਵਿਅਕਤੀ, ਜਿਸ ਨੇ ਆਪਣੇ ਮੂੰਹ ਹੈਲਮੈਟ ਨਾਲ ਢੱਕਿਆ ਹੋਇਆ ਸੀ, ਕਿੰਗਜ਼ ਵੈਲੀ ਸੋਸਾਇਟੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਵਿਖੇ ਇੱਕ ਮਹਿਲਾ ਦੇ ਘਰ ਵਿੱਚ ਦਾਖਲ ਹੋਇਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੀੜਤਾ ਨੂੰ ਚੋਟਾਂ ਲੱਗੀਆਂ।

ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਐਫ.ਆਈ.ਆਰ ਨੰਬਰ 126 ਮਿਤੀ 24.03.2026 ਅਧੀਨ ਧਾਰਾ 115(2), 126(2), 333 ਅਤੇ 118(1) ਭਾਰਤੀ ਨਿਆ ਸੰਹਿਤਾ (ਬੀ ਐਨ ਐਸ) ਤਹਿਤ ਦਰਜ ਕੀਤੀ ਗਈ। ਇਸ ਸਬੰਧੀ ਬਿਕਰਮਜੀਤ ਸਿੰਘ ਬਰਾੜ, ਐੱਸ.ਪੀ. ਡੇਰਾ ਬੱਸੀ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਇੰਸਪੈਕਟਰ ਸੁਮਿਤ ਮੋਰ, ਐੱਸ.ਐੱਚ.ਓ. ਡੇਰਾ ਬੱਸੀ ਦੀ ਅਗਵਾਈ ਹੇਠ ਟੀਮ ਨੇ ਤਕਨੀਕੀ ਸੂਤਰਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੰਮ ਕਰਦਿਆਂ ਦੋਸ਼ੀ ਨੂੰ ਟ੍ਰੇਸ ਕਰਕੇ ਗ੍ਰਿਫਤਾਰ ਕਰ ਲਿਆ।

ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਰਮੇਸ਼ ਕੁਮਾਰ ਪੁੱਤਰ ਵਾਸੀ ਬੁਧਨਪੁਰ, ਸੈਕਟਰ 16, ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਉਸ ਕੋਲੋਂ ਇੱਕ ਤੇਜ਼ਧਾਰ ਹਥਿਆਰ ਅਤੇ ਇੱਕ ਸਕੂਟਰ (ਐਕਟਿਵਾ) ਵੀ ਬਰਾਮਦ ਕੀਤਾ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਦੋਸ਼ੀ ਨੇ ਹਿਰਾਸਤ ਚੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਇੱਕ ਕਮਰੇ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੇ ਸੱਜੇ ਬਾਂਹ ਅਤੇ ਪੈਰਾਂ ਵਿੱਚ ਚੋਟਾਂ ਆਈਆਂ।

ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਦਾ ਮੁੱਖ ਕਾਰਨ ਪੈਸਿਆਂ ਦਾ ਵਿਵਾਦ ਸੀ।

 

Tags: Crime News Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD