Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਗੁਰਲਾਲ ਘਨੌਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਬਡੌਲੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਕੀਮ- ਗੁਰਲਾਲ ਘਨੌਰ

Gurlal Singh, Ghanaur

Web Admin

Web Admin

5 Dariya News

ਘਨੌਰ , 27 Mar 2026

Last updated on: Mar 27, 2026, 18:09 IST

ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਪਿੰਡ ਬਡੌਲੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਗੁਰਲਾਲ ਘਨੌਰ ਨੇ ਦੱਸਿਆ ਕਿ ਇਹ ਬੱਸ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਂਦਾ ਹੈ ਅਤੇ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਸ਼ਰਧਾਲੂਆਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋ ਰਹੀ ਹੈ।

ਗੁਰਲਾਲ ਘਨੌਰ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਇਹ ਨਿਮਾਣਾ ਉਪਰਾਲਾ ਕੀਤਾ ਹੈ। ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ।

 

 

Tags: Gurlal Singh , Ghanaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD