Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਖਿਆ ਹੀ ਦੇਸ਼ ਦੇ ਵਿਕਾਸ ਦਾ ਆਧਾਰ ਹੁੰਦੀ ਹੈ- ਪ੍ਰਿੰਸੀਪਲ ਬੁੱਧ ਰਾਮ

ਸਰਕਾਰੀ ਹਾਈ ਸਕੂਲ ਗੁਰਨੇ ਕਲਾਂ 'ਚ ਇੰਟਰੈਕਟਿਵ ਫਲੈਟ ਪੈਨਲ ਅਤੇ ਨਵੀਂ ਕੰਪਿਊਟਰ ਲੈਬ ਦਾ ਉਦਘਾਟਨ

Principal Budh Ram, Mansa

Web Admin

Web Admin

5 Dariya News

ਬੁਢਲਾਡਾ/ਮਾਨਸਾ , 27 Mar 2026

Last updated on: Mar 27, 2026, 16:36 IST

ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਤਿੰਨ ਇੰਟਰੈਕਟਿਵ ਫਲੈਟ ਪੈਨਲਾਂ ਅਤੇ ਕੰਪਿਊਟਰ ਲੈਬ ਦਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਵਿੱਚ ਬਣੀ ਨਵੀਂ ਕੰਪਿਊਟਰ ਲੈਬ ਦਾ ਉਦਘਾਟਨ ਵੀ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਸੁਭਾਸ਼ ਨਾਗਪਾਲ, ਹਲਕਾ ਸਿੱਖਿਆ ਕੋਆਰਡੀਨੇਟਰ ਅਤੇ ਸਹਾਇਕ ਡਾਇਰੈਕਟਰ ਤੇ ਪ੍ਰਿੰਸੀਪਲ ਡਾਇਟ ਡਾ. ਬੂਟਾ ਸਿੰਘ ਸੇਖੋ ਵੀ ਹਾਜ਼ਰ ਸਨ। ਉਨ੍ਹਾਂ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸਿੱਖਿਆ ਹੀ ਦੇਸ਼ ਦੇ ਵਿਕਾਸ ਦਾ ਆਧਾਰ ਹੁੰਦੀ ਹੈ, ਜਿਸ ਦੇਸ਼ ਦੇ ਸਕੂਲ ਚੰਗੇ ਹੋਣਗੇ ਉਥੋਂ ਦਾ ਸਮਾਜ ਵੀ ਚੰਗਾ ਹੋਵੇਗਾ। 

ਉਨ੍ਹਾਂ ਕਿਹਾ ਕਿ ਮੈਂ ਬਤੌਰ ਅਧਿਆਪਕ ਵੀ ਸੇਵਾਵਾਂ ਨਿਭਾਅ ਚੁੱਕਾ ਹਾਂ ਅਤੇ ਮੈਨੂੰ ਸਿੱਖਿਆ ਦੀ ਅਹਿਮੀਅਤ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੀ ਗਿਣਤੀ ਅਤੇ ਸਿੱਖਿਆ ਪੱਖੋਂ ਪੰਜਾਬ ਦਾ ਮੋਹਰੀ ਸਕੂਲ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਸ ਸਕੂਲ 'ਚ ਪੜ੍ਹੇ ਵਿਦਿਆਰਥੀ ਆਪਣੀ ਕਾਬਲੀਅਤ ਦੇ ਸਿਰ 'ਤੇ ਚੰਗੇ ਮੁਕਾਮ ਹਾਸਲ ਕਰਨਗੇ।

ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਕਿਹਾ ਕਿ ਸਾਡੀ ਸਭ ਤੋਂ ਵੱਡੀ ਜਾਇਦਾਦ ਨਾ ਪੈਸਾ ਹੁੰਦਾ ਹੈ ਅਤੇ ਨਾ ਹੀ ਜ਼ਮੀਨ । ਸਾਡੀ ਸਭ ਤੋਂ ਵੱਡੀ ਜਾਇਦਾਦ ਸਾਡੇ ਬੱਚੇ ਹੁੰਦੇ ਹਨ। ਲਾਇਕ ਬੱਚੇ ਮਾਪਿਆਂ ਅਤੇ ਸਮਾਜ ਦਾ ਨਾਮ ਉੱਪਰ ਚੁੱਕ ਦਿੰਦੇ ਹਨ ਅਤੇ ਨਲਾਇਕ ਮਾਪਿਆਂ ਦਾ ਨਾਮ ਮਿੱਟੀ ਵਿੱਚ ਮਿਲਾ ਦਿੰਦੇ ਹਨ। 

ਇਸ ਲਈ ਸਭ ਤੋਂ ਵੱਧ ਨਿਵੇਸ਼ ਸਿੱਖਿਆ ਵਿੱਚ ਕਰਨ ਦੀ ਲੋੜ ਹੈ । ਇਨਾਮ ਵੰਡ ਸਮਾਰੋਹ ਦੌਰਾਨ ਸਰਪੰਚ ਗੁਰਦੀਪ ਬੱਬਾ ਅਤੇ ਗਰਾਮ ਪੰਚਾਇਤ, ਚੇਅਰਮੈਨ ਗੁਰਪ੍ਰੀਤ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ , ਡਾ. ਬੂਟਾ ਸਿੰਘ ਸੇਖੋਂ , ਸ੍ਰੀ ਸੁਭਾਸ਼ ਨਾਗਪਾਲ , ਅਮਰਜੀਤ ਸਿੰਘ ਨੈਸ਼ਨਲ ਅਵਾਰਡੀ, ਅਵਤਾਰ ਸਿੰਘ ਚਹਿਲ ਇੰਚਾਰਜ ਪ੍ਰਿੰਸੀਪਲ ਸੈਦੇਵਾਲਾ, ਸ੍ਰੀ ਰਾਜਪਾਲ ਸਿੰਘ ਲੈਕਚਰਾਰ, ਸੈਂਟਰ ਹੈਡ ਟੀਚਰ ਜੁਗਰਾਜ ਸਿੰਘ ਅਤੇ ਸਮੂਹ ਸਟਾਫ ਸਰਕਾਰੀ ਪ੍ਰਾਇਮਰੀ ਸਕੂਲ ਗੁਰਨੇ ਕਲਾਂ, ਸਕੂਲ ਅਧਿਆਪਕ ਬਲਜੀਤ ਸਿੰਘ, ਮਨਰੇਗਾ ਇੰਚਾਰਜ ਨਿਰਮਲ ਸਿੰਘ ਅਤੇ ਅਮਰਜੀਤ ਸਿੰਘ ਤੇ ਗੁਰਜੰਟ ਸਿੰਘ ਮਨਰੇਗਾ ਕਾਮਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਤੋਂ ਇਲਾਵਾ ਛੇਵੀਂ, ਸੱਤਵੀਂ ਅਤੇ ਨੌਵੀਂ ਦੇ ਦੋਵਾਂ ਸੈਕਸ਼ਨਾਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ 10 ਸੈਕਸ਼ਨਾਂ ਵਿੱਚੋਂ 100 ਪ੍ਤੀਸ਼ਤ ਹਾਜ਼ਰੀ ਵਾਲੇ 10 ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਮਨਦੀਪ ਕੁਮਾਰ,  ਸਾਬਕਾ ਸਰਪੰਚ ਬਾਬੂ ਸਿੰਘ , ਸਾਬਕਾ ਸਰਪੰਚ ਹਾਕਮ ਸਿੰਘ , ਚੇਅਰਮੈਨ ਅਵਤਾਰ ਸਿੰਘ ਸ਼ਕਤੀ ਸਿੰਘ, ਬੰਟੀ ਬੁਢਲਾਡਾ, ਰਵਨੀਤ ਬੁਢਲਾਡਾ, ਅਵਤਾਰ ਸਿੰਘ , ਰਾਜ ਸਿੰਘ ਅਤੇ ਸਾਬਕਾ ਪੰਚ ਗੁਰਜੰਟ ਸਿੰਘ ਹਾਜ਼ਰ ਸਨ।

 

Tags: Principal Budh Ram , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD