Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ

Barinder Kumar Goyal, Lehragaga

Web Admin

Web Admin

5 Dariya News

ਲਹਿਰਾਗਾਗਾ , 27 Mar 2026

Last updated on: Mar 27, 2026, 16:45 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। 

ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਸਕੂਲ ਦੀ ਨਵੀਂ ਇਮਾਰਤ ਨੂੰ ਅਤਿ ਆਧੁਨਿਕ ਡਿਜ਼ਾਇਨ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੇ ਕਲਾਸਰੂਮ, ਵਧੀਆ ਹਵਾ ਅਤੇ ਰੋਸ਼ਨੀ ਦੀ ਵਿਵਸਥਾ, ਭੂਚਾਲ ਰੋਧਕ ਢਾਂਚਾ ਅਤੇ ਵਿਦਿਆਰਥੀਆਂ ਪੱਖੀ ਵਾਤਾਵਰਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਕਰੀਬ 07-08 ਮਹੀਨਿਆਂ ਦੇ ਅੰਦਰ ਇਹ ਪ੍ਰੋਜੈਕਟ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਲਾਕੇ ਨੂੰ ਇੱਕ ਮਾਡਲ ਸਕੂਲ ਮਿਲੇਗਾ।

ਉਨ੍ਹਾਂ ਹੋਰ ਦੱਸਿਆ ਕਿ ਨਵੀਂ ਇਮਾਰਤ ਦੇ ਤਿਆਰ ਹੋਣ ਉਪਰੰਤ ਇਸ ਸਕੂਲ ਵਿੱਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਧਾਰਾਵਾਂ ਦੀ ਪੜ੍ਹਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਇਲਾਕੇ ਦੀਆਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਦੂਰ-ਦੁਰਾਂਤ ਨਹੀਂ ਜਾਣਾ ਪਵੇਗਾ ਅਤੇ ਉਹਨਾਂ ਨੂੰ ਆਪਣੇ ਨੇੜੇ ਹੀ ਗੁਣਵੱਤਾ ਭਰੀ ਸਿੱਖਿਆ ਦੇ ਮੌਕੇ ਪ੍ਰਾਪਤ ਹੋਣਗੇ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਹੇਠ ਵਿਗਿਆਨ ਅਤੇ ਕੰਪਿਊਟਰ ਲੈਬਾਰਟਰੀਆਂ, ਆਧੁਨਿਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਖੇਡਾਂ ਲਈ ਸੁਵਿਧਾਵਾਂ ਅਤੇ ਸਾਫ਼-ਸੁਥਰੇ ਸੈਨੀਟੇਸ਼ਨ ਪ੍ਰਬੰਧਾਂ ਸਮੇਤ ਹਰ ਪੱਖ ਤੋਂ ਸਕੂਲ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਨਿਗਰਾਨੀ ਅਤੇ ਹੋਰ ਜ਼ਰੂਰੀ ਪ੍ਰਬੰਧ ਵੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਸਮਾਨ ਅਤੇ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲ ਰਹੀ ਸੂਰਤ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਢੁਕਵੇਂ ਅਤੇ ਦੂਰਗਾਮੀ ਫੈਸਲੇ ਲੈ ਰਹੀ ਹੈ।

ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਅਤੇ ਇਸ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਕਾਂਤਾ ਗੋਇਲ, ਐੱਸ ਡੀ ਐਮ ਰਾਕੇਸ਼ ਪ੍ਰਕਾਸ਼ ਸਿੰਘ ਸਮੇਤ ਹੋਰ ਵਿਭਾਗੀ ਅਧਿਕਾਰੀ, ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਮੌਜੂਦ ਸਨ।

 

Tags: Barinder Kumar Goyal , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD